13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਬਰਸਾਤ ਦੇ ਅਲਰਟ ਦੇ ਮੱਦੇਨਜ਼ਰ ਕਿਸਾਨ ਗਿੱਲੇ ਝੋਨੇ ਦੀ ਕਟਾਈ ਤੋਂ ਗੁਰੇਜ਼ ਕਰਨ- ਡੀ. ਸੀ.

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਮਨਪ੍ਰੀਤ ਸਿੰਘ)- ਅਗਲੇ ਦੋ ਦਿਨਾਂ ਦੌਰਾਨ ਬਰਸਾਤ ਦੇ ਅਲਰਟ ਨੂੰ ਧਿਆਨ ਵਿਚ ਰੱਖਦਿਆਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਗਿੱਲੇ ਝੋਨੇ ਦੀ ਕਟਾਈ ਕਰਨ ਤੋਂ ਗੁਰੇਜ਼ ਕਰਨ ਤੇ ਫ਼ਸਲ ਦੇ ਪੂਰੀ ਤਰ੍ਹਾਂ ਸੁੱਕਣ ਉਪਰੰਤ ਹੀ ਕਟਾਈ ਨੂੰ ਤਰਜੀਹ ਦੇਣ, ਤਾਂ ਜੋ ਮੰਡੀਆਂ ਵਿਚ ਫ਼ਸਲ ਦੀ ਖ਼ਰੀਦ ਦੌਰਾਨ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।

Ad Position 21
No active advertisement
ਅਜੀਤ ਡੈਸਕ 13-10-2026
ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਮਨਪ੍ਰੀਤ ਸਿੰਘ)- ਅਗਲੇ ਦੋ ਦਿਨਾਂ ਦੌਰਾਨ ਬਰਸਾਤ ਦੇ ਅਲਰਟ ਨੂੰ ਧਿਆਨ ਵਿਚ ਰੱਖਦਿਆਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਗਿੱਲੇ ਝੋਨੇ ਦੀ ਕਟਾਈ ਕਰਨ ਤੋਂ ਗੁਰੇਜ਼ ਕਰਨ ਤੇ ਫ਼ਸਲ ਦੇ ਪੂਰੀ ਤਰ੍ਹਾਂ ਸੁੱਕਣ ਉਪਰੰਤ ਹੀ ਕਟਾਈ ਨੂੰ ਤਰਜੀਹ ਦੇਣ, ਤਾਂ ਜੋ ਮੰਡੀਆਂ ਵਿਚ ਫ਼ਸਲ ਦੀ ਖ਼ਰੀਦ ਦੌਰਾਨ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਡੀ.ਸੀ ਨੇ ਕਿਹਾ ਕਿ ਕਿਸਾਨ ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ, ਤਾਂ ਜੋ ਫ਼ਸਲ ਦੀ ਨਿਰਵਿਘਨ ਅਤੇ ਨਾਲੋ-ਨਾਲ ਖ਼ਰੀਦ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਮੌਸਮ ਦੇ ਬਦਲਦੇ ਹਾਲਾਤ ਨੂੰ ਧਿਆਨ ਵਿਚ ਰੱਖਦਿਆਂ ਕਿਸਾਨ ਆਪਣੀ ਫ਼ਸਲ ਦੀ ਕਟਾਈ ਅਤੇ ਮੰਡੀਆਂ ਵਿਚ ਲਿਆਉਣ ਸਬੰਧੀ ਅਗਾਊਂ ਯੋਜਨਾਬੰਦੀ ਕਰਨ, ਤਾਂ ਜੋ ਬੇਮੌਸਮੀ ਬਰਸਾਤ ਕਾਰਨ ਫ਼ਸਲ ਦੇ ਨੁਕਸਾਨ ਤੋਂ ਬਚਾਅ ਕੀਤਾ ਜਾ ਸਕੇ। ਉਨ੍ਹਾਂ ਕੰਬਾਈਨ ਮਾਲਕਾਂ ਨੂੰ ਵੀ ਸਖ਼ਤ ਹਦਾਇਤ ਕੀਤੀ ਕਿ ਉਹ ਗਿੱਲੇ ਝੋਨੇ ਦੀ ਕਟਾਈ ਬਿਲਕੁਲ ਨਾ ਕਰਨ ਅਤੇ ਕਿਸਾਨਾਂ ਨੂੰ ਫ਼ਸਲ ਸੁੱਕਣ ਉਪਰੰਤ ਹੀ ਕਟਾਈ ਕਰਨ ਲਈ ਪ੍ਰੇਰਿਤ ਕਰਨ। ਉਨ੍ਹਾਂ ਸਪਸ਼ਟ ਕੀਤਾ ਕਿ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਕੰਬਾਈਨ ਮਾਲਕਾਂ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਮੰਡੀਆਂ ਵਿਚ ਸੁੱਕਾ ਝੋਨਾ ਲਿਆ ਕੇ ਫ਼ਸਲ ਦੀ ਸੁਚਾਰੂ ਖ਼ਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਵਿਚ ਸਹਿਯੋਗ ਦੇਣ।
Ad Position 22
No active advertisement
ਪਿਛਲੀ ਖ਼ਬਰ ਲਾਵਾਰਸ ਕੁੱਤਿਆਂ ਦੇ ਵਧਦੇ ਹਮਲਿਆਂ ਤੇ ਪਸ਼ੂਆਂ ਕਾਰਨ ਲੋਕਾਂ ’ਚ ਡਰ ਤੇ ਸਹਿਮ ਦਾ ਮਾਹੌਲ– ਕੈਪ. ਬਾਜਵਾ ਅਗਲੀ ਖ਼ਬਰ ਇਤਿਹਾਸਿਕ ਅਸਥਾਨ ਹੋਣ ਦੇ ਬਾਵਜੂਦ ਕਿਉਂ ਪਛੜਿਆ ਫ਼ਤਹਿਗੜ੍ਹ ਸਾਹਿਬ ?- ਬ੍ਰਿਜਦੀਪ ਸਿੰਘ ਲਾਂਬਾ
Ad Position 24