12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਵਿਦਿਆਰਥੀਆਂ ਵਲੋਂ ਉਦਯੋਗਿਕ ਦੌਰਾ

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਬਲਜਿੰਦਰ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਸਿਵਲ ਇੰਜੀਨੀਅਰਿੰਗ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਅਲਟਰਾਟੈੱਕ ਸੀਮਿੰਟ ਲਿਮਟਿਡ ਰਾਜਪੁਰਾ ਸੀਮਿੰਟ ਵਰਕਸ ਵਿਖੇ ਵਿੱਦਿਅਕ ਉਦਯੋਗਿਕ ਦੌਰਾ ਕਰਵਾਇਆ ਗਿਆ। ਇਸ ਦੌਰੇ ਵਿਚ 32 ਵਿਦਿਆਰਥੀਆਂ ਨੇ ਭਾਗ ਲਿਆ।

Ad Position 21
No active advertisement
ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਵਿਦਿਆਰਥੀ ਅਲਟਰਾਟੈੱਕ ਸੀਮਿੰਟ ਲਿਮਟਿਡ ਵਿਖੇ ਵਿੱਦਿਅਕ ਉਦਯੋਗਿਕ ਦੌਰੇ ਤੋਂ ਬਾਅਦ ਕਾਲਜ ਪ੍ਰਬੰਧਕਾਂ ਨਾਲ ਦਿਖਾਈ ਦਿੰਦੇ ਹੋਏ। ਅਜੀਤ ਤਸਵੀਰ ਪਿੰਡ ਰਾਮਗੜ੍ਹ ਵਿਖੇ ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਕਿਰਨਦੀਪ ਕੌਰ ਖੰਨਾ ਮੀਟਿੰਗ ਉਪਰੰਤ ਪਿੰਡ ਦੀਆਂ ਔਰਤਾਂ, ਜ਼ਿਲ੍ਹਾ ਮੀਤ ਪ੍ਰਧਾਨ ਗੁਰਮੀਤ ਸਿੰਘ ਰਾਮਗੜ੍ਹ ਤੇ ਹੋਰ ਆਗੂਆਂ ਨਾਲ ਦਿਖਾਈ ਦਿੰਦੇ ਹੋਏ। ਤਸਵੀਰ: ਕੇਵਲ ਸਿੰਘ 13-10-2026
ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਬਲਜਿੰਦਰ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਸਿਵਲ ਇੰਜੀਨੀਅਰਿੰਗ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਅਲਟਰਾਟੈੱਕ ਸੀਮਿੰਟ ਲਿਮਟਿਡ ਰਾਜਪੁਰਾ ਸੀਮਿੰਟ ਵਰਕਸ ਵਿਖੇ ਵਿੱਦਿਅਕ ਉਦਯੋਗਿਕ ਦੌਰਾ ਕਰਵਾਇਆ ਗਿਆ। ਇਸ ਦੌਰੇ ਵਿਚ 32 ਵਿਦਿਆਰਥੀਆਂ ਨੇ ਭਾਗ ਲਿਆ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸੀਮਿੰਟ ਨਿਰਮਾਣ ਪ੍ਰਕਿਰਿਆ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਅਤੇ ਕਲਾਸ-ਰੂਮ ਵਿਚ ਪ੍ਰਾਪਤ ਸਿਧਾਂਤਕ ਗਿਆਨ ਨੂੰ ਉਦਯੋਗਿਕ ਕਾਰਜਾਂ ਨਾਲ ਜੋੜਨਾ ਸੀ। ਅਲਟਰਾ ਟੈੱਕ ਸੀਮੈਂਟ ਦੀ ਟੀਮ ਵਲੋਂ ਜਾਣਕਾਰੀ ਭਰਪੂਰ ਸੈਸ਼ਨ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੂੰ ਆਦਿੱਤਿਆ ਬਿਰਲਾ ਗਰੁੱਪ ਅਤੇ ਇਸ ਦੀਆਂ ਵੱਖ-ਵੱਖ ਕਾਰੋਬਾਰੀ ਇਕਾਈਆਂ ਬਾਰੇ ਜਾਣੂ ਕਰਵਾਇਆ ਗਿਆ। ਇਸ ਸੈਸ਼ਨ ਵਿਚ ਕੱਚੇ ਮਾਲ ਦੀ ਪ੍ਰਾਪਤੀ ਤੋਂ ਲੈ ਕੇ ਸੀਮਿੰਟ ਦੇ ਅੰਤਿਮ ਉਤਪਾਦਨ ਤੱਕ ਦੀ ਸਮੁੱਚੀ ਨਿਰਮਾਣ ਪ੍ਰਕਿਰਿਆ, ਪੈਕਿੰਗ ਦੇ ਆਧੁਨਿਕ ਤਰੀਕਿਆਂ, ਸਪਲਾਈ ਚੇਨ ਪ੍ਰਬੰਧਨ ਅਤੇ ਦੇਸ਼ ਭਰ ਵਿਚ ਵੰਡ ਪ੍ਰਣਾਲੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਕੰਪਨੀ ਵਲੋਂ ਅਪਣਾਏ ਜਾਂਦੇ ਗੁਣਵੱਤਾ ਨਿਯੰਤਰਣ ਦੇ ਮਾਪਦੰਡਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਵਿਚ ਕੱਚੇ ਮਾਲ ਅਤੇ ਤਿਆਰ ਸੀਮਿੰਟ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਕੀਤੀ ਜਾਂਦੀ ਜਾਂਚ ਤੇ ਵਿਸ਼ਲੇਸ਼ਣ ਪ੍ਰਕਿਰਿਆ ਸ਼ਾਮਿਲ ਸੀ। ਇਸ ਤੋਂ ਬਾਅਦ ਵਿਦਿਆਰਥੀਆਂ ਨੂੰ ਪਲਾਂਟ ਦਾ ਦੌਰਾ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੇ ਵੱਡੇ ਪੱਧਰ ’ਤੇ ਹੋ ਰਹੇ ਸੀਮਿੰਟ ਉਤਪਾਦਨ ਅਤੇ ਆਧੁਨਿਕ ਨਿਰਮਾਣ ਤਕਨੀਕਾਂ ਨੂੰ ਨੇੜਿਉਂ ਦੇਖਿਆ। ਇਸ ਮੌਕੇ ਇੱਕ ਪ੍ਰਸ਼ਨ-ਉੱਤਰ ਸੈਸ਼ਨ ਵੀ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੇ ਪਲਾਂਟ ਦੇ ਇੰਜੀਨੀਅਰਾਂ ਅਤੇ ਤਕਨੀਕੀ ਮਾਹਿਰਾਂ ਨਾਲ ਸਿੱਧਾ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਨੇ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਦੌਰੇ ਵਿਦਿਆਰਥੀਆਂ ਦੇ ਸਿਧਾਂਤਕ ਗਿਆਨ ਅਤੇ ਉਦਯੋਗਿਕ ਖੇਤਰ ਵਿਚ ਇਸ ਦੀ ਵਿਹਾਰਕ ਵਰਤੋਂ ਵਿਚਕਾਰਲੇ ਪਾੜੇ ਨੂੰ ਘਟਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਸਿਵਲ ਇੰਜੀਨੀਅਰਿੰਗ ਵਿਭਾਗ ਨੇ ਅਲਟਰਾ ਟੈੱਕ ਸੀਮਿੰਟ ਲਿਮਟਿਡ ਦੇ ਪ੍ਰਬੰਧਕਾਂ ਅਤੇ ਅਧਿਕਾਰੀਆਂ ਦਾ ਉਨ੍ਹਾਂ ਦੇ ਨਿੱਘੇ ਸਵਾਗਤ, ਸਹਿਯੋਗ ਤੇ ਵਿਦਿਆਰਥੀਆਂ ਦੀ ਤਕਨੀਕੀ ਸਿੱਖਿਆ ਵਿਚ ਪਾਏ ਅਹਿਮ ਯੋਗਦਾਨ ਲਈ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਜ਼ੂਆਲੋਜੀ ਵਿਭਾਗ ਨੇ ‘ਵਿਸ਼ਵ ਜੰਗਲੀ ਜੀਵ ਹਫ਼ਤਾ’ ਮਨਾਇਆ ਅਗਲੀ ਖ਼ਬਰ ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਚਲਾਈ ਸਫ਼ਾਈ ਮੁਹਿੰਮ
Ad Position 24