12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਪੰਜਾਬ ਸਟੇਟ ਕਰਮਚਾਰੀ ਦਲ ਭਗੜਾਣਾ ਦੀ ਸੂਬਾ ਪੱਧਰੀ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਬਲਜਿੰਦਰ ਸਿੰਘ)- ਪੰਜਾਬ ਸਟੇਟ ਕਰਮਚਾਰੀ ਦਲ ਭਗੜਾਣਾ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਕਰਮਜੀਤ ਸਿੰਘ ਭਗੜਾਣਾ ਦੀ ਅਗਵਾਈ ਹੇਠ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ। ਇਸ ਮੀਟਿੰਗ ਵਿਚ ਪੰਜਾਬ ਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ, ਜਿਨ੍ਹਾਂ ਵਿਚ ਯੂਨਾਈਟਿਡ ਟੈਕਨੀਕਲ ਇੰਪਲਾਈਜ਼ ਯੂਨੀਅਨ, ਪੰਜਾਬ ਗੌਰਮਿੰਟ ਡਰਾਈਵਰ ਯੂਨੀਅਨ ਅਤੇ ਸੈਨੀਟੇਸ਼ਨ ਵਿਭਾਗ ਨਾਲ ਸੰਬੰਧਿਤ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਸ਼੍ਰੋਮਣੀ ਅਕਾਲੀ ਦਲ (ਬ) ਦੇ ਨਵ ਨਿਯੁਕਤ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਕਰਮਜੀਤ ਸਿੰਘ ਭਗੜਾਣਾ ਨੂੰ ਸਨਮਾਨਿਤ ਕਰਦੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਆਗੂ। ਤਸਵੀਰ: ਕਰਨ 13-10-2026
ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਬਲਜਿੰਦਰ ਸਿੰਘ)- ਪੰਜਾਬ ਸਟੇਟ ਕਰਮਚਾਰੀ ਦਲ ਭਗੜਾਣਾ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਕਰਮਜੀਤ ਸਿੰਘ ਭਗੜਾਣਾ ਦੀ ਅਗਵਾਈ ਹੇਠ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ। ਇਸ ਮੀਟਿੰਗ ਵਿਚ ਪੰਜਾਬ ਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ, ਜਿਨ੍ਹਾਂ ਵਿਚ ਯੂਨਾਈਟਿਡ ਟੈਕਨੀਕਲ ਇੰਪਲਾਈਜ਼ ਯੂਨੀਅਨ, ਪੰਜਾਬ ਗੌਰਮਿੰਟ ਡਰਾਈਵਰ ਯੂਨੀਅਨ ਅਤੇ ਸੈਨੀਟੇਸ਼ਨ ਵਿਭਾਗ ਨਾਲ ਸੰਬੰਧਿਤ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ, ਸਰਕਾਰ ਦੀ ਕਾਰਜਸ਼ੈਲੀ ਤੇ ਭਵਿੱਖ ਵਿਚ ਕੀਤੇ ਜਾਣ ਵਾਲੇ ਸੰਘਰਸ਼ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਤਿੰਨਾਂ ਜਥੇਬੰਦੀਆਂ ਵਲੋਂ ਸਰਬਸੰਮਤੀ ਨਾਲ ਪੰਜਾਬ ਪੱਧਰ ’ਤੇ ਸਾਂਝੀ ਕਾਰਜਕਾਰੀ ਬਾਡੀ ਦਾ ਗਠਨ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਲਾਗੂ ਕਰਵਾਉਣ ਲਈ ਏਕਤਾ ਬੇਹੱਦ ਜ਼ਰੂਰੀ ਹੈ। ਇਸ ਲਈ ਸਾਰੀਆਂ ਜਥੇਬੰਦੀਆਂ ਨੂੰ ਇਕਜੁੱਟ ਹੋ ਕੇ ਆਪਣੇ ਹੱਕਾਂ ਦੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਇਸ ਮੌਕੇ ਸੂਬਾ ਪ੍ਰਧਾਨ ਕਰਮਜੀਤ ਸਿੰਘ ਭਗੜਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸੱਤਾ ਵਿਚ ਆਏ ਪੌਣੇ ਪੰਜ ਸਾਲ ਬੀਤ ਜਾਣ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵਲੋਂ ਮੰਗਾਂ ਨੂੰ ਲਾਗੂ ਕਰਨ ਦੀ ਬਜਾਏ ਟਾਲ-ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ, ਜਿਸ ਕਾਰਨ ਮੁਲਾਜ਼ਮਾਂ ਵਿਚ ਰੋਸ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਾਂਝੀਆਂ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਵਲੋਂ ਮੰਗਾਂ ਲਈ ਚਲਾਏ ਜਾ ਰਹੇ ਸੰਘਰਸ਼ ਵਿਚ ਜਥੇਬੰਦੀ ਵਲੋਂ ਪਹਿਲਾਂ ਦੀ ਤਰ੍ਹਾਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਸਹਿਯੋਗ ਜਾਰੀ ਰੱਖਿਆ ਜਾਵੇਗਾ। ਮੀਟਿੰਗ ਦੌਰਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਆਊਟ ਸੋਰਸ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਦੇਰੀ ਰੈਗੂਲਰ ਕੀਤਾ ਜਾਵੇ ਤੇ ਸਰਕਾਰ ਵਲੋਂ ਬਣਾਈ ਗਈ 26 ਨੰਬਰ ਪਾਲਿਸੀ ਨੂੰ ਬਿਨਾਂ ਕਿਸੇ ਸ਼ਰਤ ਤੇ ਦੇਰੀ ਦੇ ਲਾਗੂ ਕੀਤਾ ਜਾਵੇ। ਮੀਟਿੰਗ ਦੌਰਾਨ ਕਰਮਜੀਤ ਸਿੰਘ ਭਗੜਾਣਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਮੀਟਿੰਗ ਵਿਚ ਸੁਸ਼ੀਲ ਚੋਪੜਾ ਸੂਬਾ ਸਕੱਤਰ ਜਨਰਲ, ਅਸ਼ੋਕ ਕੁਮਾਰ ਜ਼ਿਲ੍ਹਾ ਪ੍ਰਧਾਨ, ਮਲਕੀਤ ਸਿੰਘ ਰੈਲੋਂ ਸੂਬਾ ਸੀਨੀਅਰ ਮੀਤ ਪ੍ਰਧਾਨ, ਹਰਭਜਨ ਸਿੰਘ ਖੋਖਰ ਸਰਪ੍ਰਸਤ, ਬਲਵਿੰਦਰ ਸਿੰਘ ਬਾਜਵਾ, ਸਤਨਾਮ ਸਿੰਘ ਕਜੋਲੀ, ਬਲਜਿੰਦਰ ਸਿੰਘ ਕਜੋਲੀ, ਕੇਸਰ ਸਿੰਘ ਜ਼ਿਲ੍ਹਾ ਪ੍ਰਧਾਨ ਮੋਹਾਲੀ, ਬਾਬਾ ਅਮਰਜੀਤ ਸਿੰਘ ਰੋਪੜ, ਅਮਿਤ ਜ਼ਿਲ੍ਹਾ ਪ੍ਰਧਾਨ ਸਮਾਣਾ, ਸੁਰਿੰਦਰ ਸਿੰਘ ਅੰਟਾਲ ਸੂਬਾ ਕਾਰਜਕਾਰੀ ਪ੍ਰਧਾਨ, ਰਾਜ ਕੁਮਾਰ, ਇੰਦਰਜੀਤ ਸਿੰਘ ਕਾਹਲੋਂ, ਹਰਵਿੰਦਰ ਸਿੰਘ, ਰੂਪ ਸਿੰਘ, ਨਰੇਸ਼ ਕੁਮਾਰ, ਬਲਵੀਰ ਸਿੰਘ ਪਟਿਆਲਾ ਵੀ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ’ਵਰਸਿਟੀ ਵਲੋਂ ‘ਜਸਟਿਸ ਐਟ ਦਾ ਡੋਰਸਟੈੱਪ’ ਕੈਂਪ ਰਾਹੀਂ ਕਾਨੂੰਨੀ ਹੱਕਾਂ ਬਾਰੇ ਕੀਤਾ ਜਾਗਰੂਕ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਜ਼ੂਆਲੋਜੀ ਵਿਭਾਗ ਨੇ ‘ਵਿਸ਼ਵ ਜੰਗਲੀ ਜੀਵ ਹਫ਼ਤਾ’ ਮਨਾਇਆ
Ad Position 24