12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਅਮਰਗੜ੍ਹ ’ਚ ਸ਼੍ਰੋ. ਅ.ਦਲ ਨੂੰ ਛੱਡ ਕੇ ਪਿੰਡ ਦੀ ਸਰਪੰਚ ਸਮੇਤ ਕਈ ਪਰਿਵਾਰ ‘ਆਪ’ ਵਿਚ ਸ਼ਾਮਿਲ

ਖਮਾਣੋਂ, 12 ਅਕਤੂਬਰ (ਜੋਗਿੰਦਰ ਪਾਲ)- ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਪਿੰਡ ਅਮਰਗੜ੍ਹ ਵਿਖੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਪਿੰਡ ਦੀ ਸਰਪੰਚ ਸਮੇਤ ਕਈ ਪਿੰਡ ਵਾਸੀ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਤੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੇ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ।

Ad Position 21
No active advertisement
ਅਜੀਤ ਡੈਸਕ 13-10-2026
ਖਮਾਣੋਂ, 12 ਅਕਤੂਬਰ (ਜੋਗਿੰਦਰ ਪਾਲ)- ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਪਿੰਡ ਅਮਰਗੜ੍ਹ ਵਿਖੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਪਿੰਡ ਦੀ ਸਰਪੰਚ ਸਮੇਤ ਕਈ ਪਿੰਡ ਵਾਸੀ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਤੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੇ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵਿਚ ਉਨ੍ਹਾਂ ਨੂੰ ਪੂਰਾ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਪਿੰਡ ਦੀ ਸਰਪੰਚ ਹਰਜੀਤ ਕੌਰ, ਪੰਚ ਕਮਲਜੀਤ ਕੌਰ, ਰਜਿੰਦਰ ਕੌਰ, ਪਰਮਵੀਰ ਸਿੰਘ ਤੇ ਨੰਬਰਦਾਰ ਲਖਵੀਰ ਸਿੰਘ ਕਲੇਰ ਸਮੇਤ ਹੋਰ ਪਿੰਡ ਵਾਸੀ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ। ਇਸ ਤੋਂ ਇਲਾਵਾ ਨਵਤੇਜ ਸਿੰਘ, ਮਲਕੀਤ ਸਿੰਘ, ਦਵਿੰਦਰ ਸਿੰਘ, ਸਤਵਿੰਦਰ ਸਿੰਘ, ਜੁਝਾਰ ਸਿੰਘ, ਇਕਬਾਲ ਸਿੰਘ, ਇਕਬਾਲ ਖ਼ਾਨ, ਸੁਰਮੁੱਖ ਸਿੰਘ ਕਲੇਰ, ਮਨਜੀਤ ਸਿੰਘ, ਵਰਿੰਦਰ ਸਿੰਘ, ਮਨਪ੍ਰੀਤ ਸਿੰਘ, ਅਜਮੇਰ ਸਿੰਘ, ਹਰਮੀਤ ਸਿੰਘ ਅਤੇ ਬਲਵਿੰਦਰ ਸਿੰਘ ਨੇ ਵੀ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਨੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੂੰ ਭਰੋਸਾ ਦਿਵਾਇਆ ਕਿ ਉਹ ਆਉਣ ਵਾਲੇ ਸਮੇਂ ਵਿਚ ਵੀ ਪਾਰਟੀ ਦੀ ਮਜ਼ਬੂਤੀ ਲਈ ਪੂਰਾ ਸਹਿਯੋਗ ਦੇਣਗੇ। ਇਸ ਮੌਕੇ ਖੱਤਰੀ ਸਮਾਜ ਹਲਕਾ ਬਸੀ ਪਠਾਣਾਂ ਦੇ ਪ੍ਰਧਾਨ ਮੋਨੂ ਸੋਨੀ, ਕਵਿੱਕਰ ਸਿੰਘ ਬਰਵਾਲੀ ਚੇਅਰਮੈਨ ਮਾਰਕੀਟ ਕਮੇਟੀ ਖਮਾਣੋਂ,ਅਸ਼ੋਕ ਕੁਮਾਰ ਵਰਮਾ ਮੀਤ ਪ੍ਰਧਾਨ ਨਗਰ ਪੰਚਾਇਤ, ਭਰਪੂਰ ਸਿੰਘ ਤੇ ਐਡਵੋਕੇਟ ਚਰਨਜੀਤ ਸਿੰਘ ਸਿੱਧੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੱਚਖੰਡ ਐਕਸਪ੍ਰੈਸ 4:50 ਘੰਟੇ ਤੇ ਦਿੱਲੀ ਇੰਟਰਸਿਟੀ ਐਕਸਪ੍ਰੈਸ 7:12 ਘੰਟੇ ਦੇਰੀ ਨਾਲ ਰਵਾਨਾ ਅਗਲੀ ਖ਼ਬਰ ਮੰਡੀ ਗੋਬਿੰਦਗੜ੍ਹ ਵਿਖੇ ਇਸਤਰੀ ਅਕਾਲੀ ਦਲ (ਬ) ਦੀ ਮੀਟਿੰਗ ਹੋਈ
Ad Position 24