13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਕਾਂਗਰਸ ਵਲੋਂ ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਰੋਸ ਮੁਜ਼ਾਹਰਾ ਅੱਜ

ਬਸੀ ਪਠਾਣਾਂ, 13 ਅਕਤੂਬਰ (ਐਚ. ਐਸ.

Ad Position 21
No active advertisement
ਅਜੀਤ ਡੈਸਕ 14-10-2026
ਬਸੀ ਪਠਾਣਾਂ, 13 ਅਕਤੂਬਰ (ਐਚ. ਐਸ. ਗੌਤਮ)-ਮਾਨਸਾ ਵਿਚ ਨਸ਼ਾ ਤਸਕਰਾਂ ਦੇ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਮਾਜਸੇਵੀ ਪਰਵਿੰਦਰ ਸਿੰਘ ਝੋਟੇ ਦੇ ਕਤਲ ਤੇ ਪੰਜਾਬ ਰਾਜ ਅੰਦਰ ਵਿਗੜਦੀ ਕਾਨੂੰਨ ਵਿਵਸਥਾ ਦੇ ਵਿਰੁੱਧ ਹਲਕਾ ਕਾਂਗਰਸ ਵਲੋਂ 14 ਅਕਤੂਬਰ ਦਿਨ ਬੁੱਧਵਾਰ ਨੂੰ ਸ਼ਾਮ 4 ਵਜੇ ਬੱਸ ਸਟੈਂਡ ਬਸੀ ਪਠਾਣਾਂ ਦੇ ਨਜ਼ਦੀਕ ਇਕ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਪੰਜਾਬ ਇੰਟਕ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਤੇ ਸੀਨੀਅਰ ਆਗੂ ਡਾ. ਮਨੋਹਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਅੰਦਰ ਇਕ ਵਾਰ ਫਿਰ ਪੁਰਾਣੇ ਅੱਤਵਾਦ ਦਹਾਕੇ ਵਰਗੇ ਹਾਲਾਤ ਪੈਦਾ ਕਰ ਦਿੱਤੇ ਹਨ, ਜਿਸ ਦੀ ਤਾਜ਼ਾ ਮਿਸਾਲ ਮਾਨਸਾ ਜ਼ਿਲ੍ਹੇ ਵਿਚ ਅੱਜ ਵਾਪਰੀ ਵਾਰਦਾਤ ਤੋਂ ਲੋਕਾਂ ਸਾਹਮਣੇ ਹੈ, ਜਿਸ ਵਿਚ ਦੋ ਬੱਚਿਆਂ ਦੇ ਪਿਤਾ ਨੌਜਵਾਨ ਪਰਵਿੰਦਰ ਸਿੰਘ ਝੋਟਾ ਦਾ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੁੱਧਵਾਰ ਸ਼ਾਮ 4 ਵਜੇ ਬੱਸ ਸਟੈਂਡ ਨੇੜੇ ਬਸੀ ਪਠਾਣਾਂ ਦੀ ਮੁੱਖ ਰੋਡ ’ਤੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਭਗਵੰਤ ਮਾਨ ਸਰਕਾਰ ਦੇ ਜੰਗਲ ਰਾਜ ਵਿਰੁੱਧ ਜਾਗਰੂਕ ਕੀਤਾ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ ਨੇ ਵਿਧਾਇਕ ਗਿਆਸਪੁਰਾ ਨੂੰ ਭੇਜਿਆ ਕਾਨੂੰਨੀ ਨੋਟਿਸ ਅਗਲੀ ਖ਼ਬਰ ਪਟਿਆਲਾ ਜੇਲ੍ਹ ’ਚ 26 ਸਾਲਾ ਬੰਦੀ ਦੀ ਮੌਤ ਘਰਦਿਆਂ ਨੇ ਲਗਾਏ ਪ੍ਰਸ਼ਾਸਨ ’ਤੇ ਕੁੱਟਮਾਰ ਕਰਨ ਦੇ ਦੋਸ਼
Ad Position 24