13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ ਨੇ ਵਿਧਾਇਕ ਗਿਆਸਪੁਰਾ ਨੂੰ ਭੇਜਿਆ ਕਾਨੂੰਨੀ ਨੋਟਿਸ

ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਬਲਜਿੰਦਰ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖ਼ਿਲਾਫ਼ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਕਥਿਤ ਤੌਰ ’ਤੇ ਵਰਤੀ ਗਈ ਜਾਤੀ ਸੂਚਕ ਤੇ ਇਤਰਾਜ਼ਯੋਗ ਸ਼ਬਦਾਵਲੀ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਰਿਜ਼ਰਵ ਹਲਕਾ ਬਸੀ ਪਠਾਣਾਂ ਤੋਂ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਆਪਣੇ ਵਕੀਲ ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਰਾਹੀਂ ਗਿਆਸਪੁਰਾ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਜਥੇਦਾਰ ਰਿਆ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦਾ ਸਰਬਉੱਚ ਧਾਰਮਿਕ ਅਸਥਾਨ ਹੈ ਅਤੇ ਇਸ ਦੇ ਜਥੇਦਾਰ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਜਾਤੀ ਸੂਚਕ ਜਾਂ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕਰਨਾ ਬੇਹੱਦ ਗੰਭੀਰ ਮਾਮਲਾ ਹੈ।

Ad Position 21
No active advertisement
ਸ਼੍ਰੋਮਣੀ ਕਮੇਟੀ ਦੇ ਰਿਜ਼ਰਵ ਹਲਕਾ ਬਸੀ ਪਠਾਣਾਂ ਤੋਂ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਆਪਣੇ ਵਕੀਲ ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਰਾਹੀਂ ਗਿਆਸਪੁਰਾ ਨੂੰ ਕਾਨੂੰਨੀ ਨੋਟਿਸ ਭੇਜਣ ਉਪਰੰਤ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ। ਤਸਵੀਰ ਕਰਨ 14-10-2026
ਫ਼ਤਹਿਗੜ੍ਹ ਸਾਹਿਬ, 13 ਅਕਤੂਬਰ (ਬਲਜਿੰਦਰ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖ਼ਿਲਾਫ਼ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਕਥਿਤ ਤੌਰ ’ਤੇ ਵਰਤੀ ਗਈ ਜਾਤੀ ਸੂਚਕ ਤੇ ਇਤਰਾਜ਼ਯੋਗ ਸ਼ਬਦਾਵਲੀ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਰਿਜ਼ਰਵ ਹਲਕਾ ਬਸੀ ਪਠਾਣਾਂ ਤੋਂ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਆਪਣੇ ਵਕੀਲ ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਰਾਹੀਂ ਗਿਆਸਪੁਰਾ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਜਥੇਦਾਰ ਰਿਆ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦਾ ਸਰਬਉੱਚ ਧਾਰਮਿਕ ਅਸਥਾਨ ਹੈ ਅਤੇ ਇਸ ਦੇ ਜਥੇਦਾਰ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਜਾਤੀ ਸੂਚਕ ਜਾਂ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕਰਨਾ ਬੇਹੱਦ ਗੰਭੀਰ ਮਾਮਲਾ ਹੈ। ਉਨ੍ਹਾਂ ਅਨੁਸਾਰ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਵਰਤੀ ਗਈ ਕਥਿਤ ਸ਼ਬਦਾਵਲੀ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਵੱਡੀ ਠੇਸ ਪਹੁੰਚੀ ਹੈ, ਜਿਸ ਕਰਕੇ ਉਨ੍ਹਾਂ ਵਲੋਂ ਆਪਣੇ ਵਕੀਲ ਰਾਹੀਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ ਅਤੇ ਜੇਕਰ ਵਿਧਾਇਕ ਗਿਆਸਪੁਰਾ 15 ਦਿਨਾਂ ਦੇ ਅੰਦਰ ਉਕਤ ਮਾਮਲੇ ਸਬੰਧੀ ਜਨਤਕ ਤੌਰ ’ਤੇ ਮੁਆਫ਼ੀ ਨਹੀਂ ਮੰਗਦੇ ਤਾਂ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜਥੇਦਾਰ ਰਿਆ ਨੇ ਕਿਹਾ ਕਿ ਉਹ ਖੁਦ ਵੀ ਰਾਖਵੇਂ ਵਰਗ ਨਾਲ ਸਬੰਧਿਤ ਹਨ ਤੇ ਇਸੇ ਰਾਖਵੇਂ ਹਲਕੇ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਚੁਣੇ ਗਏ ਹਨ। ਇਸ ਤੋਂ ਇਲਾਵਾ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਜੂਨੀਅਰ ਮੀਤ ਪ੍ਰਧਾਨ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਸੰਸਥਾਵਾਂ ਅਤੇ ਸਿੱਖ ਕੌਮ ਦੇ ਸਰਬਉੱਚ ਧਾਰਮਿਕ ਅਸਥਾਨ ਨਾਲ ਜੁੜੇ ਅਹੁਦਿਆਂ ਦਾ ਸਤਿਕਾਰ ਬਣਾਈ ਰੱਖਣਾ ਜ਼ਰੂਰੀ ਹੈ। ਇਸ ਮੌਕੇ ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ ਦੁਆਰਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਨੋਟਿਸ ਰਾਹੀਂ ਉਨ੍ਹਾਂ ਨੂੰ 15 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ। ਐਡਵੋਕੇਟ ਧਾਰਨੀ ਨੇ ਕਿਹਾ ਕਿ ਜੇਕਰ ਨਿਰਧਾਰਿਤ ਸਮੇਂ ਅੰਦਰ ਵਿਧਾਇਕ ਗਿਆਸਪੁਰਾ ਮੁਆਫ਼ੀ ਨਹੀਂ ਮੰਗਦੇ ਤਾਂ ਵਿਧਾਇਕ ਵਿਰੁੱਧ ਮਾਣਹਾਨੀ ਦਾ ਕੇਸ ਦਾਇਰ ਕਰਨ ਸਮੇਤ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਸਬੰਧੀ ਕਥਿਤ ਇਤਰਾਜ਼ਯੋਗ ਸ਼ਬਦਾਵਲੀ ਦਾ ਮਾਮਲਾ ਹੁਣ ਕਾਨੂੰਨੀ ਪੱਧਰ ’ਤੇ ਪਹੁੰਚ ਗਿਆ ਹੈ। ਹਾਲਾਂਕਿ ਇਸ ਮਾਮਲੇ ਵਿਚ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ, ਜਿਸ ਨਾਲ ਦੂਜੀ ਧਿਰ ਦੀ ਪ੍ਰਤੀਕਿਰਿਆ ਵੀ ਸਪਸ਼ਟ ਹੋ ਸਕੇ।
Ad Position 22
No active advertisement
ਪਿਛਲੀ ਖ਼ਬਰ ਹਲਕੇ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਮਹਿਲਾ ਵਰਕਰਾਂ ਦੀ ਭੂਮਿਕਾ ਅਹਿਮ- ਬਹਿਸ਼ਤਾ ਸਿੰਘ ਅਗਲੀ ਖ਼ਬਰ ਕਾਂਗਰਸ ਵਲੋਂ ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਰੋਸ ਮੁਜ਼ਾਹਰਾ ਅੱਜ
Ad Position 24