ਹਲਕੇ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਮਹਿਲਾ ਵਰਕਰਾਂ ਦੀ ਭੂਮਿਕਾ ਅਹਿਮ- ਬਹਿਸ਼ਤਾ ਸਿੰਘ
ਮੰਡੀ ਗੋਬਿੰਦਗੜ੍ਹ, 13 ਅਕਤੂਬਰ (ਪੱਤਰ ਪ੍ਰੇਰਕ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਨੇ ਕਮਰਕਸ ਲਈ ਹੈ। ਇਸ ਦੇ ਮੱਦੇਨਜ਼ਰ ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 11 ਦੀ ਸਾਬਕਾ ਕੌਂਸਲਰ ਪਰਮਜੀਤ ਕੌਰ ਦੇ ਗ੍ਰਹਿ ਵਿਖੇ ਕਾਂਗਰਸ ਪਾਰਟੀ ਦੇ ਮਹਿਲਾ ਵਿੰਗ ਦੀ ਵਿਸ਼ੇਸ਼ ਮੀਟਿੰਗ ਹੋਈ।
ਮੰਡੀ ਗੋਬਿੰਦਗੜ੍ਹ, 13 ਅਕਤੂਬਰ (ਪੱਤਰ ਪ੍ਰੇਰਕ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਨੇ ਕਮਰਕਸ ਲਈ ਹੈ। ਇਸ ਦੇ ਮੱਦੇਨਜ਼ਰ ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 11 ਦੀ ਸਾਬਕਾ ਕੌਂਸਲਰ ਪਰਮਜੀਤ ਕੌਰ ਦੇ ਗ੍ਰਹਿ ਵਿਖੇ ਕਾਂਗਰਸ ਪਾਰਟੀ ਦੇ ਮਹਿਲਾ ਵਿੰਗ ਦੀ ਵਿਸ਼ੇਸ਼ ਮੀਟਿੰਗ ਹੋਈ। ਇਸ ਮੌਕੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਦੀ ਪਤਨੀ ਬਹਿਸ਼ਤਾ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬਹਿਸ਼ਤਾ ਸਿੰਘ ਨੇ ਕਿਹਾ ਕਿ ਕਾਂਗਰਸ ਦੀ ਕੌਮੀ ਲੀਡਰਸ਼ਿਪ ਅਤੇ ਪੰਜਾਬ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਹੇਠ ਪਾਰਟੀ ਪੰਜਾਬ ਵਿਚ ਬਹੁਮਤ ਹਾਸਲ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣੀ ਹੈ, ਸੂਬੇ ਦੇ ਵਿਕਾਸ ਨੂੰ ਹੁਲਾਰਾ ਮਿਲਿਆ ਹੈ ਤੇ ਵਪਾਰੀਆਂ, ਉਦਯੋਗਪਤੀਆਂ, ਦੁਕਾਨਦਾਰਾਂ, ਮੁਲਾਜ਼ਮਾਂ ਸਮੇਤ ਸਮਾਜ ਦੇ ਵੱਖ-ਵੱਖ ਵਰਗਾਂ ਦੀ ਖ਼ੁਸ਼ਹਾਲੀ ਲਈ ਕੰਮ ਕੀਤੇ ਗਏ ਹਨ। ਉਨ੍ਹਾਂ ਆਮ ਆਦਮੀ ਪਾਰਟੀ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਔਰਤਾਂ ਨਾਲ ਕੀਤੇ ਵਾਅਦਿਆਂ ਦੇ ਮਾਮਲੇ ਵਿਚ ਉਨ੍ਹਾਂ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿਚ ਨਸ਼ਿਆਂ ਦੀ ਸਮੱਸਿਆ ਕਾਰਨ ਕਈ ਪਰਿਵਾਰ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਮਾਵਾਂ ਨੂੰ ਆਪਣੇ ਪੁੱਤਰ ਗੁਆਉਣੇ ਪਏ ਹਨ ਅਤੇ ਕਈ ਪਰਿਵਾਰਾਂ ਦੀਆਂ ਖ਼ੁਸ਼ੀਆਂ ਉੱਜੜ ਗਈਆਂ ਹਨ। ਬਹਿਸ਼ਤਾ ਸਿੰਘ ਨੇ ਮਹਿਲਾਵਾਂ ਨੂੰ ਇੱਕਜੁੱਟ ਹੋ ਕੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਅਮਲੋਹ ਹਲਕੇ ਵਿਚ ਮਜ਼ਬੂਤ ਕਰਨ ਲਈ ਮਹਿਲਾ ਵਰਕਰਾਂ ਦੀ ਭੂਮਿਕਾ ਅਹਿਮ ਹੈ। ਇਸ ਮੌਕੇ ਨੀਲਮ ਰਾਣੀ, ਨੀਤੂ ਸਿੰਘੀ ਅਤੇ ਹੋਰਨਾਂ ਨੇ ਵੀ ਸੰਬੋਧਨ ਕੀਤਾ।