ਵਿਧਾਇਕ ਦੇਵ ਮਾਨ ਵਲੋਂ ਕਰਵਾਇਆ ਗਿਆ ਹੈ ਹਲਕੇ ਦੇ ਪਿੰਡਾਂ ਦਾ ਰਿਕਾਰਡ ਤੋੜ ਵਿਕਾਸ- ਅਮਨਦੀਪ ਕੌਰ ਖਹਿਰਾ
ਨਾਭਾ, 13 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਜਦੋਂ ਤੋਂ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਸਰਕਾਰ ਬਣਾਈ ਹੈ ਤਾਂ ਪੰਜਾਬ ਦੇ ਲੋਕਾਂ ਨੂੰ ਅਨੇਕਾਂ ਹੀ ਪ੍ਰਕਾਰ ਦੀਆਂ ਸਹੂਲਤਾਂ ਮੁਹਈਆ ਕਰਵਾਈਆਂ ਗਈਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਾਕ ਸੰਮਤੀ ਚੇਅਰਪਰਸਨ ਅਮਨਦੀਪ ਕੌਰ ਖਹਿਰਾ ਨੇ ਗੱਲਬਾਤ ਦੌਰਾਨ ਕੀਤਾ।
ਨਾਭਾ, 13 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਜਦੋਂ ਤੋਂ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਸਰਕਾਰ ਬਣਾਈ ਹੈ ਤਾਂ ਪੰਜਾਬ ਦੇ ਲੋਕਾਂ ਨੂੰ ਅਨੇਕਾਂ ਹੀ ਪ੍ਰਕਾਰ ਦੀਆਂ ਸਹੂਲਤਾਂ ਮੁਹਈਆ ਕਰਵਾਈਆਂ ਗਈਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਾਕ ਸੰਮਤੀ ਚੇਅਰਪਰਸਨ ਅਮਨਦੀਪ ਕੌਰ ਖਹਿਰਾ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਲਕੇ ਦੇ ਪਿੰਡਾਂ ਵਿਚ ਰਿਕਾਰਡਤੋੜ ਬਿਨਾਂ ਪੱਖਪਾਤ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਨਾਂ ਵਿਚੋਂ ਬਹੁਤੇ ਵਿਕਾਸ ਕਾਰਜ ਪੂਰੇ ਹੋ ਚੁੱਕੇ ਹਨ ਅਤੇ ਜਿਨ੍ਹਾਂ ਵਿਕਾਸ ਕਾਰਜਾਂ ’ਤੇ ਕੰਮ ਚੱਲ ਰਿਹਾ ਹੈ ਉਨ੍ਹਾਂ ਨੂੰ ਵੀ ਜਲਦੀ ਪੂਰਾ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਜਿਨ੍ਹਾਂ ਵਿਚ ਸਿਹਤ, ਸਿੱਖਿਆ, 300 ਯੂਨਿਟ ਮੁਫਤ ਬਿਜਲੀ, ਕਿਸਾਨਾਂ ਨੂੰ ਖੇਤੀ ਦੀਆਂ ਮੋਟਰਾਂ ਲਈ ਦਿਨ ਸਮੇਂ ਬਿਜਲੀ ਦੇਣ ਦੇ ਨਾਲ ਨਾਲ ਕਿਸਾਨਾਂ ਨੂੰ ਨਹਿਰੀ ਪਾਣੀ ਉਨਾਂ ਦੀਆਂ ਟੇਲਾਂ ਤੱਕ ਪਹੁੰਚਾਉਣਾ ਆਦਿ ਸ਼ਾਮਿਲ ਹਨ। ਚੇਅਰਪਰਸਨ ਖਹਿਰਾ ਨੇ ਕਿਹਾ ਕਿ ਇੱਥੇ ਹੀ ਬੱਸ ਨਹੀਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਨੌਜਵਾਨਾਂ ਨੂੰ ਵੱਡੀ ਤਾਦਾਦ ਵਿਚ ਰੁਜ਼ਗਾਰ ਮੁਹਈਆ ਕਰਵਾਇਆ ਗਿਆ ਹੈ, ਜਿਸ ਨੂੰ ਲੈ ਕੇ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਫਿਰ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਹੁਣੇ ਤੋਂ ਉਤਾਵਲੇ ਹਨ।