13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਵੀ ਬਣਾਉਣਗੇ ‘ਆਪ’ ਦੀ ਸਰਕਾਰ- ਜਸਪਾਲ ਸਿੰਘ

ਨਾਭਾ,13 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਜਿਵੇਂ-ਜਿਵੇਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਹੈ ਤਾਂ ਹੋਰਨਾਂ ਪਾਰਟੀਆਂ ’ਚੋਂ ਵੱਡੀ ਗਿਣਤੀ ਵਿਚ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ, ਕਿਉਂ ਜੋ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਿਨਾਂ ਪੱਖਪਾਤ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਸੂਬੇ ਦਾ ਵਿਕਾਸ ਕਰਵਾਇਆ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ‘ਆਪ’ ਆਗੂ ਜਸਪਾਲ ਸਿੰਘ ਕਲਿਆਣ ਸਾਬਕਾ ਚੇਅਰਮੈਨ ਨੇ ਨਾਭਾ ਸ਼ਹਿਰ ਦੇ ਦੁਕਾਨਦਾਰਾਂ ਨਾਲ ਮੁਲਾਕਾਤ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 14-10-2026
ਨਾਭਾ,13 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਜਿਵੇਂ-ਜਿਵੇਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਹੈ ਤਾਂ ਹੋਰਨਾਂ ਪਾਰਟੀਆਂ ’ਚੋਂ ਵੱਡੀ ਗਿਣਤੀ ਵਿਚ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ, ਕਿਉਂ ਜੋ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਿਨਾਂ ਪੱਖਪਾਤ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਸੂਬੇ ਦਾ ਵਿਕਾਸ ਕਰਵਾਇਆ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ‘ਆਪ’ ਆਗੂ ਜਸਪਾਲ ਸਿੰਘ ਕਲਿਆਣ ਸਾਬਕਾ ਚੇਅਰਮੈਨ ਨੇ ਨਾਭਾ ਸ਼ਹਿਰ ਦੇ ਦੁਕਾਨਦਾਰਾਂ ਨਾਲ ਮੁਲਾਕਾਤ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜਿੰਨੇ ਵੀ ਦੁਕਾਨਦਾਰਾਂ ਵਪਾਰੀਆਂ ਅਤੇ ਦੁਕਾਨਾਂ ’ ਤੇ ਖਰੀਦੋ ਫਰੋਖਤ ਕਰਨ ਲਈ ਪਹੁੰਚੇ ਗਾਹਕਾਂ ਨੂੰ ਮਿਲੇ ਹਨ ਉਨਾਂ ਸਭ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਹੁਤ ਵਧੀਆ ਕੰਮ ਕੀਤੇ ਹਨ ਅਤੇ ਲੋਕਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਅਨੇਕਾਂ ਪ੍ਰਕਾਰ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਜਿਸ ਕਰਕੇ ਉਹ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪੂਰੀ ਤਰ੍ਹਾਂ ਖੁਸ਼ ਹਨ। ‘ਆਪ’ ਆਗੂ ਕਲਿਆਣ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣੇ ਤੋਂ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਗਵੰਤ ਸਿੰਘ ਮਾਨ ਨੂੰ ਫਿਰ ਤੋਂ ਦੂਜੇ ਵਾਰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਲਈ ਉਤਾਵਲੇ ਹਨ। ਜਸਪਾਲ ਸਿੰਘ ਕਲਿਆਣ ਨੇ ਦਾਅਵਾ ਕਰਦੇ ਹੋਏ ਕਿਹਾ ਕਿ ਅੱਜ ਤੱਕ ਕਿਸੇ ਵੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਅੰਦਰ ਐਨੀ ਵੱਡੀ ਗਿਣਤੀ ਵਿਚ ਨਾਂ ਤਾਂ ਨੌਜਵਾਨਾਂ ਨੂੰ ਰੁਜ਼ਗਾਰ ਦਿੱਤੇ ਗਏ ਹਨ ਅਤੇ ਨਾ ਇਹ ‘ਆਪ’ ਸਰਕਾਰ ਨਾਲ ਦੇ ਵਿਕਾਸ ਕਾਰਜ ਕਰਵਾਏ ਗਏ ਹਨ, ਜਿਸ ਕਰਕੇ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਆਪਣੇ ਆਪ ਨੂੰ ਖੁਸ਼ ਮਹਿਸੂਸ ਕਰ ਰਹੇ ਹਨ। ਇਸ ਮੌਕੇ ਸਾਬਕਾ ਚੇਅਰਮੈਨ ਸੁਰਿੰਦਰਪਾਲ ਸ਼ਰਮਾ, ਸਾਬਕਾ ਚੇਅਰਮੈਨ ਬਲਵਿੰਦਰ ਸਿੰਘ ਬਰਸਟ, ਸੁਖਵਿੰਦਰ ਸਿੰਘ ਗਦਾਈਆ ਤੇ ਬਿੱਟੂ ਸਿੰਗਲਾ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮਨਜਿੰਦਰ ਸਿੰਘ ਰੋਮੀ ਭਾਜਪਾ ਐਨ. ਜੀ. ਓ. ਸੈੱਲ ਦੇ ਪੰਜਾਬ ਕਨਵੀਨਰ ਬਣੇ ਅਗਲੀ ਖ਼ਬਰ ਵਿਧਾਇਕ ਦੇਵ ਮਾਨ ਵਲੋਂ ਕਰਵਾਇਆ ਗਿਆ ਹੈ ਹਲਕੇ ਦੇ ਪਿੰਡਾਂ ਦਾ ਰਿਕਾਰਡ ਤੋੜ ਵਿਕਾਸ- ਅਮਨਦੀਪ ਕੌਰ ਖਹਿਰਾ
Ad Position 24