ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫ਼ੇਲ੍ਹ- ਇੰਜੀ. ਟੌਹੜਾ
ਮੰਡੀ ਗੋਬਿੰਦਗੜ੍ਹ, 13 ਅਕਤੂਬਰ (ਇਕਬਾਲਦੀਪ ਸੰਧੂ)- ਭਾਰਤੀ ਜਨਤਾ ਪਾਰਟੀ ਦੇ ਸਟੇਟ ਕੋ-ਕੋਰਡੀਨੇਟਰ ਤੇ ਹਲਕਾ ਇੰਚਾਰਜ ਅਮਲੋਹ ਇੰਜ. ਕੰਵਰਵੀਰ ਸਿੰਘ ਟੌਹੜਾ ਨੇ ਇਕ ਵਿਸ਼ੇਸ਼ ਪ੍ਰੈੱਸ ਬਿਆਨ ਜਾਰੀ ਕਰਦਿਆਂ ਪੰਜਾਬ ਦੀ ਮੌਜੂਦਾ ਕਾਨੂੰਨ ਵਿਵਸਥਾ ’ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ।
ਮੰਡੀ ਗੋਬਿੰਦਗੜ੍ਹ, 13 ਅਕਤੂਬਰ (ਇਕਬਾਲਦੀਪ ਸੰਧੂ)- ਭਾਰਤੀ ਜਨਤਾ ਪਾਰਟੀ ਦੇ ਸਟੇਟ ਕੋ-ਕੋਰਡੀਨੇਟਰ ਤੇ ਹਲਕਾ ਇੰਚਾਰਜ ਅਮਲੋਹ ਇੰਜ. ਕੰਵਰਵੀਰ ਸਿੰਘ ਟੌਹੜਾ ਨੇ ਇਕ ਵਿਸ਼ੇਸ਼ ਪ੍ਰੈੱਸ ਬਿਆਨ ਜਾਰੀ ਕਰਦਿਆਂ ਪੰਜਾਬ ਦੀ ਮੌਜੂਦਾ ਕਾਨੂੰਨ ਵਿਵਸਥਾ ’ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੀ ਮਹਾਨ ਕੁਰਬਾਨੀ ਨੂੰ ਪ੍ਰਣਾਮ ਕਰਦਿਆਂ ਕਿਹਾ ਕਿ ਸਾਡਾ ਦਲੇਰ ਭਰਾ ਪਰਵਿੰਦਰ ਪੰਜਾਬ ਦੀ ਪਵਿੱਤਰ ਧਰਤੀ ਤੋਂ ਮੈਡੀਕਲ ਨਸ਼ਿਆਂ ਦੇ ਕਾਲੇ ਕਾਰੋਬਾਰ ਤੇ ਮੌਤ ਦੇ ਸੌਦਾਗਰਾਂ ਵਿਰੁੱਧ ਇਕ ਸ਼ੇਰ ਵਾਂਗ ਹਿੱਕ ਤਾਣ ਕੇ ਖੜ੍ਹਾ ਰਿਹਾ। ਉਨ੍ਹਾਂ ਸੂਬਾ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੇ ਖ਼ਾਤਮੇ ਦੀ ਗੱਲ ਕਰਨ ਵਾਲੇ ਅੱਜ ਬਿਲਕੁਲ ਸੁਰੱਖਿਅਤ ਨਹੀਂ ਹਨ। ਸੂਬੇ ਦੀ ਮੌਜੂਦਾ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ ਤੇ ਨਸ਼ਾ ਮਾਫ਼ੀਆ ਬੇਖ਼ੌਫ ਹੋ ਕੇ ਸ਼ਰੇਆਮ ਘੁੰਮ ਰਿਹਾ ਹੈ। ਭਾਜਪਾ ਆਗੂ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਸਾਰੇ ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਸੱਚ ਨੂੰ ਸਵੀਕਾਰ ਕਰੀਏ। ਪੰਜਾਬ ਨੂੰ ਇਸ ਨਸ਼ਿਆਂ ਦੀ ਦਲ-ਦਲ ਵਿਚੋਂ ਕੱਢਣ ਲਈ ਅੱਜ ਸਿਰਫ਼ ਭਾਰਤੀ ਜਨਤਾ ਪਾਰਟੀ ਦੀ ਮਜ਼ਬੂਤ ਲੀਡਰਸ਼ਿਪ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਅੰਦੇਸ਼ੀ ਅਤੇ ਉੱਤਰ ਪ੍ਰਦੇਸ਼ ਦੀ ਤਰ੍ਹਾਂ ‘ਯੋਗੀ ਮਾਡਲ’ ਦੀ ਸਖ਼ਤ ਕਾਰਵਾਈ ਹੀ ਪੰਜਾਬ ਵਿਚ ਹਾਂ-ਪੱਖੀ ਬਦਲਾਅ ਲਿਆ ਸਕਦੀ ਹੈ।