14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਭਾਈ ਰਵਿੰਦਰ ਸਿੰਘ ਖ਼ਾਲਸਾ ਨੇ ਟਿੱਬੀ ਵਿਖੇ ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਕੀਤੇ ਤਕਸੀਮ

ਅਮਲੋਹ, 13 ਅਕਤੂਬਰ (ਕੇਵਲ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਵਲੋਂ ਨਜ਼ਦੀਕੀ ਪਿੰਡ ਟਿੱਬੀ ਵਿਖੇ ਤਿੰਨ ਲੋੜਵੰਦਾਂ ਨੂੰ ਇਲਾਜ ਲਈ 27,500 ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ। ਇਸ ਮੌਕੇ ਭਾਈ ਰਵਿੰਦਰ ਸਿੰਘ ਖ਼ਾਲਸਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਸਮੇਂ-ਸਮੇਂ ’ਤੇ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ।

Ad Position 21
No active advertisement
ਅਜੀਤ ਡੈਸਕ 14-10-2026
ਅਮਲੋਹ, 13 ਅਕਤੂਬਰ (ਕੇਵਲ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਵਲੋਂ ਨਜ਼ਦੀਕੀ ਪਿੰਡ ਟਿੱਬੀ ਵਿਖੇ ਤਿੰਨ ਲੋੜਵੰਦਾਂ ਨੂੰ ਇਲਾਜ ਲਈ 27,500 ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ। ਇਸ ਮੌਕੇ ਭਾਈ ਰਵਿੰਦਰ ਸਿੰਘ ਖ਼ਾਲਸਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਸਮੇਂ-ਸਮੇਂ ’ਤੇ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ। ਇਸ ਦੇ ਨਾਲ ਹੀ ਕਮੇਟੀ ਵਲੋਂ ਲੋੜਵੰਦ ਵਿਦਿਆਰਥੀਆਂ ਦੀ ਪੜ੍ਹਾਈ ਤੇ ਬਿਮਾਰੀਆਂ ਤੋਂ ਪੀੜਤ ਲੋੜਵੰਦ ਲੋਕਾਂ ਦੇ ਇਲਾਜ ਲਈ ਵੀ ਸਹਾਇਤਾ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮਾਨਵਤਾ ਦੀ ਸੇਵਾ ਕਰਨਾ ਇਕ ਨੇਕ ਕਾਰਜ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋੜਵੰਦਾਂ ਦੀ ਮਦਦ ਲਈ ਅਜਿਹੇ ਉਪਰਾਲੇ ਜਾਰੀ ਰੱਖੇ ਜਾਣਗੇ। ਇਸ ਮੌਕੇ ਪਿੰਡ ਵਾਸੀ ਅਮਰੀਕ ਸਿੰਘ ਮੇਜੀ ਨੇ ਕਿਹਾ ਕਿ ਭਾਈ ਰਵਿੰਦਰ ਸਿੰਘ ਖ਼ਾਲਸਾ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਦਿੱਤੀ ਜਾਂਦੀ ਸਹਾਇਤਾ ਬਿਨਾਂ ਕਿਸੇ ਪੱਖਪਾਤ ਦੇ ਲੋੜਵੰਦਾਂ ਤੱਕ ਪਹੁੰਚਾਈ ਜਾਂਦੀ ਹੈ। ਇਸ ਮੌਕੇ ਅਮਰੀਕ ਸਿੰਘ ਮੇਜੀ, ਬਲਦੇਵ ਸਿੰਘ, ਬਲਵਿੰਦਰ ਸਿੰਘ ਸਾਬਕਾ ਸਰਪੰਚ, ਨਿਰਮਲ ਸਿੰਘ ਫ਼ੌਜੀ, ਅਵਤਾਰ ਸਿੰਘ, ਸੰਤ ਸਿੰਘ, ਜਗਤਾਰ ਸਿੰਘ ਸਾਬਕਾ ਸਰਪੰਚ, ਸਾਹਿਬਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਗੁਗੀ, ਗੁਰਨਾਮ ਸਿੰਘ, ਨਵਜੋਤ ਸਿੰਘ, ਬਖਸਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਕਰਮ ਸਿੰਘ, ਜਸਪ੍ਰੀਤ ਸਿੰਘ, ਬਿਕਰਮ ਸਿੰਘ, ਹਰਪ੍ਰੀਤ ਸਿੰਘ, ਜਗਰੂਪ ਸਿੰਘ, ਬੀਬੀ ਲਵਪ੍ਰੀਤ ਕੌਰ ਤੇ ਜਗਸੀਰ ਸਿੰਘ ਤੰਦਾ ਬੱਧਾ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਅਮਲੋਹ ਦੀ ਮੀਟਿੰਗ ਹੋਈ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ ਵਿੱਦਿਅਕ ਦੌਰਾ
Ad Position 24