13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪੰਜਾਬੀ ਲਿਖਾਰੀ ਸਭਾ ਦੀ ਇਕੱਤਰਤਾ ਦੌਰਾਨ ਲੇਖਕਾਂ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ

ਮੰਡੀ ਗੋਬਿੰਦਗੜ੍ਹ, 13 ਅਕਤੂਬਰ (ਇਕਬਾਲਦੀਪ ਸੰਧੂ)- ਪੰਜਾਬੀ ਲਿਖਾਰੀ ਸਭਾ ਮੰਡੀ ਗੋਬਿੰਦਗੜ੍ਹ ਦੀ ਮਹੀਨਾਵਾਰ ਇਕੱਤਰਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਮੰਡੀ ਗੋਬਿੰਦਗੜ੍ਹ ਵਿਖੇ ਹੋਈ। ਮੀਟਿੰਗ ਦੀ ਸ਼ੁਰੂਆਤ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪਾਵਨ ਸ਼ਬਦ ਦੇ ਗਾਇਨ ਨਾਲ ਹੋਈ।

Ad Position 21
No active advertisement
ਅਜੀਤ ਡੈਸਕ 14-10-2026
ਮੰਡੀ ਗੋਬਿੰਦਗੜ੍ਹ, 13 ਅਕਤੂਬਰ (ਇਕਬਾਲਦੀਪ ਸੰਧੂ)- ਪੰਜਾਬੀ ਲਿਖਾਰੀ ਸਭਾ ਮੰਡੀ ਗੋਬਿੰਦਗੜ੍ਹ ਦੀ ਮਹੀਨਾਵਾਰ ਇਕੱਤਰਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਮੰਡੀ ਗੋਬਿੰਦਗੜ੍ਹ ਵਿਖੇ ਹੋਈ। ਮੀਟਿੰਗ ਦੀ ਸ਼ੁਰੂਆਤ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪਾਵਨ ਸ਼ਬਦ ਦੇ ਗਾਇਨ ਨਾਲ ਹੋਈ। ਮੀਟਿੰਗ ਦੀ ਪ੍ਰਧਾਨਗੀ ਸਭਾ ਦੇ ਮੀਤ ਪ੍ਰਧਾਨ ਅਮਰ ਸਿੰਘ ਸੈਂਪਲਾ ਨੇ ਕੀਤੀ। ਮੀਟਿੰਗ ਦੌਰਾਨ ਸ਼ੋਕ ਮਤੇ ਰਾਹੀਂ ਸਭਾ ਦੇ ਸਾਬਕਾ ਪ੍ਰਧਾਨ ਅਨੂਪ ਸਿੰਘ ਖਾਨਪੁਰੀ ਤੇ ਸਭਾ ਦੇ ਮੌਜੂਦਾ ਪ੍ਰਧਾਨ ਉਪਕਾਰ ਸਿੰਘ ਦਿਆਲਪੁਰੀ ਦੀ ਧਰਮ ਪਤਨੀ ਸੁਰਿੰਦਰ ਕੌਰ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਵਿੱਛੜੀਆਂ ਰੂਹਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਉਪਰੰਤ ਰਚਨਾਵਾਂ ਦੇ ਦੌਰ ਵਿਚ ਲੇਖਕਾਂ ਨੇ ਆਪਣੀਆਂ ਸਾਹਿਤਕ ਰਚਨਾਵਾਂ ਪੇਸ਼ ਕੀਤੀਆਂ। ਸਭ ਤੋਂ ਪਹਿਲਾਂ ਰਾਜ ਸਿੰਘ ਬਧੌਛੀ ਨੇ ਮਿੰਨੀ ਕਹਾਣੀ, ਅਮਰ ਸਿੰਘ ਸੈਂਪਲਾ ਨੇ ਕਹਾਣੀ, ਬਘੇਲ ਸਿੰਘ ਚੰਦਨ ਨੇ ਗੀਤ, ਜਗਜੀਤ ਸਿੰਘ ਗੁਰਮ ਨੇ ਮਿੰਨੀ ਕਹਾਣੀ, ਗੁਰਪ੍ਰੀਤ ਸਿੰਘ ਬੀੜ ਕਿਸ਼ਨ ਨੇ ਬਾਲ ਗੀਤ, ਲੋਕ ਨਾਥ ਸ਼ਰਮਾ ਨੇ ਬਾਲ ਗੀਤ ‘ਮੇਰਾ ਸਕੂਲ’ ਸੁਣਾਇਆ। ਇਸੇ ਤਰ੍ਹਾਂ ਸਨੇਹ ਇੰਦਰ ਸਿੰਘ ਮੀਲੂ ਫਰੌਰ ਨੇ ਕਹਾਣੀ ‘ਚਿੜੀ ਤਾਂ ਹੁਣ ਉੱਡੀ ਹੈ’ ਪੇਸ਼ ਕੀਤੀ। ਸਾਰੀਆਂ ਰਚਨਾਵਾਂ ਉਪਰੰਤ ਹਾਜ਼ਰ ਲੇਖਕਾਂ ਵਲੋਂ ਉਸਾਰੂ ਪੜਚੋਲ ਕੀਤੀ ਗਈ ਅਤੇ ਰਚਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਕੀਮਤੀ ਸੁਝਾਅ ਦਿੱਤੇ ਗਏ। ਇਸ ਨਾਲ ਲੇਖਕਾਂ ਨੂੰ ਆਪਣੀ ਲੇਖਣੀ ਵਿਚ ਨਿਖਾਰ ਲਿਆਉਣ ਅਤੇ ਸਾਹਿਤਕ ਸੂਝ ਨੂੰ ਹੋਰ ਪ੍ਰਫੁੱਲਿਤ ਕਰਨ ਦਾ ਮੌਕਾ ਮਿਲਿਆ। ਇਸ ਇਕੱਤਰਤਾ ਵਿਚ ਸਭਾ ਦੇ ਮੀਡੀਆ ਸਕੱਤਰ ਨਰਿੰਦਰ ਭਾਟੀਆ ਤੋਂ ਇਲਾਵਾ ਪਰਮਜੀਤ ਸਿੰਘ ਧੀਮਾਨ ਅਤੇ ਤੇਜਪਾਲ ਸਿੰਘ ਮਰਜਾਰਾ ਨੇ ਵੀ ਸ਼ਿਰਕਤ ਕੀਤੀ। ਮੰਚ ਸਕੱਤਰ ਦੀ ਜ਼ਿੰਮੇਵਾਰੀ ਜਗਜੀਤ ਸਿੰਘ ਗੁਰਮ ਨੇ ਬਾਖ਼ੂਬੀ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਕਿਸਾਨ ਮੋਰਚਾ ਦੇ ਨਵ-ਨਿਯੁਕਤ ਬੁਲਾਰੇ ਗੁਰਮੀਤ ਸਿੰਘ ਸੋਨੂੰ ਚੀਮਾ ਦਾ ਰਸੀਦਪੁਰਾ ਵਿਖੇ ਸਨਮਾਨ ਅਗਲੀ ਖ਼ਬਰ ਪੰਜਾਬੀ ਸਾਹਿਤ ਸਭਾ ਅਮਲੋਹ ਦੀ ਮੀਟਿੰਗ ਹੋਈ
Ad Position 24