15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟੇ ਦੇ ਕਤਲ ਵਿਰੁੱਧ ਕਾਂਗਰਸ ਨੇ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

ਬਸੀ ਪਠਾਣਾਂ, 14 ਅਕਤੂਬਰ (ਰਾਜਿੰਦਰ ਸ਼ਰਮਾ)- ਮਾਨਸਾ ’ਚ ਨਸ਼ਾ ਤਸਕਰਾਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਅਤੇ ਪੰਜਾਬ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਦੇ ਵਿਰੋਧ ਵਿਚ ਹਲਕਾ ਬਸੀ ਪਠਾਣਾਂ ਵਿਖੇ ਕਾਂਗਰਸ ਵਲੋਂ ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਇੰਟਕ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਡਾ. ਮਨੋਹਰ ਸਿੰਘ ਦੀ ਅਗਵਾਈ ਹੇਠ ਬੱਸ ਅੱਡੇ ਨੇੜੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਕੇ ਮੋਰਿੰਡਾ-ਫ਼ਤਹਿਗੜ੍ਹ ਸਾਹਿਬ ਮੁੱਖ ਸੜਕ ’ਤੇ ਧਰਨਾ ਦੇ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ ਗਈ।

Ad Position 21
No active advertisement
ਬਸੀ ਪਠਾਣਾਂ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਵਿਰੁੱਧ ਕਾਂਗਰਸ ਆਗੂ ਡਾ. ਮਨੋਹਰ ਸਿੰਘ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਦੌਰਾਨ ਪੰਜਾਬ ਸਰਕਾਰ ਦਾ ਪੁਤਲਾ ਸਾੜਦੇ ਹੋਏ ਕਾਂਗਰਸੀ ਅਹੁਦੇਦਾਰ ਵਰਕਰ ਅਤੇ ਹੋਰ। ਤਸਵੀਰ :ਰਾਜਿੰਦਰ ਸ਼ਰਮਾ 15-10-2026
ਬਸੀ ਪਠਾਣਾਂ, 14 ਅਕਤੂਬਰ (ਰਾਜਿੰਦਰ ਸ਼ਰਮਾ)- ਮਾਨਸਾ ’ਚ ਨਸ਼ਾ ਤਸਕਰਾਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਅਤੇ ਪੰਜਾਬ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ ਦੇ ਵਿਰੋਧ ਵਿਚ ਹਲਕਾ ਬਸੀ ਪਠਾਣਾਂ ਵਿਖੇ ਕਾਂਗਰਸ ਵਲੋਂ ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਇੰਟਕ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਡਾ. ਮਨੋਹਰ ਸਿੰਘ ਦੀ ਅਗਵਾਈ ਹੇਠ ਬੱਸ ਅੱਡੇ ਨੇੜੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਕੇ ਮੋਰਿੰਡਾ-ਫ਼ਤਹਿਗੜ੍ਹ ਸਾਹਿਬ ਮੁੱਖ ਸੜਕ ’ਤੇ ਧਰਨਾ ਦੇ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ ਗਈ। ਇਸ ਮੌਕੇ ਡਾ. ਮਨੋਹਰ ਸਿੰਘ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਤਿੱਖੇ ਸਵਾਲ ਚੁੱਕਦਿਆਂ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਲਗਾਤਾਰ ਚਿੰਤਾਜਨਕ ਬਣਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਨੇ ਪੰਜਾਬ ਦੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਵਰਗੀਆਂ ਘਟਨਾਵਾਂ ਸਮਾਜ ਵਿਚ ਡਰ ਪੈਦਾ ਕਰਦੀਆਂ ਹਨ ਤੇ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲਿਆਂ ਦੇ ਹੌਸਲੇ ਨੂੰ ਠੇਸ ਪਹੁੰਚਾਉਂਦੀਆਂ ਹਨ। ਇਸ ਮੌਕੇ ਇੰਟਕ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਢੀਂਡਸਾ ਨੇ ਕਿਹਾ ਜੇਕਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸਮਾਜ ਸੇਵੀ ਹੀ ਸੁਰੱਖਿਅਤ ਨਹੀਂ ਹਨ ਤਾਂ ਆਮ ਨਾਗਰਿਕ ਆਪਣੀ ਸੁਰੱਖਿਆ ਲਈ ਕਿਸ ’ਤੇ ਭਰੋਸਾ ਕਰਨ? ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਹੈ, ਪਰ ਜਦੋਂ ਲੋਕਾਂ ਵਿਚ ਡਰ ਦਾ ਮਾਹੌਲ ਬਣ ਜਾਵੇ ਤੇ ਅਪਰਾਧਿਕ ਘਟਨਾਵਾਂ ਨੂੰ ਲੈ ਕੇ ਚਿੰਤਾਵਾਂ ਵਧਣ ਤਾਂ ਸਰਕਾਰ ਦੀ ਜਵਾਬਦੇਹੀ ਤੈਅ ਹੋਣੀ ਲਾਜ਼ਮੀ ਹੈ। ਇਸ ਮੌਕੇ ਹਲਕਾ ਯੂਥ ਕਾਂਗਰਸ ਪ੍ਰਧਾਨ ਹਰਮਨ ਸਿੰਘ ਸਿੱਧੂ, ਬਲਾਕ ਮੀਤ ਪ੍ਰਧਾਨ ਦਲਜੀਤ ਸਿੰਘ, ਸੂਬਾ ਸਕੱਤਰ ਤੇ ਸਾਬਕਾ ਕੌਂਸਲ ਪ੍ਰਧਾਨ ਓਮ ਪ੍ਰਕਾਸ਼ ਤਾਂਗੜੀ, ਸਾਬਕਾ ਕੌਂਸਲਰ ਤੇ ਜ਼ਿਲ੍ਹਾ ਇੰਟਕ ਫੈਡਰੇਸ਼ਨ ਦੇ ਪ੍ਰਧਾਨ ਕਰਮਜੀਤ ਸਿੰਘ ਢੀਂਡਸਾ, ਮਨਜੀਤ ਸਿੰਘ, ਗੁਰਦੀਪ ਸਿੰਘ ਦੀਪਾ, ਰਮੇਸ਼ ਕੁਮਾਰ ਗੁਪਤਾ, ਅਵਤਾਰ ਸਿੰਘ ਸੁਹਾਵੀ, ਜਸਵੀਰ ਸਿੰਘ ਕੱਜਲਮਾਜਰਾ, ਕੁਲਵੀਰ ਸਿੰਘ ਸ਼ੇਰਗੜ੍ਹ ਬਾੜਾ, ਕਿਸ਼ੋਰੀ ਲਾਲ ਚੁੱਘ, ਲੱਕੀ ਧੀਮਾਨ, ਰਾਜ ਕੁਮਾਰ ਵਾਧਵਾ, ਠੇਕੇਦਾਰ ਪਰਮਜੀਤ ਸਿੰਘ, ਰਮੇਸ਼ ਕੁਮਾਰ, ਪਵਨ ਕੁਮਾਰ ਸ਼ਰਮਾ, ਮੋਹਨ ਸਿੰਘ, ਰਣਧੀਰ ਧੀਮਾਨ, ਕਾਕਾ ਡੀ.ਆਰ, ਰਮੇਸ਼ ਕੁਮਾਰ ਗੌਤਮ, ਓਮ ਪ੍ਰਕਾਸ਼ ਕੌੜਾ, ਚੈਰੀ ਧੀਮਾਨ, ਗੁਰਪਾਲ ਸਿੰਘ ਮੰਗੀ, ਲਖਬੀਰ ਸਿੰਘ ਵਜੀਦਪੁਰ, ਪ੍ਰੇਮ ਕੁਮਾਰ, ਸੁਰਿੰਦਰ ਸ਼ਰਮਾ, ਜਗਤਾਰ ਸਿੰਘ ਮੈੜਾਂ, ਬਲਜੀਤ ਸਿੰਘ, ਦੇਵੀ ਦਿਆਲ, ਹਰੀਸ਼ ਸੰਘੋਲ, ਅਰਸ਼ ਢੀਂਡਸਾ, ਹਰਜੀਤ ਬਹੇੜ, ਮਨਦੀਪ ਸਿੰਘ, ਅਵਤਾਰ ਸਿੰਘ ਪੁਰਾ ਮੁਹੱਲਾ, ਕੁਲਦੀਪ ਸਿੰਘ ਚੀਮਾ, ਸ਼ਾਮ ਲਾਲ, ਦਲਜੀਤ ਸਿੰਘ ਚੁੰਨੀ, ਗੁਰੀ ਮਹਿਦੂਦਾਂ, ਜੱਗੀ ਫਤਿਹਪੁਰ ਰਾਈਆਂ, ਅਮਨਦੀਪ ਸਿੰਘ ਸਮੇਤ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਰੁੱਧ ਕਥਿਤ ਜਾਤੀ ਸੂਚਕ ਸ਼ਬਦਾਵਲੀ ਵਰਤਣ ਦਾ ਮਾਮਲਾ ਭਖਿਆ ਸ਼੍ਰੋਮਣੀ ਕਮੇਟੀ ਤੇ ਅਕਾਲੀ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਵਫ਼ਦ ਨੇ ਕੇਂਦਰੀ ਖੇਤੀਬਾੜੀ ਮੰਤਰੀ ਤੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਸ...
Ad Position 24