ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜਾਗਰੂਕਤਾ ਮੁਹਿੰਮ ਜਾਰੀ
ਫ਼ਤਹਿਗੜ੍ਹ ਸਾਹਿਬ, 14 ਅਕਤੂਬਰ (ਰਾਜਿੰਦਰ ਸਿੰਘ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਅਸ਼ੋਕ ਕੁਮਾਰ ਚੌਹਾਨ ਨੇ ਦੱਸਿਆ ਕਿ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨਿਰਭਾਉ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਵਿਚ 31 ਅਕਤੂਬਰ ਤੱਕ ‘ਕਪਰਿਹੈਂਸਿਵ ਯੂਥ ਰਿਕਵਰੀ ਐਂਡ ਰੀਹੈਬਲੀਟੇਸ਼ਨ ਕੈਂਪੇਨ’ ਵਿਆਪਕ ਨੌਜਵਾਨ ਸੁਧਾਰ ਅਤੇ ਮੁੜ-ਵਸੇਬਾ ਮੁਹਿੰਮ ਨਾਮਕ ਰਾਜ-ਪੱਧਰੀ ਜਾਗਰੂਕਤਾ ਡਰਾਈਵ ਬੜੀ ਸਰਗਰਮੀ ਨਾਲ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਨਸ਼ਿਆਂ ਦੀ ਮਾੜੀ ਅਲਾਮਤ ਨੂੰ ਖ਼ਤਮ ਕਰਨ ਦੇ ਨਾਲ-ਨਾਲ ਨਸ਼ਿਆਂ ਤੋਂ ਪੀੜਤ ਨੌਜਵਾਨਾਂ ਦੇ ਮੁੜ-ਵਸੇਬੇ, ਮਾਨਸਿਕ ਸਿਹਤ ਵਿਚ ਸੁਧਾਰ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਹੈ।
ਫ਼ਤਹਿਗੜ੍ਹ ਸਾਹਿਬ, 14 ਅਕਤੂਬਰ (ਰਾਜਿੰਦਰ ਸਿੰਘ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਅਸ਼ੋਕ ਕੁਮਾਰ ਚੌਹਾਨ ਨੇ ਦੱਸਿਆ ਕਿ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨਿਰਭਾਉ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਵਿਚ 31 ਅਕਤੂਬਰ ਤੱਕ ‘ਕਪਰਿਹੈਂਸਿਵ ਯੂਥ ਰਿਕਵਰੀ ਐਂਡ ਰੀਹੈਬਲੀਟੇਸ਼ਨ ਕੈਂਪੇਨ’ ਵਿਆਪਕ ਨੌਜਵਾਨ ਸੁਧਾਰ ਅਤੇ ਮੁੜ-ਵਸੇਬਾ ਮੁਹਿੰਮ ਨਾਮਕ ਰਾਜ-ਪੱਧਰੀ ਜਾਗਰੂਕਤਾ ਡਰਾਈਵ ਬੜੀ ਸਰਗਰਮੀ ਨਾਲ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਨਸ਼ਿਆਂ ਦੀ ਮਾੜੀ ਅਲਾਮਤ ਨੂੰ ਖ਼ਤਮ ਕਰਨ ਦੇ ਨਾਲ-ਨਾਲ ਨਸ਼ਿਆਂ ਤੋਂ ਪੀੜਤ ਨੌਜਵਾਨਾਂ ਦੇ ਮੁੜ-ਵਸੇਬੇ, ਮਾਨਸਿਕ ਸਿਹਤ ਵਿਚ ਸੁਧਾਰ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਸਰਕਾਰੀ ਹਸਪਤਾਲ ਦੇ ਓ.ਓ.ਏ.ਟੀ. ਸੈਂਟਰ ਅਤੇ ਸਕੂਲ ਆਫ਼ ਐਮੀਨੈਂਸ ਫ਼ਤਹਿਗੜ੍ਹ ਸਾਹਿਬ ਸਮੇਤ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿਚ ਜਾਗਰੂਕਤਾ ਸੈਮੀਨਾਰ ਕਰਵਾਏ ਗਏ। ਇਨ੍ਹਾਂ ਸੈਮੀਨਾਰਾਂ ਰਾਹੀਂ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਨਸ਼ਾ ਮੁਕਤੀ ਦੇ ਇਲਾਜ ਅਤੇ ਮੁੜ-ਵਸੇਬੇ ਲਈ ਉਪਲਬਧ ਸਹੂਲਤਾਂ ਬਾਰੇ ਜਾਗਰੂਕ ਕੀਤਾ ਗਿਆ। ਚੌਹਾਨ ਨੇ ਦੱਸਿਆ ਕਿ ਇਸ ਮੁਹਿੰਮ ਰਾਹੀਂ ਆਮ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਦੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।