15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਿੰਡ ਅਲੀਪੁਰ ਸੰਧਲ ਤੇ ਭਾਟੋਂ ਦੇ ਵਸਨੀਕਾਂ ਨੇ ਫੜਿਆ ਭਾਜਪਾ ਦਾ ਪੱਲਾ ਨਸ਼ਾ ਮਾਫ਼ੀਆ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ 15 ਅਕਤੂਬਰ ਦੇ ‘ਪੰਜਾਬ ਬੰਦ’ ਨੂੰ ਭਾਜਪਾ ਦਾ ਪੂਰਨ ਸਮਰਥਨ-ਟੌਹੜਾ

ਮੰਡੀ ਗੋਬਿੰਦਗੜ੍ਹ, 14 ਅਕਤੂਬਰ (ਇਕਬਾਲਦੀਪ ਸੰਧੂ)- ਇਥੋਂ ਨਜ਼ਦੀਕੀ ਪਿੰਡ ਅਲੀਪੁਰ ਸੰਧਲ ਵਿਖੇ ਪਿੰਡ ਵਾਸੀਆਂ ਨੇ ਭਾਰਤੀ ਜਨਤਾ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ, ਵਿਚਾਰਧਾਰਾ ਤੇ ਸੂਬੇ ਦੇ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਭਾਜਪਾ ਦੇ ਸੂਬਾ ਕੋ-ਕੋਆਰਡੀਨੇਟਰ ਤੇ ਹਲਕਾ ਅਮਲੋਹ ਦੇ ਇੰਚਾਰਜ ਇੰਜੀ.

Ad Position 21
No active advertisement
ਅਜੀਤ ਡੈਸਕ 15-10-2026
ਮੰਡੀ ਗੋਬਿੰਦਗੜ੍ਹ, 14 ਅਕਤੂਬਰ (ਇਕਬਾਲਦੀਪ ਸੰਧੂ)- ਇਥੋਂ ਨਜ਼ਦੀਕੀ ਪਿੰਡ ਅਲੀਪੁਰ ਸੰਧਲ ਵਿਖੇ ਪਿੰਡ ਵਾਸੀਆਂ ਨੇ ਭਾਰਤੀ ਜਨਤਾ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ, ਵਿਚਾਰਧਾਰਾ ਤੇ ਸੂਬੇ ਦੇ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਭਾਜਪਾ ਦੇ ਸੂਬਾ ਕੋ-ਕੋਆਰਡੀਨੇਟਰ ਤੇ ਹਲਕਾ ਅਮਲੋਹ ਦੇ ਇੰਚਾਰਜ ਇੰਜੀ. ਕੰਵਰਵੀਰ ਸਿੰਘ ਟੌਹੜਾ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਦਲਬੀਰ ਭੱਟੋ, ਤਰਸੇਮ ਸਿੰਘ, ਮੇਜਰ ਸਿੰਘ, ਜੀਤ ਸਿੰਘ, ਮਹਿੰਦਰ ਸਿੰਘ, ਮਕੰਦ ਸਿੰਘ, ਚਿੜੀਆ ਸਿੰਘ, ਭੁਪਿੰਦਰ ਸਿੰਘ ਅਤੇ ਬਾਬਾ ਨਛੱਤਰ ਸਿੰਘ ਸ਼ਾਮਿਲ ਸਨ। ਇੰਜ. ਕੰਵਰਵੀਰ ਸਿੰਘ ਟੌਹੜਾ ਨੇ ਮਾਨਸਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਹੋਏ ਬੇਰਹਿਮੀ ਨਾਲ ਕਤਲ ’ਤੇ ਡੂੰਘੇ ਦੁੱਖ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਤਬਾਹ ਹੋ ਚੁੱਕੀ ਹੈ ਅਤੇ ਜੰਗਲ ਰਾਜ ਚੱਲ ਰਿਹਾ ਹੈ । ਇੰਜ. ਟੌਹੜਾ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ, ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਅਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ 15 ਅਕਤੂਬਰ ਨੂੰ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਦਾ ਪੂਰਨ ਤੌਰ ’ਤੇ ਸਮਰਥਨ ਕਰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਨਸ਼ਾ ਤਸਕਰਾਂ ਅਤੇ ਪ੍ਰਸ਼ਾਸਨ ਦੇ ਕਥਿਤ ਗੱਠਜੋੜ ਨੂੰ ਬੇਨਕਾਬ ਕਰਨ ਲਈ ਇਸ ਪੂਰੇ ਮਾਮਲੇ ਦੀ ਸੀ.ਬੀ.ਆਈ. ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਰੇ ਸਾਥੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਡਾ. ਹਰਪ੍ਰੀਤ ਸਿੰਘ, ਗੁਰਦੀਪ ਸਿੰਘ, ਅਮਨਦੀਪ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਰਬਾਰਾ ਸਿੰਘ ਗੁਰੂ ਨੇ ਪਾਰਟੀ ਵਰਕਰ ਦੀ ਸਿਹਤਯਾਬੀ ਦਾ ਹਾਲ ਜਾਣਿਆ ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜਾਗਰੂਕਤਾ ਮੁਹਿੰਮ ਜਾਰੀ
Ad Position 24