ਦਰਬਾਰਾ ਸਿੰਘ ਗੁਰੂ ਨੇ ਪਾਰਟੀ ਵਰਕਰ ਦੀ ਸਿਹਤਯਾਬੀ ਦਾ ਹਾਲ ਜਾਣਿਆ
ਖਮਾਣੋਂ, 14 ਅਕਤੂਬਰ (ਮਨਮੋਹਣ ਸਿੰਘ ਕਲੇਰ)- ਸ਼੍ਰੋਮਣੀ ਅਕਾਲੀ ਦਲ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਵਲੋਂ ਪਾਰਟੀ ਦੇ ਸੀਨੀਅਰ ਆਗੂ ਗੁਰਮੀਤ ਸਿੰਘ ਨਾਨੋਵਾਲ ਦੇ ਸੁਪਤਨੀ ਬੀਬੀ ਕਮਲਪ੍ਰੀਤ ਕੌਰ, ਜੋ ਕਿ ਇੱਥੋਂ ਦੇ ਰਾਣਾ ਹਸਪਤਾਲ ਵਿਖੇ ਜ਼ੇਰੇ ਇਲਾਜ ਹਨ, ਉਨ੍ਹਾਂ ਦੀ ਸਿਹਤ ਦਾ ਹਾਲ ਚਾਲ ਜਾਣਿਆ। ਇਸ ਮੌਕੇ ਗੁਰੂ ਨੇ ਉਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।
ਖਮਾਣੋਂ, 14 ਅਕਤੂਬਰ (ਮਨਮੋਹਣ ਸਿੰਘ ਕਲੇਰ)- ਸ਼੍ਰੋਮਣੀ ਅਕਾਲੀ ਦਲ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਵਲੋਂ ਪਾਰਟੀ ਦੇ ਸੀਨੀਅਰ ਆਗੂ ਗੁਰਮੀਤ ਸਿੰਘ ਨਾਨੋਵਾਲ ਦੇ ਸੁਪਤਨੀ ਬੀਬੀ ਕਮਲਪ੍ਰੀਤ ਕੌਰ, ਜੋ ਕਿ ਇੱਥੋਂ ਦੇ ਰਾਣਾ ਹਸਪਤਾਲ ਵਿਖੇ ਜ਼ੇਰੇ ਇਲਾਜ ਹਨ, ਉਨ੍ਹਾਂ ਦੀ ਸਿਹਤ ਦਾ ਹਾਲ ਚਾਲ ਜਾਣਿਆ। ਇਸ ਮੌਕੇ ਗੁਰੂ ਨੇ ਉਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਇਸ ਮੌਕੇ ਡਾ. ਜਗਦੀਪ ਸਿੰਘ ਰਾਣਾ ਸਟੇਟ ਡੈਲੀਗੇਟ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕੇ ਦਰਬਾਰਾ ਸਿੰਘ ਗੁਰੂ ਹਲਕੇ ਦੇ ਹਰ ਪਿੰਡ ਵਿਚ ਪਾਰਟੀ ਵਰਕਰਾਂ ਦੇ ਦੁੱਖ ਸੁੱਖ ਵਿਚ ਸ਼ਾਮਿਲ ਹੋ ਕੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਦੀ ਸਿਹਤ ਦਾ ਹਾਲ ਜਾਣ ਰਹੇ ਹਨ। ਇਸ ਮੌਕੇ ਗੁਰਮੀਤ ਸਿੰਘ ਸੀਨੀਅਰ ਅਕਾਲੀ ਆਗੂ ਨੇ ਸ. ਗੁਰੂ ਦਾ ਧੰਨਵਾਦ ਕੀਤਾ। ਇਸ ਮੌਕੇ ਕੁਲਵਿੰਦਰ ਸਿੰਘ ਬਿਲਾਸਪੁਰ ਸਰਕਲ ਪ੍ਰਧਾਨ ਦਿਹਾਤੀ ਖਮਾਣੋਂ, ਬਲਵਿੰਦਰ ਸਿੰਘ ਤੇ ਹੋਰ ਮੌਜੂਦ ਸਨ।