15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਸਰਕਾਰੀ ਹਾਈ ਸਮਾਰਟ ਸਕੂਲ ਡਡਹੇੜੀ ਵਿਖੇ ਮਾਨਸਿਕ ਸਿਹਤ ਤੇ ਪ੍ਰੀਖਿਆ ਤਣਾਅ ਸੰਬੰਧੀ ਵਿਸ਼ੇਸ਼ ਲੈਕਚਰ

ਮੰਡੀ ਗੋਬਿੰਦਗੜ੍ਹ, 14 ਅਕਤੂਬਰ (ਇਕਬਾਲਦੀਪ ਸੰਧੂ)- ਸਰਕਾਰੀ ਹਾਈ ਸਮਾਰਟ ਸਕੂਲ ਡਡਹੇੜੀ ਵਿਖੇ ਵਿਭਾਗੀ ਹਦਾਇਤਾਂ ਅਨੁਸਾਰ ਗਾਈਡੈਂਸ ਐਂਡ ਕੌਂਸਲਿੰਗ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਤੇ ਪ੍ਰੀਖਿਆਵਾਂ ਦੌਰਾਨ ਹੋਣ ਵਾਲੇ ਤਣਾਅ ਸਬੰਧੀ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਵਿਚ ਨੌਵੀਂ ਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਸਰਕਾਰੀ ਹਾਈ ਸਮਾਰਟ ਸਕੂਲ ਡਡਹੇੜੀ ਵਿਖੇ ਮਾਨਸਿਕ ਸਿਹਤ ਅਤੇ ਪ੍ਰੀਖਿਆ ਤਣਾਅ ਸੰਬੰਧੀ ਵਿਸ਼ੇਸ਼ ਲੈਕਚਰ ਦੌਰਾਨ ਮਹਿਮਾਨਾਂ ਨੂੰ ਸਨਮਾਨਿਤ ਕਰਦੇ ਮੁੱਖ ਅਧਿਆਪਕਾ ਸਰਿਤਾ ਸਿੰਗਲਾ। ਅਜੀਤ ਤਸਵੀਰ 15-10-2026
ਮੰਡੀ ਗੋਬਿੰਦਗੜ੍ਹ, 14 ਅਕਤੂਬਰ (ਇਕਬਾਲਦੀਪ ਸੰਧੂ)- ਸਰਕਾਰੀ ਹਾਈ ਸਮਾਰਟ ਸਕੂਲ ਡਡਹੇੜੀ ਵਿਖੇ ਵਿਭਾਗੀ ਹਦਾਇਤਾਂ ਅਨੁਸਾਰ ਗਾਈਡੈਂਸ ਐਂਡ ਕੌਂਸਲਿੰਗ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਤੇ ਪ੍ਰੀਖਿਆਵਾਂ ਦੌਰਾਨ ਹੋਣ ਵਾਲੇ ਤਣਾਅ ਸਬੰਧੀ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਵਿਚ ਨੌਵੀਂ ਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਗੋਬਿੰਦਗੜ੍ਹ ਪਬਲਿਕ ਕਾਲਜ ਦੇ ਪ੍ਰੋਫੈਸਰ ਸੁਭਾਨ ਸਾਗਰ ਨੇ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਅਕਤੀ ਦੀ ਮਾਨਸਿਕ ਸਿਹਤ ਉਸ ਦੀ ਸਮਾਜਿਕ ਸਾਂਝ, ਆਲੇ-ਦੁਆਲੇ ਦੇ ਮਾਹੌਲ ਤੇ ਨਿੱਜੀ ਸੋਚ ਨਾਲ ਗਹਿਰੇ ਤੌਰ ’ਤੇ ਜੁੜੀ ਹੁੰਦੀ ਹੈ। ਉਨ੍ਹਾਂ ਨੇ ਪ੍ਰੀਖਿਆਵਾਂ ਦੌਰਾਨ ਤਣਾਅ ਨੂੰ ਘਟਾਉਣ ਤੇ ਆਤਮ-ਵਿਸ਼ਵਾਸ ਬਣਾਈ ਰੱਖਣ ਲਈ ਵੱਖ-ਵੱਖ ਤਕਨੀਕਾਂ ਵੀ ਸਾਂਝੀਆਂ ਕੀਤੀਆਂ। ਇਸ ਤੋਂ ਇਲਾਵਾ, ਡਾ. ਮਨਦੀਪ ਸਿੰਘ ਨੇ ਦਿਮਾਗ਼ ਦੀ ਪ੍ਰੋਗਰਾਮਿੰਗ, ਸਕਾਰਾਤਮਿਕ ਸੋਚ ਅਤੇ ਚੰਗੇ ਵਿਚਾਰਾਂ ਨੂੰ ਅਪਣਾਉਣ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਸੋਚ ਨੂੰ ਉਸਾਰੂ ਬਣਾਉਣ ਤੇ ਜੀਵਨ ਪ੍ਰਤੀ ਹਾਂ-ਪੱਖੀ ਨਜ਼ਰੀਆ ਅਪਣਾਉਣ ਲਈ ਉਤਸ਼ਾਹਿਤ ਕੀਤਾ। ਪ੍ਰੋਗਰਾਮ ਦੌਰਾਨ ਮੰਚ ਸੰਚਾਲਨ ਦੀ ਭੂਮਿਕਾ ਪੰਜਾਬੀ ਮਾਸਟਰ ਚਰਨਜੀਤ ਸਿੰਘ ਨੇ ਬਾਖ਼ੂਬੀ ਨਿਭਾਈ। ਸਕੂਲ ਦੀ ਕਰੀਅਰ ਕੌਂਸਲਰ ਰਜਨੀ ਸ਼ਰਮਾ ਨੇ ਅਜਿਹੇ ਜਾਣਕਾਰੀ ਭਰਪੂਰ ਲੈਕਚਰਾਂ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦਾ ਸਾਹਮਣਾ ਕਰਨ ਵਿਚ ਮਦਦਗਾਰ ਸਾਬਤ ਹੁੰਦੇ ਹਨ। ਸਕੂਲ ਮੁਖੀ ਸਰਿਤਾ ਸਿੰਗਲਾ ਨੇ ਪਹੁੰਚੇ ਰਿਸੋਰਸ ਪਰਸਨਜ਼ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਕੈਂਪਸ ਮੈਨੇਜਰ ਸ਼ਿਵ ਸ਼ੰਕਰ ਪਾਂਡੇ, ਮਨਪ੍ਰੀਤ ਕੌਰ, ਅਤੇ ਅਧਿਆਪਕਾ ਮਨਜੀਤ ਕੌਰ ਵੀ ਹਾਜ਼ਰ ਸਨ। ਇਸ ਲੈਕਚਰ ਰਾਹੀਂ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਪ੍ਰਤੀ ਜਾਗਰੂਕ ਹੋਣ, ਪ੍ਰੀਖਿਆਵਾਂ ਦੇ ਤਣਾਅ ਨੂੰ ਸੁਚੱਜੇ ਢੰਗ ਨਾਲ ਸੰਭਾਲਣ ਅਤੇ ਸਕਾਰਾਤਮਿਕ ਸੋਚ ਅਪਣਾਉਣ ਦਾ ਸੰਦੇਸ਼ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਵਲੋਂ ਔਰਤਾਂ ਨਾਲ ਮੀਟਿੰਗ ਕਰਕੇ 2027 ਦੀਆਂ ਚੋਣਾਂ ਸੰਬੰਧੀ ਵਿਚਾਰ-ਚਰਚਾ ਬੀਬਾ ਬਹਿਸ਼ਤਾ ਸਿੰਘ ਨੇ ਕੀਤੀ ਸ਼ਿਰਕਤ ਅਗਲੀ ਖ਼ਬਰ ਨਰਾਤਿਆਂ ਦੇ ਸਮਾਗਮ ’ਚ ਨਤਮਸਤਕ ਹੋਣ ਪਹੁੰਚੇ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਹਲਕਾ ਵਾਸੀਆਂ ਦੀ ਸੁੱਖ-ਸ਼ਾਂਤੀ ਤੇ ਖ਼ੁਸ਼...
Ad Position 24