15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਕਾਂਗਰਸ ਵਲੋਂ ਔਰਤਾਂ ਨਾਲ ਮੀਟਿੰਗ ਕਰਕੇ 2027 ਦੀਆਂ ਚੋਣਾਂ ਸੰਬੰਧੀ ਵਿਚਾਰ-ਚਰਚਾ ਬੀਬਾ ਬਹਿਸ਼ਤਾ ਸਿੰਘ ਨੇ ਕੀਤੀ ਸ਼ਿਰਕਤ

ਮੰਡੀ ਗੋਬਿੰਦਗੜ੍ਹ, 14 ਅਕਤੂਬਰ (ਰਾਜੇਸ਼ ਸ਼ਰਮਾ)- ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੇ ਮਾਰਗ ਦਰਸ਼ਨ ਹੇਠ ਬਲਾਕ ਕਾਂਗਰਸ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਸੰਜੀਵ ਦੱਤਾ, ਮਹਿਲਾ ਬਲਾਕ ਦੀ ਪ੍ਰਧਾਨ ਨੀਤੂ ਸਿੰਘੀ ਦੀ ਅਗਵਾਈ ਅਤੇ ਸੂਬਾ ਮਹਿਲਾ ਕਾਂਗਰਸ ਦੀ ਉਪ ਪ੍ਰਧਾਨ ਨੀਲਮ ਰਾਣੀ ਦੇ ਯਤਨਾਂ ਸਦਕਾ ਸੰਤ ਨਗਰ ਸਮੇਤ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਮੀਟਿੰਗ ਕਰਵਾਈ ਗਈਆਂ, ਜਿਸ ਵਿਚ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀ ਪਤਨੀ ਬੀਬਾ ਬਹਿਸ਼ਤਾ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਨੀਲਮ ਰਾਣੀ ਨੇ ਦੱਸਿਆ ਕਿ ਮੀਟਿੰਗ ਦਾ ਮੁੱਖ ਉਦੇਸ਼ ਔਰਤਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨਾ, ਉਨ੍ਹਾਂ ਦੇ ਵਿਚਾਰ ਜਾਣਨਾ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਬਾਰੇ ਜਾਣਕਾਰੀ ਸਾਂਝੀ ਕਰਨਾ ਸੀ।

Ad Position 21
No active advertisement
ਮੀਟਿੰਗ ਉਪਰੰਤ ਬੀਬਾ ਬਹਿਸ਼ਤਾ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਨੀਲਮ ਰਾਣੀ, ਨੀਤੂ ਸਿੰਘੀ ਅਤੇ ਹੋਰ ਕਾਂਗਰਸੀ ਮਹਿਲਾ ਆਗੂ। ਅਜੀਤ ਤਸਵੀਰ 15-10-2026
ਮੰਡੀ ਗੋਬਿੰਦਗੜ੍ਹ, 14 ਅਕਤੂਬਰ (ਰਾਜੇਸ਼ ਸ਼ਰਮਾ)- ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੇ ਮਾਰਗ ਦਰਸ਼ਨ ਹੇਠ ਬਲਾਕ ਕਾਂਗਰਸ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਸੰਜੀਵ ਦੱਤਾ, ਮਹਿਲਾ ਬਲਾਕ ਦੀ ਪ੍ਰਧਾਨ ਨੀਤੂ ਸਿੰਘੀ ਦੀ ਅਗਵਾਈ ਅਤੇ ਸੂਬਾ ਮਹਿਲਾ ਕਾਂਗਰਸ ਦੀ ਉਪ ਪ੍ਰਧਾਨ ਨੀਲਮ ਰਾਣੀ ਦੇ ਯਤਨਾਂ ਸਦਕਾ ਸੰਤ ਨਗਰ ਸਮੇਤ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਮੀਟਿੰਗ ਕਰਵਾਈ ਗਈਆਂ, ਜਿਸ ਵਿਚ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀ ਪਤਨੀ ਬੀਬਾ ਬਹਿਸ਼ਤਾ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਨੀਲਮ ਰਾਣੀ ਨੇ ਦੱਸਿਆ ਕਿ ਮੀਟਿੰਗ ਦਾ ਮੁੱਖ ਉਦੇਸ਼ ਔਰਤਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨਾ, ਉਨ੍ਹਾਂ ਦੇ ਵਿਚਾਰ ਜਾਣਨਾ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਬਾਰੇ ਜਾਣਕਾਰੀ ਸਾਂਝੀ ਕਰਨਾ ਸੀ। ਮੀਟਿੰਗ ਦੌਰਾਨ ਪੰਜਾਬ ਦੀ ਮੌਜੂਦਾ ਸਰਕਾਰ ਦੇ ਕੰਮਕਾਜ, ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਵੱਖ-ਵੱਖ ਨੀਤੀਗਤ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸੰਤ ਨਗਰ ਦੀਆਂ ਔਰਤਾਂ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦਾ ਸਮਰਥਨ ਕਰਨ ਦੀ ਇੱਛਾ ਵੀ ਪ੍ਰਗਟਾਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬੀਬਾ ਬਹਿਸ਼ਤਾ ਸਿੰਘ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਰਾਜਨੀਤਿਕ ਪਾਰਟੀਆਂ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਔਰਤਾਂ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਸਾਂਝੇ ਕਰਦਿਆਂ ਕਾਂਗਰਸ ਪਾਰਟੀ ਵਲੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਕੰਮਾਂ, ਲੋਕ ਹਿਤਾਂ ਨਾਲ ਜੁੜੇ ਮੁੱਦਿਆਂ ਅਤੇ ਪਾਰਟੀ ਦੀਆਂ ਨੀਤੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਔਰਤਾਂ ਸਮਾਜ ਦਾ ਅਹਿਮ ਅੰਗ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ, ਸੁਝਾਵਾਂ ਤੇ ਉਮੀਦਾਂ ਨੂੰ ਸੁਣਨਾ ਬੇਹੱਦ ਜ਼ਰੂਰੀ ਹੈ। ਮੀਟਿੰਗ ਦੌਰਾਨ ਹਾਜ਼ਰ ਔਰਤਾਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਅਤੇ ਇਲਾਕੇ ਦੀਆਂ ਸਮੱਸਿਆਵਾਂ ਤੇ ਲੋਕ ਹਿਤ ਨਾਲ ਸਬੰਧਿਤ ਮੁੱਦਿਆਂ ਬਾਰੇ ਚਰਚਾ ਕੀਤੀ। ਇਸ ਮੌਕੇ ਸੁਖਵਿੰਦਰ ਕੌਰ ਨਸਰਾਲੀ, ਸ਼ਸ਼ੀ ਸ਼ਰਮਾ, ਭੋਲੀ ਬੇਗ਼ਮ, ਸਤਨਾਮ ਕੌਰ, ਕਾਮਨਾ, ਸੁਸ਼ਮਾ, ਕਿਰਨ ਰਾਣੀ, ਰਜੀਆ ਬੇਗ਼ਮ, ਨੀਸ਼ਾ ਧੀਮਾਨ, ਗਗਨ ਧੀਮਾਨ, ਜੂਲੀ, ਬੰਦਨਾਂ ਧੀਮਾਨ, ਸੁਖਜੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਮਹਿਲਾਵਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਬਰਵਾਲੀ ਕਲਾਂ ਨੇ ਪਾਇਆ ਸਰਕਾਰ ਦੇ ਕਾਨੂੰਨ ਖ਼ਿਲਾਫ਼ ਮਤਾ ਅਗਲੀ ਖ਼ਬਰ ਸਰਕਾਰੀ ਹਾਈ ਸਮਾਰਟ ਸਕੂਲ ਡਡਹੇੜੀ ਵਿਖੇ ਮਾਨਸਿਕ ਸਿਹਤ ਤੇ ਪ੍ਰੀਖਿਆ ਤਣਾਅ ਸੰਬੰਧੀ ਵਿਸ਼ੇਸ਼ ਲੈਕਚਰ
Ad Position 24