16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਪਿੰਡ ਰੁੜਕੀ ਵਿਖੇ ਪਟਿਆਲਾ ਰੋਡ ਜਾਮ ਕਰਕੇ ਕੀਤਾ ਰੋਸ ਪ੍ਰਦਰਸ਼ਨ

ਜਖਵਾਲੀ, 15 ਅਕਤੂਬਰ (ਨਿਰਭੈ ਸਿੰਘ)- ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤਹਿਤ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਕਿਸਾਨਾਂ ਵਲੋਂ ਪਿੰਡ ਰੁੜਕੀ ਵਿਖੇ ਸਰਹਿੰਦ-ਪਟਿਆਲਾ ਮਾਰਗ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕਰਦਿਆਂ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਜ਼ਾਹਰ ਕੀਤਾ।

Ad Position 21
No active advertisement
ਅਜੀਤ ਡੈਸਕ 16-10-2026
ਜਖਵਾਲੀ, 15 ਅਕਤੂਬਰ (ਨਿਰਭੈ ਸਿੰਘ)- ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤਹਿਤ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਕਿਸਾਨਾਂ ਵਲੋਂ ਪਿੰਡ ਰੁੜਕੀ ਵਿਖੇ ਸਰਹਿੰਦ-ਪਟਿਆਲਾ ਮਾਰਗ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕਰਦਿਆਂ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਜ਼ਾਹਰ ਕੀਤਾ। ਉਨ੍ਹਾਂ ਨੇ ਪਰਵਿੰਦਰ ਸਿੰਘ ਝੋਟੇ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕੀਤਾ। ਇਸ ਪ੍ਰਦਰਸ਼ਨ ਵਿਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਮਾਨੂੰਪੁਰ, ਅਮਨਦੀਪ ਸਿੰਘ ਬਸੀ, ਸੰਦੀਪ ਸਿੰਘ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਹਰਿੰਦਰ ਸਿੰਘ ਟਿਵਾਣਾ, ਸੂਬਾ ਖ਼ਜ਼ਾਨਚੀ ਰਣਜੀਤ ਸਿੰਘ ਚਨਾਰਥਲ, ਸੂਬਾ ਮੀਤ ਪ੍ਰਧਾਨ ਹਰਨੇਕ ਸਿੰਘ ਭੱਲਮਾਜਰਾ, ਜਥੇਬੰਦਕ ਸਕੱਤਰ ਲਖਵੀਰ ਸਿੰਘ ਗੋਲੂ, ਪਰਮਵੀਰ ਸਿੰਘ ਸੀੜਾ, ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ ਨੌਲੱਖਾ, ਗੁਰਦੀਪ ਸਿੰਘ ਪੰਜੋਲੀ, ਜਸਪਾਲ ਸਿੰਘ ਲਟੌਰ, ਗੁਰਜੀਤ ਸਿੰਘ ਧਤੌਂਦਾ, ਨਾਜ਼ਰ ਸਿੰਘ ਰੁੜਕੀ, ਜਸਵਿੰਦਰ ਸਿੰਘ ਝੰਬਾਲਾ, ਗੁਰਦੀਪ ਸਿੰਘ ਸਰਹਿੰਦ, ਜੋਗਿੰਦਰ ਸਿੰਘ ਚਨਾਰਥਲ ਅਤੇ ਹੋਰ ਬਹੁਤ ਸਾਰੇ ਕਿਸਾਨ ਸ਼ਾਮਿਲ ਹੋਏ।
Ad Position 22
No active advertisement
ਪਿਛਲੀ ਖ਼ਬਰ ਕੈਮਿਸਟ ਐਸੋਸੀਏਸ਼ਨ ਖਮਾਣੋਂ ਵਲੋਂ ਪੰਜਾਬ ਬੰਦ ਦਾ ਸਮਰਥਨ ਅਗਲੀ ਖ਼ਬਰ ਬੱਚੀ ਨੂੰ ਵਰਗ਼ਲਾ ਕੇ ਲੈ ਗਿਆ ਗੁਆਂਢੀ
Ad Position 24