15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਭੁੱਟਾ ਨੇ ਘਰ - ਘਰ ਪ੍ਰਚਾਰ ਮੁਹਿੰਮ ਤਹਿਤ ਪਿੰਡ ਬਡਾਲੀ ਆਲਾ ਸਿੰਘ ਦੇ ਵਸਨੀਕਾਂ ਨਾਲ ਕੀਤਾ ਰਾਬਤਾ

ਫ਼ਤਹਿਗੜ੍ਹ ਸਾਹਿਬ, 15 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼ੁਰੂ ਕੀਤੀ ਘਰ-ਘਰ ਪ੍ਰਚਾਰ ਮੁਹਿੰਮ ਅਤੇ ਅਕਾਲੀ ਦਲ ਪੰਜਾਬ ਬਚਾਓ ਤਹਿਤ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਿੰਡ ਬਡਾਲੀ ਆਲਾ ਸਿੰਘ ਦੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਦੇ ਅਜੰਡੇ ਤੇ ਲੋਕਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ। ਇਸ ਮੌਕੇ ਸ.

Ad Position 21
No active advertisement
ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਬਡਾਲੀ ਆਲਾ ਸਿੰਘ ਵਿਖੇ ਘਰ-ਘਰ ਪ੍ਰਚਾਰ ਮੁਹਿੰਮ ਅਤੇ ਪੰਜਾਬ ਬਚਾਓ ਤਹਿਤ ਲੋਕਾਂ ਦੇ ਫਾਰਮ ਭਰਵਾਉਂਦੇ ਹੋਏ। ਅਜੀਤ ਤਸਵੀਰ 16-10-2026
ਫ਼ਤਹਿਗੜ੍ਹ ਸਾਹਿਬ, 15 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼ੁਰੂ ਕੀਤੀ ਘਰ-ਘਰ ਪ੍ਰਚਾਰ ਮੁਹਿੰਮ ਅਤੇ ਅਕਾਲੀ ਦਲ ਪੰਜਾਬ ਬਚਾਓ ਤਹਿਤ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਿੰਡ ਬਡਾਲੀ ਆਲਾ ਸਿੰਘ ਦੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਦੇ ਅਜੰਡੇ ਤੇ ਲੋਕਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ। ਇਸ ਮੌਕੇ ਸ. ਭੁੱਟਾ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਲੋਕ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਅੱਜ ਪੰਜਾਬ ਅੰਦਰ ਗੈਂਗਸਟਰ ਤੇ ਨਸ਼ੇ ਦੇ ਵਪਾਰੀ ਸ਼ਰੇਆਮ ਘੁੰਮ ਰਹੇ ਹਨ ਇੱਥੋਂ ਤੱਕ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਨੂੰ ਸ਼ਰੇਆਮ ਸੜਕਾਂ ’ਤੇ ਬਿਨਾਂ ਕਿਸੇ ਡਰ ਤੇ ਖੌਫ ਤੋਂ ਗੋਲੀਆਂ ਮਾਰੀਆਂ ਜਾ ਰਹੀਆਂ ਹਨ, ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਨ੍ਹਾਂ ਚੀਜ਼ਾਂ ਤੋਂ ਬੇਖ਼ਬਰ ਹੋ ਕੇ ਆਪਣੇ ਦਿੱਲੀ ਵਾਲੇ ਆਕਾਵਾਂ ਨੂੰ ਖ਼ੁਸ਼ ਕਰਨ ਵਿਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਅਮਨ ਤੇ ਸ਼ਾਂਤੀ ਨੂੰ ਵੱਡੀ ਢਾਹ ਲੱਗੀ ਹੈ, ਜਿਸ ਦਾ ਖ਼ਮਿਆਜ਼ਾ ਆਮ ਆਦਮੀ ਪਾਰਟੀ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ। ਭੁੱਟਾ ਨੇ ਕਿਹਾ ਕਿ ਸੂਬੇ ਨੂੰ ਸ਼੍ਰੋਮਣੀ ਅਕਾਲੀ ਦਲ ਵਰਗੀ ਅਜਿਹੀ ਸਿਆਸੀ ਜਮਾਤ ਦੀ ਲੋੜ ਹੈ, ਜੋ ਪੰਜਾਬ ਦੇ ਵਿਗੜੇ ਅਮਨ ਤੇ ਸ਼ਾਂਤੀ ਨੂੰ ਬਹਾਲ ਕਰਕੇ ਮੁੜ ਤੋਂ ਪੰਜਾਬ ਨੂੰ ਵਿਕਾਸ ਦੀਆਂ ਬੁਲੰਦੀਆਂ ’ਤੇ ਪਹੁੰਚਾ ਸਕੇ। ਇਸ ਮੌਕੇ ਹਲਕਾ ਇੰਚਾਰਜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਅੰਦਰ ਸ਼ੁਰੂ ਕੀਤੀ ਘਰ-ਘਰ ਪ੍ਰਚਾਰ ਤੇ ਪੰਜਾਬ ਬਚਾਓ ਮੁਹਿੰਮ ਤਹਿਤ ਲੋਕਾਂ ਤੋਂ ਫਾਰਮ ਭਰਵਾਏ ਤਾਂ ਜੋ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਮਨੋਰਥ ਪੱਤਰ ਵਿਚ ਲੋਕਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਨੂੰ ਸ਼ਾਮਿਲ ਕੀਤਾ ਜਾ ਸਕੇ। ਇਸ ਮੌਕੇ ਭੁਪਿੰਦਰ ਸਿੰਘ ਪੰਮੀ, ਸਰਬਜੀਤ ਸਿੰਘ ਡੰਘੇੜੀਆਂ, ਬਲਜਿੰਦਰ ਸਿੰਘ ਬਡਾਲੀ ਆਲਾ ਸਿੰਘ, ਹਰਿੰਦਰ ਸਿੰਘ ਨੰਬਰਦਾਰ ਦੁਬਾਲੀ, ਤਰਨਜੀਤ ਸਿੰਘ ਸ਼ੇਰਗਿੱਲ, ਮਨਵੀਰ ਸਿੰਘ ਭੁੱਟਾ, ਜਸਵੀਰ ਸਿੰਘ ਸੋਢੀ, ਬਲਵਿੰਦਰ ਸਿੰਘ, ਸਪਿੰਦਰ ਸਿੰਘ, ਜਗਰੂਪ ਸਿੰਘ, ਰਣਧੀਰ ਸਿੰਘ, ਭੁਪਿੰਦਰ ਸਿੰਘ ਹਿੰਦੂਪੁਰ, ਮਨਦੀਪ ਸਿੰਘ ਨੰਡਿਆਲੀ, ਗਗਨਦੀਪ ਸਿੰਘ, ਜਸਕਰਨ ਸਿੰਘ ਬਡਾਲੀ ਆਲਾ ਸਿੰਘ, ਦਲਬੀਰ ਸਿੰਘ, ਅਮਰਿੰਦਰ ਸਿੰਘ, ਅਰਸ਼ਜੋਤ ਸਿੰਘ, ਨੱਥਾ ਸਿੰਘ ਭਗੜਾਣਾ, ਰਾਮ ਸਿੰਘ, ਸਤਨਾਮ ਸਿੰਘ ਸ਼ਹਿਜ਼ਾਦਪੁਰ, ਹਰਪ੍ਰੀਤ ਸਿੰਘ ਲਾਲੀ ਬਲਾੜੀ, ਗੋਪਾਲ ਸ਼ਰਮਾ, ਕਾਬਲ ਸਿੰਘ ਝਾਮਪੁਰ, ਸੁਰਿੰਦਰ ਸਿੰਘ ਸੋਢੀ ਤੇ ਜਸਵੀਰ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਸਵਾਲ ਖੜ੍ਹੇ ਕੀਤੇ- ਜਥੇਦਾਰ... ਅਗਲੀ ਖ਼ਬਰ ਡਾ. ਅਮਨਦੀਪ ਕੌਰ ਢੋਲੇਵਾਲ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ
Ad Position 24