15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਸਵਾਲ ਖੜ੍ਹੇ ਕੀਤੇ- ਜਥੇਦਾਰ ਰਿਆ, ਮੁਕਾਰੋਂਪੁਰ

ਫ਼ਤਹਿਗੜ੍ਹ ਸਾਹਿਬ, 15 ਅਕਤੂਬਰ (ਬਲਜਿੰਦਰ ਸਿੰਘ)- ਨਸ਼ਿਆਂ ਖ਼ਿਲਾਫ਼ ਦਲੇਰੀ ਨਾਲ ਲੜਾਈ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਮਾਨਸਾ ਵਿਖੇ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਨੇ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਘਟਨਾ ਨਾਲ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਵੀ ਚਿੰਤਾ ਪੈਦਾ ਹੋ ਗਈ ਹੈ।

Ad Position 21
No active advertisement
ਜਥੇਦਾਰ ਅਵਤਾਰ ਸਿੰਘ ਰਿਆ ਤੇ ਜਥੇ. ਮਨਮੋਹਨ ਸਿੰਘ ਮਕਾਰੋਂਪੁਰ ਪੱਤਰਕਾਰਾਂ ਨਾਲ ਗੱਲਬਾਤ ਕਰਨ ਸਮੇਂ। ਤਸਵੀਰ ਕਰਨ 16-10-2026
ਫ਼ਤਹਿਗੜ੍ਹ ਸਾਹਿਬ, 15 ਅਕਤੂਬਰ (ਬਲਜਿੰਦਰ ਸਿੰਘ)- ਨਸ਼ਿਆਂ ਖ਼ਿਲਾਫ਼ ਦਲੇਰੀ ਨਾਲ ਲੜਾਈ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਮਾਨਸਾ ਵਿਖੇ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਨੇ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਘਟਨਾ ਨਾਲ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਵੀ ਚਿੰਤਾ ਪੈਦਾ ਹੋ ਗਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮਕਾਰੋਪੁਰ ਨੇ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਬੰਧਕੀ ਬਲਾਕ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਆਗੂਆਂ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਸਾਂਝੀ ਐਕਸ਼ਨ ਕਮੇਟੀ ਵਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਦਾ ਸਮਰਥਨ ਕਰਨ ਵਾਲੀਆਂ ਵੱਖ-ਵੱਖ ਜਥੇਬੰਦੀਆਂ ਦਾ ਧੰਨਵਾਦ ਕੀਤਾ। ਜਥੇਦਾਰ ਅਵਤਾਰ ਸਿੰਘ ਰਿਆ ਅਤੇ ਜਥੇਦਾਰ ਮਨਮੋਹਨ ਸਿੰਘ ਮਕਾਰੋਪੁਰ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣਾ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਅਤੇ ਸਮਾਜਿਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਲੜਾਈ ਲੜਨ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਆਪਣੀ ਭੂਮਿਕਾ ਨਿਭਾਉਣ।
Ad Position 22
No active advertisement
ਪਿਛਲੀ ਖ਼ਬਰ ਲੋਕਾਂ ਨੂੰ ਮਿਆਰੀ ਤੇ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ’ ਚ ਅਹਿਮ ਭੂਮਿਕਾ ਨਿਭਾ ਰਹੇ ਹਨ ਆਮ ਆਦਮੀ ਕਲੀਨਿਕ - ਵਿਧਾਇਕ... ਅਗਲੀ ਖ਼ਬਰ ਭੁੱਟਾ ਨੇ ਘਰ - ਘਰ ਪ੍ਰਚਾਰ ਮੁਹਿੰਮ ਤਹਿਤ ਪਿੰਡ ਬਡਾਲੀ ਆਲਾ ਸਿੰਘ ਦੇ ਵਸਨੀਕਾਂ ਨਾਲ ਕੀਤਾ ਰਾਬਤਾ
Ad Position 24