15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਅੰਮ੍ਰਿਤਪਾਲ ਸਿੰਘ ਰਾਏਪੁਰ ਦੇ ਸ਼੍ਰੋ. ਅ. ਦਲ (ਬ) ਬੀ. ਸੀ. ਵਿੰਗ ਦਾ ਕੌਮੀ ਮੀਤ ਪ੍ਰਧਾਨ ਬਣਨ ’ਤੇ ਕੀਤਾ ਸਨਮਾਨ

ਖਮਾਣੋਂ, 15 ਅਕਤੂਬਰ (ਜੋਗਿੰਦਰ ਪਾਲ)- ਗੁਰਦੁਆਰਾ ਪਾਤਸ਼ਾਹੀ ਛੇਵੀਂ ਤੇ ਦਸਵੀਂ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਬੀ. ਸੀ.

Ad Position 21
No active advertisement
ਅਜੀਤ ਡੈਸਕ 16-10-2026
ਖਮਾਣੋਂ, 15 ਅਕਤੂਬਰ (ਜੋਗਿੰਦਰ ਪਾਲ)- ਗੁਰਦੁਆਰਾ ਪਾਤਸ਼ਾਹੀ ਛੇਵੀਂ ਤੇ ਦਸਵੀਂ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਬੀ. ਸੀ. ਵਿੰਗ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ ਹੋਣ ’ਤੇ ਭਾਈ ਅੰਮ੍ਰਿਤਪਾਲ ਸਿੰਘ ਰਾਏਪੁਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਅਵਤਾਰ ਸਿੰਘ ਰਿਆ ਨੇ ਭਾਈ ਅੰਮ੍ਰਿਤਪਾਲ ਸਿੰਘ ਰਾਏਪੁਰ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ। ਇਸ ਮੌਕੇ ਜਥੇਦਾਰ ਰਿਆ ਨੇ ਕਿਹਾ ਕਿ ਪਾਰਟੀ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਰਾਏਪੁਰ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਭਾਈ ਰਾਏਪੁਰ ਪਾਰਟੀ ਦੀ ਮਜ਼ਬੂਤੀ ਲਈ ਮਿਹਨਤ ਕਰਨਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਆਪਣਾ ਯੋਗਦਾਨ ਪਾਉਣਗੇ। ਇਸ ਸਨਮਾਨ ਲਈ ਭਾਈ ਅੰਮ੍ਰਿਤਪਾਲ ਸਿੰਘ ਰਾਏਪੁਰ ਨੇ ਜਥੇਦਾਰ ਰਿਆ ਤੇ ਹੋਰਨਾਂ ਪਤਵੰਤਿਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੇ ਬਣਦੇ ਯਤਨ ਕਰਨਗੇ। ਇਸ ਮੌਕੇ ਸਵਰਨ ਸਿੰਘ ਕਸੁੰਬੜੀ, ਹਰਜੀਤ ਸਿੰਘ ਸਰਕਲ ਪ੍ਰਧਾਨ ਚਮਕੌਰ ਸਾਹਿਬ ਬੀ.ਸੀ. ਵਿੰਗ, ਗਿਆਨੀ ਦਰਸ਼ਨ ਸਿੰਘ ਗ੍ਰੰਥੀ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਰਾਣਵਾਂ, ਗੁਰਮੀਤ ਸਿੰਘ ਅਕਾਊਂਟੈਂਟ, ਸੁਖਵਿੰਦਰ ਸਿੰਘ ਸੁੱਖਾ ਸਟੋਰ ਕੀਪਰ, ਬਲਵੀਰ ਸਿੰਘ, ਚਰਨਜੀਤ ਸਿੰਘ, ਹਰਮਨ ਸਿੰਘ, ਮਨਪ੍ਰੀਤ ਸਿੰਘ, ਜਗਤਾਰ ਸਿੰਘ ਤੇ ਬੀਬੀ ਸਰਬਜੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੀ. ਆਈ. ਐਮ. ਟੀ. ਦੇ ਹਨੋਕ ਨੇ ਰਾਜ ਪੱਧਰੀ ਪਾਵਰਲਿਫਟਿੰਗ ਮੁਕਾਬਲੇ ’ਚ ਕਾਂਸੀ ਤਗਮਾ ਜਿੱਤਿਆ ਅਗਲੀ ਖ਼ਬਰ ਨੌਜਵਾਨਾਂ ਨੂੰ ਪੰਜਾਬੀ ਭਾਸ਼ਾ, ਸਾਹਿਤ ਤੇ ਵਿਰਸੇ ਨਾਲ ਜੋੜਨ ਲਈ ਭਾਸ਼ਾ ਵਿਭਾਗ ਦੇ ਉਪਰਾਲੇ ਸ਼ਲਾਘਾਯੋਗ- ਐਸ. ਡੀ .ਐਮ
Ad Position 24