15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪੀ. ਆਈ. ਐਮ. ਟੀ. ਦੇ ਹਨੋਕ ਨੇ ਰਾਜ ਪੱਧਰੀ ਪਾਵਰਲਿਫਟਿੰਗ ਮੁਕਾਬਲੇ ’ਚ ਕਾਂਸੀ ਤਗਮਾ ਜਿੱਤਿਆ

ਮੰਡੀ ਗੋਬਿੰਦਗੜ੍ਹ, 15 ਅਕਤੂਬਰ (ਇਕਬਾਲਦੀਪ ਸੰਧੂ)- ਖੇਡਾਂ ਵਤਨ ਪੰਜਾਬ ਦੀਆਂ 2026 ਅਧੀਨ ਆਯੋਜਿਤ ਰਾਜ ਪੱਧਰੀ ਖੇਡ ਮੁਕਾਬਲਿਆਂ ਵਿਚ ਪੀ. ਆਈ.

Ad Position 21
No active advertisement
ਅਜੀਤ ਡੈਸਕ 16-10-2026
ਮੰਡੀ ਗੋਬਿੰਦਗੜ੍ਹ, 15 ਅਕਤੂਬਰ (ਇਕਬਾਲਦੀਪ ਸੰਧੂ)- ਖੇਡਾਂ ਵਤਨ ਪੰਜਾਬ ਦੀਆਂ 2026 ਅਧੀਨ ਆਯੋਜਿਤ ਰਾਜ ਪੱਧਰੀ ਖੇਡ ਮੁਕਾਬਲਿਆਂ ਵਿਚ ਪੀ.ਆਈ.ਐਮ.ਟੀ. ਦੇ ਵਿਦਿਆਰਥੀ ਹਨੋਕ ਨੇ ਪਾਵਰਲਿਫਟਿੰਗ ਮੁਕਾਬਲੇ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਬੀ.ਸੀ.ਏ. ਪਹਿਲੇ ਸਮੈਸਟਰ ਦੇ ਵਿਦਿਆਰਥੀ ਹਨੋਕ ਨੇ ਪਾਵਰਲਿਫਟਿੰਗ ਦੇ 83 ਕਿੱਲੋਗਰਾਮ ਭਾਰ ਵਰਗ ਵਿਚ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ, ਸਖ਼ਤ ਮਿਹਨਤ ਅਤੇ ਦ੍ਰਿੜ੍ਹ ਇਰਾਦੇ ਦਾ ਪ੍ਰਦਰਸ਼ਨ ਕਰਕੇ ਇਹ ਉਪਲਬਧੀ ਹਾਸਲ ਕੀਤੀ। ਰਾਜ ਕੁਮਾਰ ਗੋਇਲ ਚੇਅਰਮੈਨ ਜੀ.ਈ.ਐਸ.ਡਬਲ.ਯੂ.ਟੀ ਨੇ ਜੇਤੂ ਵਿਦਿਆਰਥੀ ਨੂੰ ਇਸ ਪ੍ਰਾਪਤੀ ’ਤੇ ਵਧਾਈ ਦਿੱਤੀ। ਇਸ ਮੌਕੇ ’ਤੇ ਪੀ.ਆਈ.ਐਮ.ਟੀ. ਦੇ ਡਾਇਰੈਕਟਰ ਡਾ. ਨਿਸ਼ੀ ਬਾਲਾ ਨੇ ਇਸ ਸ਼ਾਨਦਾਰ ਪ੍ਰਾਪਤੀ ’ਤੇ ਹਨੋਕ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਹਨੋਕ ਦੀ ਉਸ ਦੀ ਮਿਹਨਤ, ਸਮਰਪਣ ਅਤੇ ਐਥਲੈਟਿਕ ਪ੍ਰਤਿਭਾ ਲਈ ਪ੍ਰਸ਼ੰਸਾ ਕੀਤੀ ਅਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਪਿੰਡ ਜਮੀਤਗੜ੍ਹ ਨੂੰ ਜਿੰਮ ਦੇ ਸਾਮਾਨ ਲਈ ਦਿੱਤਾ ਚੈੱਕ ਅਗਲੀ ਖ਼ਬਰ ਅੰਮ੍ਰਿਤਪਾਲ ਸਿੰਘ ਰਾਏਪੁਰ ਦੇ ਸ਼੍ਰੋ. ਅ. ਦਲ (ਬ) ਬੀ. ਸੀ. ਵਿੰਗ ਦਾ ਕੌਮੀ ਮੀਤ ਪ੍ਰਧਾਨ ਬਣਨ ’ਤੇ ਕੀਤਾ ਸਨਮਾਨ
Ad Position 24