17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਘਰ ਦੀ ਅਲਮਾਰੀ ’ਚੋਂ ਨਕਦੀ ਤੇ ਸੋਨਾ ਚੋਰੀ

ਬਸੀ ਪਠਾਣਾਂ, 16 ਅਕਤੂਬਰ (ਰਾਜਿੰਦਰ ਸ਼ਰਮਾ)- ਬਸੀ ਪਠਾਣਾਂ ਪੁਲਿਸ ਵਲੋਂ ਗੁਰਦੁਆਰਾ ਸਿੰਘ ਸਭਾ ਦੇ ਨਜ਼ਦੀਕ ਰਹਿਣ ਵਾਲੇ ਇਕ ਵਿਅਕਤੀ ਦੀ ਸ਼ਿਕਾਇਤ ’ਤੇ ਉਸ ਦੇ ਘਰੋਂ ਨਕਦੀ ਅਤੇ ਸੋਨਾ ਚੋਰੀ ਹੋਣ ਦਾ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਜਗਬੀਰ ਸਿੰਘ ਵਾਸੀ ਬਸੀ ਪਠਾਣਾਂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ 14 ਅਕਤੂਬਰ ਨੂੰ ਜਦੋਂ ਉਸ ਦੀ ਪਤਨੀ ਬਲਜਿੰਦਰ ਕੌਰ ਘਰ ਦੀ ਉੱਪਰਲੀ ਮੰਜ਼ਿਲ ਸਥਿਤ ਕਮਰੇ ’ਚ ਗਈ ਤਾਂ ਉਸ ਨੇ ਦੇਖਿਆ ਕਿ ਕਮਰੇ ਵਿਚ ਪਈ ਅਲਮਾਰੀ ਖੁੱਲ੍ਹੀ ਪਈ ਹੈ ਅਤੇ ਅਲਮਾਰੀ ਵਿਚ ਪਈ ਨਕਦੀ ਅਤੇ ਸੋਨਾ ਗਾਇਬ ਹੈ।

Ad Position 21
No active advertisement
ਅਜੀਤ ਡੈਸਕ 17-10-2026
ਬਸੀ ਪਠਾਣਾਂ, 16 ਅਕਤੂਬਰ (ਰਾਜਿੰਦਰ ਸ਼ਰਮਾ)- ਬਸੀ ਪਠਾਣਾਂ ਪੁਲਿਸ ਵਲੋਂ ਗੁਰਦੁਆਰਾ ਸਿੰਘ ਸਭਾ ਦੇ ਨਜ਼ਦੀਕ ਰਹਿਣ ਵਾਲੇ ਇਕ ਵਿਅਕਤੀ ਦੀ ਸ਼ਿਕਾਇਤ ’ਤੇ ਉਸ ਦੇ ਘਰੋਂ ਨਕਦੀ ਅਤੇ ਸੋਨਾ ਚੋਰੀ ਹੋਣ ਦਾ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਜਗਬੀਰ ਸਿੰਘ ਵਾਸੀ ਬਸੀ ਪਠਾਣਾਂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ 14 ਅਕਤੂਬਰ ਨੂੰ ਜਦੋਂ ਉਸ ਦੀ ਪਤਨੀ ਬਲਜਿੰਦਰ ਕੌਰ ਘਰ ਦੀ ਉੱਪਰਲੀ ਮੰਜ਼ਿਲ ਸਥਿਤ ਕਮਰੇ ’ਚ ਗਈ ਤਾਂ ਉਸ ਨੇ ਦੇਖਿਆ ਕਿ ਕਮਰੇ ਵਿਚ ਪਈ ਅਲਮਾਰੀ ਖੁੱਲ੍ਹੀ ਪਈ ਹੈ ਅਤੇ ਅਲਮਾਰੀ ਵਿਚ ਪਈ ਨਕਦੀ ਅਤੇ ਸੋਨਾ ਗਾਇਬ ਹੈ। ਸ਼ਿਕਾਇਤਕਰਤਾ ਨੇ ਆਪਣੇ ਬਿਆਨ ’ਚ ਦੱਸਿਆ ਕਿ ਉਸ ਨੂੰ ਸ਼ੱਕ ਹੈ ਕਿ ਸਰਬਜੀਤ ਸਿੰਘ ਉਰਫ਼ ਘੁੱਗੀ ਨਾਂਅ ਦੇ ਵਿਅਕਤੀ ਨੇ ਉਸ ਦੇ ਘਰ ਵਿਚ ਚੋਰੀ ਕੀਤੀ ਹੈ। ਬਸੀ ਪਠਾਣਾਂ ਪੁਲਿਸ ਨੇ ਜਗਬੀਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਸਰਬਜੀਤ ਸਿੰਘ ਉਰਫ਼ ਘੁੱਗੀ ਵਿਰੁੱਧ ਚੋਰੀ ਦੇ ਦੋਸ਼ ਹੇਠ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ ਬਸੀ ਪਠਾਣਾਂ, 16 ਅਕਤੂਬਰ (ਰਾਜਿੰਦਰ ਸ਼ਰਮਾ)- ਬਸੀ ਪਠਾਣਾਂ ਪੁਲਿਸ ਵਲੋਂ ਇਕ ਵਿਅਕਤੀ ਨੂੰ 43 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਿਸ ਪਾਰਟੀ ਸਮੇਤ ਨਾਕਾਬੰਦੀ ਦੌਰਾਨ ਟੀ-ਪੁਆਇੰਟ ਦੁਫੇੜਾ ਵਿਖੇ ਮੌਜੂਦ ਸਨ, ਤਾਂ ਉਨ੍ਹਾਂ ਨੇ ਜਦੋਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਵਿਅਕਤੀ ਕੋਲੋਂ 43 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਸਤਨਾਮ ਸਿੰਘ ਉਰਫ਼ ਸੱਤੀ ਵਾਸੀ ਪਿੰਡ ਮਹਿਮਦਪੁਰ, ਥਾਣਾ ਬਸੀ ਪਠਾਣਾਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਜੋਂ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮ ਸਤਨਾਮ ਸਿੰਘ ਉਰਫ਼ ਸੱਤੀ ਵਿਰੁੱਧ ਸਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸੰਘੋਲ ’ਚ ਡਰੱਗ ਇੰਸਪੈਕਟਰ ਨੇ ਕੀਤੀ ਮੈਡੀਕਲ ਸਟੋਰਾਂ ਦੀ ਜਾਂਚ ਅਗਲੀ ਖ਼ਬਰ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ, ਪਰਵਿੰਦਰ ਸਿੰਘ ਝੋਟੇ ਲਈ ਇਨਸਾਫ਼ ਦੀ ਆਵਾਜ਼ ਬੁਲੰਦ ਵੱਖ-ਵੱਖ ਕਿਸਾਨ ਜਥੇਬੰ...
Ad Position 24