ਸੋਨ ਤਗਮਾ ਜਿੱਤ ਕੇ ਸਕੂਲ ਪਹੁੰਚੇ ਹਰਮਨਦੀਪ ਦਾ ਸ਼ਾਨਦਾਰ ਸਵਾਗਤ
ਮੰਡੀ ਗੋਬਿੰਦਗੜ੍ਹ, 16 ਅਕਤੂਬਰ (ਇਕਬਾਲਦੀਪ ਸੰਧੂ)- ਖੇਡਾਂ ਵਤਨ ਪੰਜਾਬ ਦੀਆਂ ਤਹਿਤ ਮਾਨਸਾ ਵਿਖੇ ਕਰਵਾਏ ਗਏ ਪਾਵਰਲਿਫਟਿੰਗ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਹਾਰ ਮਾਜਰਾ ਕਲਾਂ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਹਰਮਨਦੀਪ ਨੇ ਸੋਨ ਤਗਮਾ ਜਿੱਤ ਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਹਰਮਨਦੀਪ ਦਾ ਸਕੂਲ ਪਹੁੰਚਣ ਸਮੇਂ ਸਕੂਲ ਦੇ ਸਟਾਫ਼, ਮੈਨੇਜਮੈਂਟ ਕਮੇਟੀ ਅਤੇ ਵਿਦਿਆਰਥੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ।
ਮੰਡੀ ਗੋਬਿੰਦਗੜ੍ਹ, 16 ਅਕਤੂਬਰ (ਇਕਬਾਲਦੀਪ ਸੰਧੂ)- ਖੇਡਾਂ ਵਤਨ ਪੰਜਾਬ ਦੀਆਂ ਤਹਿਤ ਮਾਨਸਾ ਵਿਖੇ ਕਰਵਾਏ ਗਏ ਪਾਵਰਲਿਫਟਿੰਗ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਹਾਰ ਮਾਜਰਾ ਕਲਾਂ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਹਰਮਨਦੀਪ ਨੇ ਸੋਨ ਤਗਮਾ ਜਿੱਤ ਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਹਰਮਨਦੀਪ ਦਾ ਸਕੂਲ ਪਹੁੰਚਣ ਸਮੇਂ ਸਕੂਲ ਦੇ ਸਟਾਫ਼, ਮੈਨੇਜਮੈਂਟ ਕਮੇਟੀ ਅਤੇ ਵਿਦਿਆਰਥੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਹਰਮਨਦੀਪ ਨੂੰ ਵਧਾਈ ਦਿੱਤੀ ਅਤੇ ਉਸ ਦੀ ਇਸ ਪ੍ਰਾਪਤੀ ’ਤੇ ਮਾਣ ਮਹਿਸੂਸ ਕੀਤਾ। ਇਸ ਪ੍ਰਾਪਤੀ ਨੇ ਸਕੂਲ ਦੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਖੇਡਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਮਿਹਨਤ ਨਾਲ ਆਪਣੇ ਟੀਚੇ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਪਰਿਵਾਰ ਵਲੋਂ ਹਰਮਨਦੀਪ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ ਅਤੇ ਆਸ ਪ੍ਰਗਟਾਈ ਗਈ ਕਿ ਉਹ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਹੋਰ ਪ੍ਰਾਪਤੀਆਂ ਹਾਸਲ ਕਰੇਗਾ।