ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਐਸ. ਸੀ. ਵਿੰਗ ਦੇ ਸਰਕਲ ਪ੍ਰਧਾਨਾਂ ਦਾ ਐਲਾਨ
ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਿਤ ਸਰਕਲ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਦੱਸਿਆ ਕਿ ਐਸ.
ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਿਤ ਸਰਕਲ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਦੱਸਿਆ ਕਿ ਐਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ. ਅਰਜਨ ਸਿੰਘ ਵਲੋਂ ਅਜੈਬ ਸਿੰਘ ਤਿੰਬਰਪੁਰ ਨੂੰ ਸਰਕਲ ਭਗੜਾਣਾ, ਦਲਬੀਰ ਸਿੰਘ ਖਾਨਪੁਰ ਨੂੰ ਸਰਕਲ ਫਿਰੋਜ਼ਪੁਰ ਅਤੇ ਹਰਦੀਪ ਸਿੰਘ ਰੁੜਕੀ ਨੂੰ ਸਰਕਲ ਚਨਾਰਥਲ ਕਲਾਂ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਨਵੇਂ ਬਣੇ ਸਰਕਲ ਪ੍ਰਧਾਨਾਂ ਨੂੰ ਸਨਮਾਨਿਤ ਕਰਦਿਆਂ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਵੱਖ-ਵੱਖ ਸਰਕਲਾਂ ਦੇ ਪ੍ਰਧਾਨ ਨਿਯੁਕਤ ਕਰਨ ਨਾਲ ਜਿੱਥੇ ਪਾਰਟੀ ਨੂੰ ਜ਼ਮੀਨੀ ਪੱਧਰ ਤੇ ਮਜ਼ਬੂਤੀ ਮਿਲੇਗੀ ਉੱਥੇ ਹੀ ਅਨੁਸੂਚਿਤ ਜਾਤੀ ਨਾਲ ਸਬੰਧਿਤ ਭਾਈਚਾਰੇ ਦੀਆਂ ਮੁਸ਼ਕਲਾਂ ਦਾ ਪਤਾ ਲਗਾ ਕੇ ਉਨ੍ਹਾਂ ਦਾ ਹੱਲ ਕਰਨ ਵਿਚ ਸੌਖ ਹੋਵੇਗੀ। ਉਨ੍ਹਾਂ ਕਿਹਾ ਕਿ ਨਵੇਂ ਬਣੇ ਅਹੁਦੇਦਾਰ ਐਸ. ਸੀ. ਭਾਈਚਾਰੇ ਨਾਲ ਸੰਪਰਕ ਬਣਾ ਕੇ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣਗੇ। ਉਨ੍ਹਾਂ ਕਿਹਾ ਕਿ ਭਾਈਚਾਰੇ ਨਾਲ ਸੰਪਰਕ ਕਰਕੇ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦਾ ਮਨੋਰਥ ਪੱਤਰ ਤਿਆਰ ਕੀਤਾ ਜਾਵੇਗਾ ਤਾਂ ਜੋ ਸਰਕਾਰ ਬਣਨ ਉਪਰੰਤ ਭਾਈਚਾਰੇ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਜਾ ਸਕਣ। ਇਸ ਮੌਕੇ ਅਰਜਨ ਸਿੰਘ ਜ਼ਿਲ੍ਹਾ ਪ੍ਰਧਾਨ ਐੱਸ.ਸੀ ਵਿੰਗ, ਦਵਿੰਦਰ ਸਿੰਘ ਬਹਿਲੋਲਪੁਰ ਹਲਕਾ ਪ੍ਰਧਾਨ, ਮਨਜੀਤ ਸਿੰਘ ਮਾਨ ਮੀਤ ਪ੍ਰਧਾਨ, ਮਨਵੀਰ ਸਿੰਘ ਭੁੱਟਾ, ਮਨਪ੍ਰੀਤ ਸਿੰਘ ਸ਼ਾਹਪੁਰ, ਗੁਰਪ੍ਰੀਤ ਸਿੰਘ ਪੰਜੋਲੀ, ਸੁਰਿੰਦਰ ਸਿੰਘ ਸੋਢੀ, ਤੇਜਿੰਦਰ ਸਿੰਘ ਕੋਹਲੀ ਪ੍ਰਧਾਨ ਹਮਾਯੂੰਪੁਰ, ਗੁਰਮਿੰਦਰ ਸਿੰਘ, ਗੁਰਜੰਟ ਸਿੰਘ ਤੇ ਅਮਨਦੀਪ ਸਿੰਘ ਵੀ ਹਾਜ਼ਰ ਸਨ।