ਨਰਾਤਿਆਂ ਮੌਕੇ ਕੜਾਹ ਪ੍ਰਸ਼ਾਦ ਦਾ ਲੰਗਰ ਲਗਾਇਆ
ਮੰਡੀ ਗੋਬਿੰਦਗੜ੍ਹ, 16 ਅਕਤੂਬਰ (ਰਾਜੇਸ਼ ਸ਼ਰਮਾ)- ਨਰਾਤਿਆਂ ਦੇ ਸ਼ੁੱਭ ਮੌਕੇ ’ਤੇ ਸਮਾਜ ਸੇਵਕ ਬਲਵੰਤ ਰਾਏ ਵਲੋਂ ਕੜਾਹ ਪ੍ਰਸ਼ਾਦ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਧਾਰਮਿਕ ਸ਼ਰਧਾ ਤੇ ਸੇਵਾ ਭਾਵਨਾ ਨਾਲ ਰਾਹਗੀਰਾਂ ਨੂੰ ਕੜਾਹ ਪ੍ਰਸ਼ਾਦ ਵਰਤਾਇਆ ਗਿਆ।
ਮੰਡੀ ਗੋਬਿੰਦਗੜ੍ਹ, 16 ਅਕਤੂਬਰ (ਰਾਜੇਸ਼ ਸ਼ਰਮਾ)- ਨਰਾਤਿਆਂ ਦੇ ਸ਼ੁੱਭ ਮੌਕੇ ’ਤੇ ਸਮਾਜ ਸੇਵਕ ਬਲਵੰਤ ਰਾਏ ਵਲੋਂ ਕੜਾਹ ਪ੍ਰਸ਼ਾਦ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਧਾਰਮਿਕ ਸ਼ਰਧਾ ਤੇ ਸੇਵਾ ਭਾਵਨਾ ਨਾਲ ਰਾਹਗੀਰਾਂ ਨੂੰ ਕੜਾਹ ਪ੍ਰਸ਼ਾਦ ਵਰਤਾਇਆ ਗਿਆ। ਸਥਾਨਕ ਵਸਨੀਕਾਂ ਨੇ ਵੀ ਉਤਸ਼ਾਹ ਨਾਲ ਲੰਗਰ ਦੀ ਸੇਵਾ ਵਿਚ ਹਿੱਸਾ ਲਿਆ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ, ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਚੇਅਰਮੈਨ ਹਰਿੰਦਰ ਸਿੰਘ ਭਾਂਬਰੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਨੇ ਲੰਗਰ ਵਿਚ ਸੇਵਾ ਕਰਦਿਆਂ ਰਾਹਗੀਰਾਂ ਨੂੰ ਕੜਾਹ ਪ੍ਰਸ਼ਾਦ ਵੰਡਿਆ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਸਮਾਜਿਕ ਸਮਾਗਮ ਆਪਸੀ ਭਾਈਚਾਰੇ, ਪਿਆਰ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਹਰਿੰਦਰ ਸਿੰਘ ਭਾਂਬਰੀ ਨੇ ਕਿਹਾ ਕਿ ਧਾਰਮਿਕ ਤਿਉਹਾਰ ਸਾਨੂੰ ਪਿਆਰ, ਸਹਿਯੋਗ ਅਤੇ ਸੇਵਾ ਦੀ ਭਾਵਨਾ ਨਾਲ ਸਮਾਜ ਦੀ ਬਿਹਤਰੀ ਲਈ ਕੰਮ ਕਰਨ ਦੀ ਪ੍ਰੇਰਨਾ ਦਿੰਦੇ ਹਨ। ਅਜਿਹੇ ਉਪਰਾਲਿਆਂ ਰਾਹੀਂ ਲੋਕਾਂ ਵਿਚ ਆਪਸੀ ਸਾਂਝ ਵਧਦੀ ਹੈ ਅਤੇ ਲੋੜਵੰਦਾਂ ਦੀ ਸੇਵਾ ਕਰਨ ਦਾ ਮੌਕਾ ਮਿਲਦਾ ਹੈ। ਇਸ ਮੌਕੇ ਪਰਮਜੀਤ ਸਿੰਘ ਵਾਲੀਆ, ਰਾਜੇਸ਼ ਭਾਟੀਆ, ਰਾਜ ਕੁਮਾਰ, ਮੁਕੇਸ਼ ਅਗਰਵਾਲ, ਦੀਪਕ ਸ਼ਰਮਾ, ਮਾਨਵ ਕੁਮਾਰ, ਗੁਰਮੀਤ ਸਿੰਘ, ਜਗਦੀਪ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।