17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪਿੰਡ ਹੰਸਾਲੀ ਵਿਖੇ ਪਾਣੀ ਵਾਲੇ ਟੈਂਕਰ ਦੀ ਖ਼ਰੀਦ ਲਈ ਡਾ. ਅਮਰ ਸਿੰਘ ਨੇ 2 ਲੱਖ ਰੁਪਏ ਦਾ ਚੈੱਕ ਕੀਤਾ ਭੇਟ

ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਬਲਜਿੰਦਰ ਸਿੰਘ)- ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਵਲੋਂ ਪਿੰਡ ਹੰਸਾਲੀ ਵਿਖੇ ਪਾਣੀ ਵਾਲੇ ਟੈਂਕਰ ਦੀ ਖ਼ਰੀਦ ਲਈ 2 ਲੱਖ ਰੁਪਏ ਦਾ ਚੈੱਕ ਤਕਸੀਮ ਕੀਤਾ ਗਿਆ।

Ad Position 21
No active advertisement
ਪਿੰਡ ਹੰਸਾਲੀ ਵਿਖੇ ਪਾਣੀ ਵਾਲੇ ਟੈਂਕਰ ਦੀ ਖ਼ਰੀਦ ਲਈ 2 ਲੱਖ ਰੁਪਏ ਦਾ ਚੈੱਕ ਤਕਸੀਮ ਕਰਦੇ ਹੋਏ,ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਤੇ ਹੋਰ। ਅਜੀਤ ਤਸਵੀਰ 17-10-2026
ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਬਲਜਿੰਦਰ ਸਿੰਘ)- ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਵਲੋਂ ਪਿੰਡ ਹੰਸਾਲੀ ਵਿਖੇ ਪਾਣੀ ਵਾਲੇ ਟੈਂਕਰ ਦੀ ਖ਼ਰੀਦ ਲਈ 2 ਲੱਖ ਰੁਪਏ ਦਾ ਚੈੱਕ ਤਕਸੀਮ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਮੌਕੇ ਡਾ. ਅਮਰ ਸਿੰਘ ਨੇ ਕਿਹਾ ਕਿ ਪਿੰਡਾਂ ਵਿਚ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜ ਕਰਵਾਉਣਾ ਅਤੇ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਪਾਣੀ ਵਾਲਾ ਟੈਂਕਰ ਪਿੰਡ ਵਾਸੀਆਂ ਲਈ ਲਾਹੇਵੰਦ ਸਾਬਤ ਹੋਵੇਗਾ ਅਤੇ ਲੋੜ ਪੈਣ ’ਤੇ ਪਾਣੀ ਦੀ ਸਪਲਾਈ ਸਬੰਧੀ ਸਹੂਲਤ ਮੁਹੱਈਆ ਕਰਵਾਉਣ ਵਿਚ ਮਦਦਗਾਰ ਬਣੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਪੈਸੇ ਅਤੇ ਸਰਕਾਰੀ ਸਾਧਨਾਂ ਦੀ ਸਹੀ ਵਰਤੋਂ ਰਾਹੀਂ ਪਿੰਡਾਂ ਦੀਆਂ ਜ਼ਰੂਰਤਾਂ ਪੂਰੀਆਂ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕੇ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਉਹ ਲਗਾਤਾਰ ਯਤਨਸ਼ੀਲ ਰਹਿਣਗੇ। ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਪਿੰਡਾਂ ਦੀ ਤਰੱਕੀ ਦਾ ਅਸਲ ਮਕਸਦ ਉਦੋਂ ਪੂਰਾ ਹੁੰਦਾ ਹੈ, ਜਦੋਂ ਵਿਕਾਸ ਕਾਰਜਾਂ ਦਾ ਸਿੱਧਾ ਲਾਭ ਆਮ ਲੋਕਾਂ ਤੱਕ ਪਹੁੰਚਦਾ ਹੈ। ਉਨ੍ਹਾਂ ਕਿਹਾ ਕਿ ਬੁਨਿਆਦੀ ਸਹੂਲਤਾਂ ਹਰ ਪਿੰਡ ਦੀ ਮੁੱਖ ਲੋੜ ਹਨ ਅਤੇ ਇਨ੍ਹਾਂ ਦੀ ਪੂਰਤੀ ਲਈ ਸਾਂਝੇ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਡਾ. ਅਮਰ ਸਿੰਘ ਵਲੋਂ ਪਿੰਡ ਹੰਸਾਲੀ ਲਈ ਦਿੱਤੀ ਗਈ 2 ਲੱਖ ਰੁਪਏ ਦੀ ਸਹਾਇਤਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਲੋਕ-ਹਿਤੈਸ਼ੀ ਉਪਰਾਲੇ ਪਿੰਡਾਂ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਆਵਾਜ਼ ਨੂੰ ਸੁਣਨਾ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣਾ ਅਤੇ ਇਲਾਕੇ ਦੇ ਵਿਕਾਸ ਲਈ ਕੰਮ ਕਰਨਾ ਉਨ੍ਹਾਂ ਦੀ ਵਚਨਬੱਧਤਾ ਹੈ। ਦੋਵਾਂ ਆਗੂਆਂ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਲੋਕਾਂ ਦੀ ਭਾਗੀਦਾਰੀ ਅਤੇ ਸਾਂਝੇ ਯਤਨ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਕੇ ਇਲਾਕੇ ਦੀ ਤਰੱਕੀ ਲਈ ਯਤਨ ਜਾਰੀ ਰੱਖੇ ਜਾਣਗੇ। ਇਸ ਮੌਕੇ ਸਰਪੰਚ ਹਰਮਿੰਦਰ ਸਿੰਘ, ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲਾ, ਗੁਰਮੀਤ ਸਿੰਘ ਪੰਚ, ਮਨਜੀਤ ਕੌਰ ਪੰਚ, ਗੁਰਸੇਵਕ ਸਿੰਘ ਪੰਚ, ਕਰਮਜੀਤ ਸਿੰਘ, ਸਰਬਜੀਤ ਕੌਰ ਪੰਚ, ਸੁਖਵੰਤ ਸਿੰਘ ਪੰਚ, ਲਖਵਿੰਦਰ ਸਿੰਘ, ਭੁਪਿੰਦਰ ਸਿੰਘ, ਰਿੰਤੂ ਕੌਰ, ਰਣਜੀਤ ਕੌਰ, ਕਮਲਜੀਤ ਕੌਰ, ਸੁਰਿੰਦਰ ਕੌਰ ਤੋਂ ਇਲਾਵਾ ਪਿੰਡ ਦੇ ਪਤਵੰਤੇ ਸੱਜਣ ਅਤੇ ਹੋਰ ਸਥਾਨਕ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਸਰਕਲ ਸੰਘੋਲ ਵਲੋਂ ਇੱਕਤਰਤਾ ਅਗਲੀ ਖ਼ਬਰ ਨਰਾਤਿਆਂ ਮੌਕੇ ਕੜਾਹ ਪ੍ਰਸ਼ਾਦ ਦਾ ਲੰਗਰ ਲਗਾਇਆ
Ad Position 24