17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਹੂਟਰ, ਸਾਇਰਨ, ਫਲੈਸ਼ਿੰਗ ਲਾਈਟਾਂ ਤੇ ਵਾਹਨਾਂ ਦੇ ਸ਼ੀਸ਼ਿਆਂ ’ਤੇ ਕਾਲੀ ਫ਼ਿਲਮ ਦੀ ਨਾਜਾਇਜ਼ ਵਰਤੋਂ ’ਤੇ ਲਗਾਈ ਪਾਬੰਦੀ

ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਰਾਜਿੰਦਰ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਵਾਹਨਾਂ ’ਤੇ ਹੂਟਰ/ਸਾਇਰਨ, ਫਲੈਸ਼ਿੰਗ ਲਾਈਟਾਂ ਅਤੇ ਐਲ.

Ad Position 21
No active advertisement
ਅਜੀਤ ਡੈਸਕ 17-10-2026
ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਰਾਜਿੰਦਰ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਵਾਹਨਾਂ ’ਤੇ ਹੂਟਰ/ਸਾਇਰਨ, ਫਲੈਸ਼ਿੰਗ ਲਾਈਟਾਂ ਅਤੇ ਐਲ.ਈ.ਡੀ ਲਾਈਟਾਂ ਦੀ ਨਾਜਾਇਜ਼ ਵਰਤੋਂ ਕਰਨ ਅਤੇ ਵਾਹਨਾਂ ਦੇ ਸ਼ੀਸ਼ਿਆਂ ’ਤੇ ਕਾਲੀ ਫ਼ਿਲਮ ਜਾਂ ਨਿਰਧਾਰਿਤ ਦਿੱਖਣ ਯੋਗਤਾ ਦੇ ਮਾਪਦੰਡਾਂ ਦੀ ਉਲੰਘਣਾ ਕਰਨ ਵਾਲੀ ਸਮਗਰੀ ਲਗਾਉਣ ਸਬੰਧੀ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਅਨੁਸਾਰ, ਜ਼ਿਲੇ੍ਹ ਵਿੱਚ ਟ੍ਰੈਫਿਕ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਅਤੇ ਉਨ੍ਹਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ, ਕਾਨੂੰਨ ਤੇ ਵਿਵਸਥਾ, ਪੰਜਾਬ, ਚੰਡੀਗੜ੍ਹ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਕੋਈ ਵੀ ਕਾਰ ਅਸੈਸਰੀ ਮੁਰੰਮਤ ਦੀ ਦੁਕਾਨ, ਏਜੰਸੀ ਜਾਂ ਹੋਰ ਕਾਰੋਬਾਰੀ ਅਦਾਰਾ ਵਾਹਨਾਂ ਦੇ ਸ਼ੀਸ਼ਿਆਂ ’ਤੇ ਕਾਲੀ ਫ਼ਿਲਮ, ਰੰਗਦਾਰ ਸ਼ੀਸ਼ੇ ਜਾਂ ਅਜਿਹੀ ਕੋਈ ਹੋਰ ਸਮੱਗਰੀ ਨਹੀਂ ਲਗਾ ਸਕੇਗਾ ਅਤੇ ਵਾਹਨਾਂ ਦੇ ਅਗਲੇ ਜਾਂ ਪਿਛਲੇ ਗਿ੍ਰੱਲਾਂ ਅਤੇ ਬੰਪਰ ਗਾਰਡਾਂ ’ਤੇ ਵਾਹਨ ਨਿਰਮਾਤਾ ਵਲੋਂ ਮੂਲ ਰੂਪ ਵਿਚ ਨਾ ਲਗਾਏ ਗਏ ਹੂਟਰ, ਸਾਇਰਨ, ਫਲੈਸ਼ਿੰਗ ਲਾਈਟਾਂ ਜਾਂ ਐਲ.ਈ.ਡੀ ਲਾਈਟਾਂ ਸਬੰਧਿਤ ਜ਼ਿਲ੍ਹਾ ਮੈਜਿਸਟਰੇਟ ਜਾਂ ਉਨ੍ਹਾਂ ਵੱਲੋਂ ਨਾਮਜ਼ਦ ਅਧਿਕਾਰੀ ਦੀ ਲੋੜੀਂਦੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਲਗਾ ਸਕੇਗਾ। ਇਨ੍ਹਾਂ ਹੁਕਮਾਂ ਦਾ ਉਦੇਸ਼ ਜ਼ਿਲੇ੍ਹ ਵਿਚ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣਾ ਅਤੇ ਵਾਹਨਾਂ ’ਤੇ ਨਿਯਮਾਂ ਦੇ ਉਲਟ ਲਗਾਏ ਜਾਣ ਵਾਲੇ ਉਪਕਰਨਾਂ ਅਤੇ ਸਮਗਰੀ ਦੀ ਨਾਜਾਇਜ਼ ਵਰਤੋਂ ਨੂੰ ਰੋਕਣਾ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪੁਲਿਸ ਮਹਿਕਮੇ ’ਚ ਤਾਇਨਾਤ ਕਾਲੀਆਂ ਭੇਡਾਂ ਕਾਮਯਾਬ ਨਹੀਂ ਹੋਣ ਦੇ ਰਹੀਆਂ- ਗੁਰਵਿੰਦਰ ਸਿੰਘ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਸਰਕਲ ਸੰਘੋਲ ਵਲੋਂ ਇੱਕਤਰਤਾ
Ad Position 24