17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸਾਥੀ ਰਣਬੀਰ ਸਿੰਘ ਢਿੱਲੋਂ ਵਲੋਂ ਮੁਲਾਜ਼ਮ ਤੇ ਪੈਨਸ਼ਨਰ ਵਰਗ ਲਈ ਨਿਭਾਈਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ-ਮੁਲਾਜ਼ਮ ਆਗੂ

ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਬਲਜਿੰਦਰ ਸਿੰਘ)-ਯੂਨੀਅਨ ਦਫ਼ਤਰ ਸਰਹਿੰਦ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਇਕਾਈ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੇ ਏਟਕ ਵਿਚ ਸ਼ਾਮਿਲ ਵੱਖ-ਵੱਖ ਜਥੇਬੰਦੀਆਂ ਵਲੋਂ ਮੀਟਿੰਗ ਕੀਤੀ ਗਈ ਅਤੇ ਮੁਲਾਜ਼ਮ ਲਹਿਰ ਦੇ ਪ੍ਰਮੁੱਖ ਆਗੂ ਸਵ. ਸਾਥੀ ਰਣਬੀਰ ਸਿੰਘ ਢਿੱਲੋਂ ਦਾ 93ਵਾਂ ਜਨਮ ਦਿਨ ਸੰਖੇਪ ਅਤੇ ਸਾਦਾ ਸਮਾਗਮ ਕਰਕੇ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 18-10-2026
ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਬਲਜਿੰਦਰ ਸਿੰਘ)-ਯੂਨੀਅਨ ਦਫ਼ਤਰ ਸਰਹਿੰਦ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਇਕਾਈ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੇ ਏਟਕ ਵਿਚ ਸ਼ਾਮਿਲ ਵੱਖ-ਵੱਖ ਜਥੇਬੰਦੀਆਂ ਵਲੋਂ ਮੀਟਿੰਗ ਕੀਤੀ ਗਈ ਅਤੇ ਮੁਲਾਜ਼ਮ ਲਹਿਰ ਦੇ ਪ੍ਰਮੁੱਖ ਆਗੂ ਸਵ. ਸਾਥੀ ਰਣਬੀਰ ਸਿੰਘ ਢਿੱਲੋਂ ਦਾ 93ਵਾਂ ਜਨਮ ਦਿਨ ਸੰਖੇਪ ਅਤੇ ਸਾਦਾ ਸਮਾਗਮ ਕਰਕੇ ਮਨਾਇਆ ਗਿਆ। ਇਸ ਮੌਕੇ ਜਥੇਬੰਦੀ ਦੇ ਸੂਬਾਈ ਆਗੂ ਰਣਦੀਪ ਸਿੰਘ, ਜਸਪਾਲ ਸਿੰਘ ਗਡਹੇੜਾ, ਜ਼ਿਲ੍ਹਾ ਆਗੂ ਬਹਾਦਰ ਸਿੰਘ ਬੁੱਗਾ, ਹਰਪ੍ਰੀਤ ਸਿੰਘ ਬਾਲਪੁਰ, ਮੋਹਣ ਸਿੰਘ ਟਿਵਾਣਾ, ਇੰਦਰ ਸਿੰਘ, ਜਸਵਿੰਦਰ ਸਿੰਘ ਅਮਲੋਹ, ਗੁਰਮੇਲ ਸਿੰਘ ਵੇਅਰ ਹਾਊਸ, ਤਖਵਿੰਦਰ ਸਿੰਘ ਚੀਮਾ, ਮਲਕੀਤ ਸਿੰਘ ਸਰੋਏ, ਜੋਗਿੰਦਰ ਸਿੰਘ ਵਿਰਕ, ਸੰਜੇ ਕੁਮਾਰ ਬੈਂਸ, ਜੋਗਿੰਦਰ ਸਿੰਘ ਜੱਲ੍ਹਾ, ਬਲਤੇਜ ਸਿੰਘ ਅਮਲੋਹ, ਸਲਾਮ ਦੀਨ ਬਾਵਾ, ਦੇਸਰਾਜ ਬਸੀ ਪਠਾਣਾਂ, ਬਲਦੇਵ ਸਿੰਘ ਪੱਡਾ ਨੇ ਸਾਥੀ ਰਣਬੀਰ ਸਿੰਘ ਢਿੱਲੋਂ ਵਲੋਂ ਆਪਣੇ ਜੀਵਨ ਕਾਲ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਪ੍ਰਮੁੱਖ ਮੰਗਾਂ ਦੀ ਪ੍ਰਾਪਤੀ ਲਈ ਨਿਭਾਏ ਗਏ ਮਹੱਤਵਪੂਰਨ ਰੋਲ ਤੇ ਉਨ੍ਹਾਂ ਦੇ ਜੀਵਨ ਨਾਲ ਸਬੰਧਿਤ ਵੱਖ-ਵੱਖ ਯਾਦਾਂ ਸਾਂਝੀਆਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਸਾਨੂੰ ਇਸ ਗੱਲ ਦਾ ਮਾਣ ਹੈ ਕਿ ਸਾਥੀ ਰਣਬੀਰ ਸਿੰਘ ਢਿੱਲੋਂ ਨੇ ਪੰਜਾਬ ਦੇ ਪਹਿਲੇ ਤਨਖ਼ਾਹ ਕਮਿਸ਼ਨ ਤੋਂ ਲੈ ਕੇ ਛੇਵੇਂ ਤਨਖ਼ਾਹ ਕਮਿਸ਼ਨ ਤੱਕ ਦਲੀਲਾਂ ਸਹਿਤ ਪੂਰਨ ਢੰਗ ਨਾਲ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਪੱਖ ਪੇਸ਼ ਕਰਕੇ ਤਨਖ਼ਾਹ ਸਕੇਲਾਂ ਦੀਆਂ ਪ੍ਰਾਪਤੀਆਂ ਕਰਵਾਈਆਂ, ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਮਹਿੰਗਾਈ ਭੱਤਾ ਸਾਲ 1967 ਦੌਰਾਨ ਕੇਂਦਰ ਸਰਕਾਰ ਨਾਲ ਲਿੰਕ ਕਰਵਾਇਆ। ਸਮਾਗਮ ਦੌਰਾਨ ਸਾਥੀ ਰਣਬੀਰ ਸਿੰਘ ਢਿੱਲੋਂ ਦੀ ਤਸਵੀਰ ਸਾਹਮਣੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਸਮਾਗਮ ਦੌਰਾਨ ਮੌਜੂਦਾ ਦੌਰ ਵਿਚ ਪੰਜਾਬ ਦੇ ਮੁਲਾਜ਼ਮ ਤੇ ਪੈਨਸ਼ਨਰ ਵਰਗ ਨੂੰ ਦਰਪੇਸ਼ ਚੁਣੌਤੀਆਂ ਸਬੰਧੀ ਅਤੇ ਸਾਂਝੀ ਤਾਲਮੇਲ ਕਮੇਟੀ ਵਲੋਂ ਭਗਵੰਤ ਮਾਨ ਸਰਕਾਰ ਖ਼ਿਲਾਫ਼ ਉਲੀਕੇ ਐਕਸ਼ਨ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਸਮਾਗਮ ਦੌਰਾਨ ਨਸ਼ਾ ਤਸਕਰਾਂ ਵਲੋਂ ਪਿਛਲੇ ਦਿਨੀਂ ਮਾਨਸਾ ਵਿਖੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਨੂੰ ਕਤਲ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਇਸ ਮੌਕੇ ’ਤੇ ਤਰਸੇਮ ਸਿੰਘ ਸਹੋਤਾ, ਰਣਬੀਰ ਸਿੰਘ ਅਮਲੋਹ, ਪਰਮਜੀਤ ਸਿੰਘ, ਗੁਰਜੰਟ ਸਿੰਘ, ਅੰਗਰੇਜ਼ ਸਿੰਘ, ਚੰਦ ਸਿੰਘ ਟੌਹੜਾ, ਭਰਪੂਰ ਸਿੰਘ, ਹਰਚੰਦ ਸਿੰਘ ਸੌਂਢਾ ਹੈੱਡ, ਮਨਜੀਤ ਸਿੰਘ ਬਧੌਛੀ, ਹਰਜੀਤ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਨਿਚਰਵਾਰ ਛੁੱਟੀ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਕੰਮਕਾਜ ਠੱਪ ਰੱਖ ਕੇ ਕੀਤੀ ਹੜਤਾਲ ਅਗਲੀ ਖ਼ਬਰ ਡਾ. ਮਨੋਹਰ ਸਿੰਘ ਨੇ ਪ੍ਰੋਫੈਸ਼ਨਲ ਕਾਂਗਰਸ ਦੇ ਨਵੇਂ ਕੌਮੀ ਚੇਅਰਮੈਨ ਨੂੰ ਮੁਬਾਰਕਬਾਦ ਦਿੱਤੀ
Ad Position 24