ਸਨਿਚਰਵਾਰ ਛੁੱਟੀ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਕੰਮਕਾਜ ਠੱਪ ਰੱਖ ਕੇ ਕੀਤੀ ਹੜਤਾਲ
ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਐਡਵੋਕੇਟ ਇੰਦਰਜੀਤ ਸਿੰਘ ਸਾਊ ਦੀ ਅਗਵਾਈ ਹੇਠ ਵਕੀਲਾਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹਰ ਸ਼ਨੀਵਾਰ ਛੁੱਟੀ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਅਦਾਲਤ ਦੇ ਬਾਹਰ ਅਦਾਲਤੀ ਕੰਮਕਾਜ ਠੱਪ ਕਰਕੇ ਹੜਤਾਲ ਕੀਤੀ ਗਈ। ਇਸ ਮੌਕੇ ਐਡਵੋਕੇਟ ਇੰਦਰਜੀਤ ਸਿੰਘ ਸਾਊ ਨੇ ਕਿਹਾ ਕਿ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਹਾਈ ਕੋਰਟ ਦੀ ਤਰਜ਼ ’ਤੇ ਜ਼ਿਲ੍ਹਾ ਅਤੇ ਹੇਠਲੀਆਂ ਅਦਾਲਤਾਂ ਵਿਚ ਹਰ ਸ਼ਨੀਵਾਰ ਦੀ ਛੁੱਟੀ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਦੇ ਤਹਿਤ ਅੱਜ ਜ਼ਿਲ੍ਹਾ ਅਦਾਲਤ ਦੇ ਬਾਹਰ ਵਕੀਲ ਸਾਹਿਬਾਨਾਂ ਵਲੋਂ ਕੰਮਕਾਜ ਬੰਦ ਕਰਕੇ ਹੜਤਾਲ ਕੀਤੀ ਗਈ ਹੈ।
ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਸ਼ਨੀਵਾਰ ਛੁੱਟੀ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਅਦਾਲਤ ਦੇ ਬਾਹਰ ਕੰਮਕਾਜ ਠੱਪ ਕਰਕੇ ਕੀਤੀ ਹੜਤਾਲ ਦੌਰਾਨ ਗੱਲਬਾਤ ਕਰਦੇ ਹੋਏ ਪ੍ਰਧਾਨ ਐਡਵੋਕੇਟ ਇੰਦਰਜੀਤ ਸਿੰਘ ਸਾਊ ਤੇ ਹੋਰ ਵਕੀਲ ਸਾਹਿਬਾਨ। ਤਸਵੀਰ: ਕਰਨ
ਰਜਵਾਹੇ ਦੀ ਪਟੜੀ ਤੇ ਕੀਤੇ ਨਜਾਇਜ਼ ਕਬਜ਼ਿਆਂ ਦੇ ਦ੍ਰਿਸ਼। ਅਜੀਤ ਤਸਵੀਰਾਂ
18-10-2026