18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਆਂਗਣਵਾੜੀ ਵਰਕਰਾਂ ਨੇ ਆਪਣੀਆਂ ਮੰਗਾਂ ਸੰਬੰਧੀ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੂੰ ਦਿੱਤਾ ਮੰਗ-ਪੱਤਰ

ਬਸੀ ਪਠਾਣਾਂ, 17 ਅਕਤੂਬਰ (ਰਾਜਿੰਦਰ ਸ਼ਰਮਾ,ਐੱਚ. ਐੱਸ.

Ad Position 21
No active advertisement
ਅਜੀਤ ਡੈਸਕ 18-10-2026
ਬਸੀ ਪਠਾਣਾਂ, 17 ਅਕਤੂਬਰ (ਰਾਜਿੰਦਰ ਸ਼ਰਮਾ,ਐੱਚ.ਐੱਸ.ਗੌਤਮ)-ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਇਕ ਵਫ਼ਦ ਜਿਸ ’ਚ ਪ੍ਰਧਾਨ ਹਰਜੀਤ ਕੌਰ, ਬਲਾਕ ਬਸੀ ਪਠਾਣਾਂ ਦੀ ਪ੍ਰਧਾਨ ਸੁਰਜੀਤ ਕੌਰ, ਸੈਕਟਰੀ ਕੁਲਵੰਤ ਕੌਰ, ਸ਼ਰਨਜੀਤ ਕੌਰ ਅਤੇ ਮਨਪ੍ਰੀਤ ਕੌਰ ਸ਼ਾਮਿਲ ਸਨ, ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੰਗ ਪੱਤਰ ਰਾਹੀਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਜਲਦ ਪੂਰਾ ਕਰਨ ਅਤੇ ਸਰਕਾਰ ਵਲੋਂ ਕੀਤੇ ਵਾਅਦਿਆਂ ਨੂੰ ਅਮਲੀ ਰੂਪ ਦੇਣ ਦੀ ਮੰਗ ਕੀਤੀ। ਆਂਗਣਵਾੜੀ ਵਰਕਰਾਂ ਨੇ ਦੱਸਿਆ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਉਨ੍ਹਾਂ ਵਲੋਂ ਫਾਰਮ ਭਰਨ ਅਤੇ ਹੋਰ ਸਬੰਧਿਤ ਕੰਮ ਕਰਨ ਦੇ ਬਾਵਜੂਦ ਅਜੇ ਤੱਕ ਇਸ ਕੰਮ ਦਾ ਮਿਹਨਤਾਨਾ ਨਹੀਂ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਇਸ ਕੰਮ ਦੀ ਬਣਦੀ ਅਦਾਇਗੀ ਜਲਦ ਜਾਰੀ ਕੀਤੀ ਜਾਵੇ। ਵਰਕਰਾਂ ਨੇ ਕਿਹਾ ਕਿ ਮਾਣ-ਭੱਤੇ ਵਿਚ ਦੁੱਗਣਾ ਵਾਧਾ ਕਰਨ ਸਬੰਧੀ ਕੀਤੇ ਗਏ ਐਲਾਨ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਬਣਦਾ ਮਾਣ-ਭੱਤਾ ਦਿੱਤਾ ਜਾਵੇ। ਇਸ ਤੋਂ ਇਲਾਵਾ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਗ੍ਰੇਡ ਦੇਣ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਨੂੰ ਵੀ ਪੂਰਾ ਕਰਨ ਦੀ ਅਪੀਲ ਕੀਤੀ ਗਈ, ਤਾਂ ਜੋ ਉਨ੍ਹਾਂ ਨੂੰ ਬਣਦੇ ਵਿੱਤੀ ਅਤੇ ਹੋਰ ਲਾਭ ਮਿਲ ਸਕਣ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਬੱਚਿਆਂ ਅਤੇ ਮਹਿਲਾਵਾਂ ਦੀ ਭਲਾਈ ਨਾਲ ਸਬੰਧਿਤ ਅਹਿਮ ਜ਼ਿੰਮੇਵਾਰੀਆਂ ਨਿਭਾਈਆਂ ਜਾਂਦੀਆਂ ਹਨ, ਇਸ ਲਈ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਜਲਦ ਨਿਪਟਾਰਾ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਵਿਧਾਇਕ ਨੂੰ ਅਪੀਲ ਕੀਤੀ ਕਿ ਉਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਸਰਕਾਰ ਤੱਕ ਪਹੁੰਚਾ ਕੇ ਉਨ੍ਹਾਂ ਦੇ ਹੱਲ ਲਈ ਯੋਗ ਕਦਮ ਚੁੱਕਣ, ਤਾਂ ਜੋ ਵਰਕਰਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਮਿਲ ਸਕਣ।
Ad Position 22
No active advertisement
ਪਿਛਲੀ ਖ਼ਬਰ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ 21 ਨੂੰ ਸਮੂਹਿਕ ਛੁੱਟੀ ਲੈਣ ਦਾ ਫ਼ੈਸਲਾ ਅਗਲੀ ਖ਼ਬਰ ਪਟਿਆਲਾ ਨਗਰ ਨਿਗਮ ਦੇ ਵਾਰਡ ਨੰ. 15 ਤੇ 58 ਦੀ ਵੀ ਦੁਬਾਰਾ ਹੋਵੇਗੀ ਚੋਣ
Ad Position 24