ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਕੱਤਕ ਦੀ ਸੰਗਰਾਂਦ ਮੌਕੇ ਲੜੀਵਾਰ 187ਵਾਂ ਖ਼ੂਨਦਾਨ ਕੈਂਪ ਲਗਾਇਆ
ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਬਲਜਿੰਦਰ ਸਿੰਘ)-ਬਾਬਾ ਮੋਤੀ ਰਾਮ ਮਹਿਰਾ ਖ਼ੂਨਦਾਨ ਸੁਸਾਇਟੀ ਫ਼ਤਹਿਗੜ੍ਹ ਸਾਹਿਬ ਵਲੋਂ ਕੱਤਕ ਦੀ ਸੰਗਰਾਂਦ ਮੌਕੇ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਲੜੀਵਾਰ 187ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸੀਨੀਅਰ ਆਗੂ ਅਮਰਇੰਦਰ ਸਿੰਘ ਲਿਬੜਾ ਅਤੇ ਗ੍ਰੰਥੀ ਗਿਆਨੀ ਨਿਰਮਲ ਸਿੰਘ ਵਲੋਂ ਸਾਂਝੇ ਤੌਰ ’ਤੇ ਕੀਤਾ ਗਿਆ।
ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਬਲਜਿੰਦਰ ਸਿੰਘ)-ਬਾਬਾ ਮੋਤੀ ਰਾਮ ਮਹਿਰਾ ਖ਼ੂਨਦਾਨ ਸੁਸਾਇਟੀ ਫ਼ਤਹਿਗੜ੍ਹ ਸਾਹਿਬ ਵਲੋਂ ਕੱਤਕ ਦੀ ਸੰਗਰਾਂਦ ਮੌਕੇ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਲੜੀਵਾਰ 187ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸੀਨੀਅਰ ਆਗੂ ਅਮਰਇੰਦਰ ਸਿੰਘ ਲਿਬੜਾ ਅਤੇ ਗ੍ਰੰਥੀ ਗਿਆਨੀ ਨਿਰਮਲ ਸਿੰਘ ਵਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਇਸ ਮੌਕੇ ਲਿਬੜਾ ਨੇ ਸੁਸਾਇਟੀ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਅਜਿਹੇ ਕੈਂਪਾਂ ਦੌਰਾਨ ਦਾਨ ਕੀਤੀ ਖ਼ੂਨ ਦੀ ਇਕ ਬੂੰਦ ਵੀ ਕਿਸੇ ਲੋੜਵੰਦ ਮਰੀਜ਼ ਦੀ ਜਾਨ ਬਚਾਉਣ ਦੇ ਕੰਮ ਆ ਸਕਦੀ ਹੈ, ਉਨ੍ਹਾਂ ਨੌਜਵਾਨਾਂ ਨੂੰ ਅਜਿਹੇ ਪਰਉਪਕਾਰੀ ਕਾਰਜਾਂ ਵਿਚ ਮੋਹਰੀ ਹੋ ਕੇ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਸੁਸਾਇਟੀ ਦੇ ਸਕੱਤਰ ਨਿਸ਼ਾਨ ਸਿੰਘ ਚੀਮਾ ਨੇ ਦੱਸਿਆ ਕਿ ਕੈਂਪ ਦੌਰਾਨ ਡਾ. ਸਿਮਰਜੀਤ ਕੌਰ ਦੀ ਅਗਵਾਈ ਹੇਠ ਸਰਕਾਰੀ ਮੈਡੀਕਲ ਸੁਪਰ ਸਪੈਸ਼ਲਿਟੀ ਹਸਪਤਾਲ ਸੈਕਟਰ-16 ਚੰਡੀਗੜ੍ਹ ਦੀ ਟੀਮ ਦੁਆਰਾ ਸਵੈ ਇੱਛਤ 60 ਖ਼ੂਨਦਾਨੀਆਂ ਪਾਸੋਂ ਖ਼ੂਨ ਦੇ ਯੂਨਿਟ ਇੱਕਤਰਤ ਕੀਤੇ ਗਏ। ਜਿਸ ਦੌਰਾਨ ਖ਼ੂਨਦਾਨ ਕਰਨ ਵਾਲੇ ਨੌਜਵਾਨਾਂ ਨੂੰ ਰਿਫਰੈਸ਼ਮੈਂਟ ਦੇ ਨਾਲ-ਨਾਲ ਸਨਮਾਨ ਪੱਤਰ ਵੀ ਦਿੱਤੇ ਗਏ। ਸੁਸਾਇਟੀ ਦੇ ਆਗੂਆਂ ਨੇ ਕਿਹਾ ਕਿ ਸਾਨੂੰ ਅਨਮੋਲ ਜ਼ਿੰਦਗੀਆਂ ਨੂੰ ਬਚਾਉਣ ਲਈ ਅਜਿਹੇ ਪਰਉਪਕਾਰੀ ਕਾਰਜਾਂ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ’ਤੇ ਸੁਸਾਇਟੀ ਦੇ ਸਕੱਤਰ ਨਿਸ਼ਾਨ ਸਿੰਘ ਚੀਮਾ, ਇੰਜੀ. ਐਸ.ਐਸ.ਬਾਠ, ਬੀਬੀ ਨੀਲ ਕਮਲ ਕੌਰ ਬਾਠ, ਡਾ. ਅਮਰੀਕ ਸਿੰਘ ਨਾਗਰਾ ਸਟੇਟ ਅਵਾਰਡੀ, ਮਨਦੀਪ ਸਿੰਘ ਸਾਬਕਾ ਚੇਅਰਮੈਨ, ਗੁਰਮੀਤ ਸਿੰਘ ਖੱਟੜਾ, ਕੁਲਦੀਪ ਸਿੰਘ ਸੈਣੀ, ਸੁਰਿੰਦਰ ਸਿੰਘ, ਕ੍ਰਿਸ਼ਨ ਸਿੰਘ, ਜਸਵਿੰਦਰ ਸਿੰਘ ਰੈੱਡ ਕਰਾਸ ਸੁਸਾਇਟੀ ਚੰਡੀਗੜ੍ਹ ਵੀ ਹਾਜ਼ਰ ਸਨ।