ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਵਿਰਾਸਤ ਸੇਵਾ ਸੰਗਠਨ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ
ਸਨੌਰ, 17 ਅਕਤੂਬਰ (ਸੋਖਲ)-ਆਮ ਆਦਮੀ ਪਾਰਟੀ ਦੇ ਵਿੰਗ ਵਿਰਾਸਤ ਸੇਵਾ ਸੰਗਠਨ ਵਲੋਂ ਹਲਕਾ ਸਨੌਰ ਦੇ ਸੀਨੀਅਰ ਆਗੂ ਤੇ ਪੰਜਾਬ ਸਟੇਟ ਕੋਨਵੇਅਰ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੂੰ ਸੰਗਠਨ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਤੋਂ ਬਾਅਦ ਸਨੌਰ ਹਲਕੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ।
ਸਨੌਰ, 17 ਅਕਤੂਬਰ (ਸੋਖਲ)-ਆਮ ਆਦਮੀ ਪਾਰਟੀ ਦੇ ਵਿੰਗ ਵਿਰਾਸਤ ਸੇਵਾ ਸੰਗਠਨ ਵਲੋਂ ਹਲਕਾ ਸਨੌਰ ਦੇ ਸੀਨੀਅਰ ਆਗੂ ਤੇ ਪੰਜਾਬ ਸਟੇਟ ਕੋਨਵੇਅਰ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੂੰ ਸੰਗਠਨ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਤੋਂ ਬਾਅਦ ਸਨੌਰ ਹਲਕੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਦੇ ਸਮਰਥਕਾਂ ਅਤੇ ਜਾਣਕਾਰਾਂ ਵਲੋਂ ਇਸ ਨਿਯੁਕਤੀ ਦਾ ਸਵਾਗਤ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਇੰਦਰਜੀਤ ਸਿੰਘ ਸੰਧੂ ਆਮ ਆਦਮੀ ਪਾਰਟੀ ਵਿਚ ਕਈ ਅਹਿਮ ਅਹੁਦਿਆਂ ’ਤੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਉਹ ਹਲਕਾ ਸਨੌਰ ਦੇ ਇੰਚਾਰਜ ਇੰਚਾਰਜ ਰਹਿਣ 2018 ਤੋਂ 2021 ਤੋਂ ਇਲਾਵਾ ਸਾਲ 2021 ਤੋਂ 2026 ਤੱਕ ਲੋਕ ਸਭਾ ਹਲਕਾ ਪਟਿਆਲਾ ਦੇ ਇੰਚਾਰਜ ਵਜੋਂ ਵੀ ਕੰਮ ਕਰ ਚੁੱਕੇ ਹਨ। ਇਸ ਤੋਂ ਇਲਾਵਾ ਉਹ ਪਾਰਟੀ ਦੇ ਮੁੱਖ ਬੁਲਾਰੇ ਸਮੇਤ ਹੋਰ ਅਹਿਮ ਜ਼ਿੰਮੇਵਾਰੀਆਂ ਵੀ ਨਿਭਾ ਚੁੱਕੇ ਹਨ। ਉਨ੍ਹਾਂ ਨੂੰ ਵਿਰਾਸਤ ਸੇਵਾ ਸੰਗਠਨ ਵਿਚ ਸੂਬਾ ਪੱਧਰ ਦੀ ਨਵੀਂ ਜ਼ਿੰਮੇਵਾਰੀ ਮਿਲਣ ਨੂੰ ਪਾਰਟੀ ਦੇ ਸੰਗਠਨਾਤਮਕ ਢਾਂਚੇ ਵਿਚ ਉਨ੍ਹਾਂ ਦੀ ਭੂਮਿਕਾ ਦੇ ਸੰਦਰਭ ਵਿਚ ਦੇਖਿਆ ਜਾ ਰਿਹਾ ਹੈ। ਇਸ ਮੌਕੇ ਇੰਦਰਜੀਤ ਸਿੰਘ ਸੰਧੂ ਨੇ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਅਤੇ ਵਿਰਾਸਤ ਸੇਵਾ ਸੰਗਠਨ ਦੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ’ਤੇ ਜਿਹੜਾ ਭਰੋਸਾ ਪ੍ਰਗਟਾਇਆ ਗਿਆ ਹੈ, ਉਹ ਉਸ ’ਤੇ ਖਰਾ ਉਤਰਨ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਸੰਗਠਨ ਦੇ ਉਦੇਸ਼ਾਂ ਨੂੰ ਅੱਗੇ ਵਧਾਉਣ ਅਤੇ ਲੋਕਾਂ ਦੀ ਸੇਵਾ ਕਰਨ ਲਈ ਉਹ ਹਮੇਸ਼ਾ ਯਤਨਸ਼ੀਲ ਰਹਿਣਗੇ। ਇੰਦਰਜੀਤ ਸਿੰਘ ਸੰਧੂ ਦੀ ਨਿਯੁਕਤੀ ਨਾਲ ਸਨੌਰ ਹਲਕੇ ਦੇ ਉਨ੍ਹਾਂ ਦੇ ਸਮਰਥਕਾਂ ਵਿਚ ਖੁਸ਼ੀ ਦਾ ਮਾਹੌਲ ਹੈ।