18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਐੱਨ.ਆਰ.ਆਈ. ਗੁਰਮੀਤ ਸਿੰਘ ਯੂ.ਐੱਸ.ਏ. ਵਲੋਂ ਸਕੂਲ ਵਿਦਿਆਰਥੀਆਂ ਲਈ ਦਾਨ ਕੀਤੇ ਬਲੇਜ਼ਰ

ਖਮਾਣੋਂ, 17 ਅਕਤੂਬਰ (ਜੋਗਿੰਦਰ ਪਾਲ)-ਸਰਕਾਰੀ ਹਾਈ ਸਕੂਲ ਲਖਣਪੁਰ ਦੇ ਹੈੱਡਮਾਸਟਰ ਜਗਦੀਪ ਸਿੰਘ ਵਲੋਂ ਜਾਣਕਾਰੀ ਦਿੱਤੀ ਗਈ ਕਿ ਪਿੰਡ ਦੇ ਸਮਾਜ ਸੇਵੀ ਗੁਰਮੀਤ ਸਿੰਘ ਵਲੋਂ ਸਕੂਲ ਵਿਚ ਪੜ੍ਹ ਰਹੇ ਸਾਰੇ ਵਿਦਿਆਰਥੀਆਂ ਨੂੰ ਸਰਦੀਆਂ ਦੇ ਬਲੇਜਰ ਜਿਸ ਦੀ ਕੀਮਤ 70- 80 ਹਜ਼ਾਰ ਰੁਪਏ ਬਣਦੀ ਹੈ, ਦਾਨ ਕੀਤੇ ਗਏ। ਹੈੱਡਮਾਸਟਰ ਨੇ ਦੱਸਿਆ ਕਿ ਐਨ.

Ad Position 21
No active advertisement
ਅਜੀਤ ਡੈਸਕ 18-10-2026
ਖਮਾਣੋਂ, 17 ਅਕਤੂਬਰ (ਜੋਗਿੰਦਰ ਪਾਲ)-ਸਰਕਾਰੀ ਹਾਈ ਸਕੂਲ ਲਖਣਪੁਰ ਦੇ ਹੈੱਡਮਾਸਟਰ ਜਗਦੀਪ ਸਿੰਘ ਵਲੋਂ ਜਾਣਕਾਰੀ ਦਿੱਤੀ ਗਈ ਕਿ ਪਿੰਡ ਦੇ ਸਮਾਜ ਸੇਵੀ ਗੁਰਮੀਤ ਸਿੰਘ ਵਲੋਂ ਸਕੂਲ ਵਿਚ ਪੜ੍ਹ ਰਹੇ ਸਾਰੇ ਵਿਦਿਆਰਥੀਆਂ ਨੂੰ ਸਰਦੀਆਂ ਦੇ ਬਲੇਜਰ ਜਿਸ ਦੀ ਕੀਮਤ 70- 80 ਹਜ਼ਾਰ ਰੁਪਏ ਬਣਦੀ ਹੈ, ਦਾਨ ਕੀਤੇ ਗਏ। ਹੈੱਡਮਾਸਟਰ ਨੇ ਦੱਸਿਆ ਕਿ ਐਨ.ਆਰ.ਆਈਜ਼ ਵਲੋਂ ਪਹਿਲਾਂ ਵੀ ਬਹੁਤ ਕੁਝ ਵਿਦਿਆਰਥੀਆਂ, ਸਕੂਲ ਅਤੇ ਸਿੱਖਿਆ ਨੂੰ ਮੁੱਖ ਰੱਖ ਕੇ ਵੱਡੇ ਪੱਧਰ ਤੇ ਦਾਨ ਕੀਤਾ ਜਾਂਦਾ ਹੈ। ਐਨ.ਆਰ.ਆਈਜ਼ ਦਾ ਕਹਿਣਾ ਹੈ ਕਿ ਇਹ ਵਿਦਿਆਰਥੀ ਹੀ ਸਾਡੇ ਸਮਾਜ ਦਾ ਗਹਿਣਾ ਹਨ, ਜੋ ਵੱਡੇ ਹੋ ਕੇ ਆਪਣੇ ਦੇਸ਼ ਨੂੰ ਵਧੀਆ ਤਰੱਕੀ ਵੱਲ ਲੈ ਕੇ ਜਾ ਸਕਦੇ ਹਨ। ਉਨ੍ਹਾਂ ਸਕੂਲ ਸਟਾਫ਼ ਨੂੰ ਭਰੋਸਾ ਦਵਾਇਆ ਕਿ ਉਹ ਸਕੂਲ ਦੇ ਹਰ ਕਾਰਜ ਲਈ ਇਸੇ ਤਰਾਂ ਅੱਗੇ ਹੋ ਕੇ ਕੰਮ ਕਰਦੇ ਰਹਿਣਗੇ। ਉਨ੍ਹਾਂ ਨੇ ਸਕੂਲ ਸਟਾਫ਼ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਾਰਾ ਸਟਾਫ਼ ਬਹੁਤ ਮਿਹਨਤੀ ਹੈ, ਜਿਸ ਕਰਕੇ ਸਕੂਲ ਵਿਚ ਪੜ੍ਹਦੇ ਵਿਦਿਆਰਥੀ ਸਿੱਖਿਆ, ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਬਹੁਤ ਵਧੀਆ ਕਾਰਗੁਜ਼ਾਰੀ ਦਿਖਾ ਰਹੇ ਹਨ। ਇਸ ਮੌਕੇ ਸਮਾਜ ਸੇਵੀ ਜੰਗ ਸਿੰਘ, ਗੁਰਮੀਤ ਸਿੰਘ, ਪਰਵਿੰਦਰ ਕੌਰ, ਹਰਸਿਮਰਨ ਸਿੰਘ, ਅਵਤਾਰ ਸਿੰਘ, ਲਖਵੀਰ ਸਿੰਘ, ਜਸਪਾਲ, ਰਣਜੀਤ ਸਿੰਘ, ਪਰਵੀਨ ਮਹਿਮੀ, ਸੱਜਣ ਸਿੰਘ, ਕਰਮਜੀਤ ਸਿੰਘ, ਬਲਜੀਤ ਕੌਰ, ਕੁਲਦੀਪ ਕੌਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਡਟਣਾ ਹਰ ਇਨਸਾਨ ਦਾ ਇਖ਼ਲਾਕੀ ਫ਼ਰਜ਼-ਬਿੱਟੂ ਖੰਨੇਵਾਲਾ ਅਗਲੀ ਖ਼ਬਰ ਲੋਕ ਹਿਤ ਸੰਸਥਾ ਵਲੋਂ ਲਗਾਏ ਕੈਂਪ ਦੌਰਾਨ 110 ਬੱਚਿਆਂ ਦੇ ਦੰਦਾਂ ਦੀ ਜਾਂਚ
Ad Position 24