18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਵੁਸ਼ੂ ਮੁਕਾਬਲੇ ਵਿਚ ਅਰਸ਼ਪ੍ਰੀਤ ਸਿੰਘ ਨੇ ਜਿੱਤਿਆ ਕਾਂਸੀ ਦਾ ਤਗਮਾ

ਮੰਡੀ ਗੋਬਿੰਦਗੜ੍ਹ, 17 ਅਕਤੂਬਰ (ਇਕਬਾਲਦੀਪ ਸੰਧੂ)-ਸੇਂਟ ਫ਼ਰੀਦ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ ਦੇ ਸੱਤਵੀਂ ਜਮਾਤ ਦੇ ਵਿਦਿਆਰਥੀ ਅਰਸ਼ਪ੍ਰੀਤ ਸਿੰਘ ਨੇ ਖੇਡਾਂ ਵਤਨ ਪੰਜਾਬ ਦੀਆਂ ਰਾਜ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਮਗ਼ਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਗੁਰਦਾਸਪੁਰ ਵਿਖੇ ਆਯੋਜਿਤ ਇਸ ਵਾਰੀ ਰਾਜ ਪੱਧਰੀ ਖੇਡ ਪ੍ਰਤੀਯੋਗਤਾ ਵਿਚ ਅਰਸ਼ਪ੍ਰੀਤ ਸਿੰਘ ਨੇ ਅੰਡਰ-14 ਵੁਸ਼ੂ ਵਰਗ ਵਿਚ ਇਹ ਸ਼ਾਨਦਾਰ ਪ੍ਰਾਪਤ ਹਾਸਲ ਕੀਤੀ।

Ad Position 21
No active advertisement
ਵੁਸ਼ੂ ਮੁਕਾਬਲੇ ਵਿਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਅਰਸ਼ਪ੍ਰੀਤ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਵਰਿੰਦਰਜੀਤ ਸਿੰਘ। ਅਜੀਤ ਤਸਵੀਰ 18-10-2026
ਮੰਡੀ ਗੋਬਿੰਦਗੜ੍ਹ, 17 ਅਕਤੂਬਰ (ਇਕਬਾਲਦੀਪ ਸੰਧੂ)-ਸੇਂਟ ਫ਼ਰੀਦ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ ਦੇ ਸੱਤਵੀਂ ਜਮਾਤ ਦੇ ਵਿਦਿਆਰਥੀ ਅਰਸ਼ਪ੍ਰੀਤ ਸਿੰਘ ਨੇ ਖੇਡਾਂ ਵਤਨ ਪੰਜਾਬ ਦੀਆਂ ਰਾਜ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਮਗ਼ਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਗੁਰਦਾਸਪੁਰ ਵਿਖੇ ਆਯੋਜਿਤ ਇਸ ਵਾਰੀ ਰਾਜ ਪੱਧਰੀ ਖੇਡ ਪ੍ਰਤੀਯੋਗਤਾ ਵਿਚ ਅਰਸ਼ਪ੍ਰੀਤ ਸਿੰਘ ਨੇ ਅੰਡਰ-14 ਵੁਸ਼ੂ ਵਰਗ ਵਿਚ ਇਹ ਸ਼ਾਨਦਾਰ ਪ੍ਰਾਪਤ ਹਾਸਲ ਕੀਤੀ। ਅਰਸ਼ਪ੍ਰੀਤ ਸਿੰਘ ਦੀ ਇਸ ਸਫਲਤਾ ਨਾਲ ਸਮੁੱਚੇ ਸਕੂਲ ਪਰਿਵਾਰ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਉਸ ਦੀ ਇਹ ਪ੍ਰਾਪਤੀ ਸਖ਼ਤ ਮਿਹਨਤ, ਲਗਨ, ਅਨੁਸ਼ਾਸਨ ਅਤੇ ਖੇਡ ਭਾਵਨਾ ਦਾ ਪ੍ਰਤੀਕ ਹੈ। ਸਕੂਲ ਦੇ ਪ੍ਰਿੰਸੀਪਲ ਅੰਮ੍ਰਿਤਾ ਸਿੰਘ ਅਤੇ ਡਾਇਰੈਕਟਰ ਵਰਿੰਦਰਜੀਤ ਸਿੰਘ ਨੇ ਅਰਸ਼ਪ੍ਰੀਤ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਸਕੂਲ ਪਰਿਵਾਰ ਨੇ ਆਸ ਪ੍ਰਗਟਾਈ ਕਿ ਉਹ ਭਵਿੱਖ ਵਿਚ ਵੀ ਆਪਣੀ ਪ੍ਰਤਿਭਾ ਅਤੇ ਮਿਹਨਤ ਸਦਕਾ ਸਫਲਤਾ ਦੀਆਂ ਨਵੀਆਂ ਮੰਜ਼ਿਲਾਂ ਪ੍ਰਾਪਤ ਕਰੇਗਾ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਲਖਵੀਰ ਸਿੰਘ ਰਾਏ ਨੇ ਨਿਊ ਗਰੀਨ ਐਵਿਨਿਊ ਕਾਲੋਨੀ ਸਰਹਿੰਦ ਵਿਚ ਗਲੀ ਦੇ ਨਿਰਮਾਣ ਕਾਰਜ ਦਾ ਕੰਮ ਸ਼ੁਰੂ ਕਰਵਾਇਆ ਅਗਲੀ ਖ਼ਬਰ ਰਾਮਾਇਣ ਦੀਆਂ ਸਿੱਖਿਆਵਾਂ ਨਾਲ ਜੀਵਨ ਦੀ ਹਰ ਮੁਸ਼ਕਿਲ ਦੇ ਹੱਲ ’ਚ ਸਫਲਤਾ ਹਾਸਿਲ ਕੀਤੀ ਜਾ ਸਕਦੀ ਹੈ -ਡਾ. ਢੋਲੇਵਾਲ
Ad Position 24