ਵਿਧਾਇਕ ਲਖਵੀਰ ਸਿੰਘ ਰਾਏ ਨੇ ਨਿਊ ਗਰੀਨ ਐਵਿਨਿਊ ਕਾਲੋਨੀ ਸਰਹਿੰਦ ਵਿਚ ਗਲੀ ਦੇ ਨਿਰਮਾਣ ਕਾਰਜ ਦਾ ਕੰਮ ਸ਼ੁਰੂ ਕਰਵਾਇਆ
ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਮਨਪ੍ਰੀਤ ਸਿੰਘ)-ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਨਗਰ ਕੌਂਸਲ ਸਰਹਿੰਦ ਦੇ ਅਧੀਨ ਆਉਂਦੀ ਨਿਊ ਗਰੀਨ ਐਵਿਨਿਊ ਕਾਲੋਨੀ ਵਿਖੇ ਗਲੀ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਦਾ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ।
ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਮਨਪ੍ਰੀਤ ਸਿੰਘ)-ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਨਗਰ ਕੌਂਸਲ ਸਰਹਿੰਦ ਦੇ ਅਧੀਨ ਆਉਂਦੀ ਨਿਊ ਗਰੀਨ ਐਵਿਨਿਊ ਕਾਲੋਨੀ ਵਿਖੇ ਗਲੀ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਦਾ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਸ਼ਹਿਰ ਦੇ ਸੁੰਦਰੀਕਰਨ ਦੇ ਲਈ ਵਿਕਾਸ ਕਾਰਜ ਨਿਰੰਤਰ ਜਾਰੀ ਰਹਿਣਗੇ। ਇਸੇ ਲੜੀ ਦੇ ਤਹਿਤ ਵੱਖ-ਵੱਖ ਵਾਰਡਾਂ ਵਿਚ ਵਿਕਾਸ ਕਾਰਜ ਚੱਲ ਰਹੇ ਹਨ, ਜਿਨ੍ਹਾਂ ਵਿਚੋਂ ਬਹੁਤ ਸਾਰੇ ਪੂਰੇ ਹੋਣ ਵਾਲੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸੁੰਦਰ ਬਣਾਉਣਾ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ। ਇਸ ਲਈ ਸਾਨੂੰ ਆਪਣਾ ਆਲਾ ਦੁਆਲਾ ਸਾਫ਼ ਸੁਥਰਾ ਰੱਖਣ ਦੇ ਲਈ ਅਤੇ ਸ਼ਹਿਰ ਦੀ ਸਾਫ਼ ਸਫ਼ਾਈ ਰੱਖਣ ਵਿਚ ਵੀ ਆਪਣਾ ਪੂਰਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਰਾਮਪਾਲ, ਨਗਰ ਕੌਂਸਲ ਸਰਹਿੰਦ ਦੀ ਪ੍ਰਧਾਨ ਆਸ਼ਾ ਰਾਣੀ, ਬਲਾਕ ਪ੍ਰਧਾਨ ਰਮੇਸ਼ ਕੁਮਾਰ ਸੋਨੂ, ਕੁਲਵਿੰਦਰ ਸਿੰਘ ਡੇਰਾ, ਜਗਜੀਤ ਸਿੰਘ, ਯੂਥ ਦੇ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ, ਮਨਦੀਪ ਸਿੰਘ ਪੋਲਾ, ਹਿਤੇਸ਼ ਉੱਪਲ, ਵਾਈਸ ਚੇਅਰਮੈਨ ਸਤਬੀਰ ਜੱਲ੍ਹਾ ਵੀ ਹਾਜ਼ਰ ਸਨ।