18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਰਾਮ-ਲੀਲ੍ਹਾ ਦਾ ਉਦਘਾਟਨ

ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਮਨਪ੍ਰੀਤ ਸਿੰਘ)-ਸਰਹਿੰਦ ਦੇ ਰੋਪੜ ਬੱਸ ਸਟੈਂਡ ਵਿਖੇ ‘ਜੈ ਦੁਰਗਾ ਡਰਾਮਾਟਿਕ ਕਲੱਬ’ ਵਲੋਂ ਕਰਵਾਈ ਜਾ ਰਹੀ ਰਾਮ-ਲੀਲ੍ਹਾ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਆੜਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਰਾਮ ਭੱਟਮਾਜਰਾ ਨੇ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਾਧੂ ਰਾਮ ਭੱਟਮਾਜਰਾ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਸਭਿਆਚਾਰਕ ਸਮਾਗਮਾਂ ਦਾ ਆਯੋਜਨ ਸਾਡੇ ਸਮਾਜ ਨੂੰ ਆਪਸੀ ਭਾਈਚਾਰੇ ਅਤੇ ਪ੍ਰੇਮ-ਪਿਆਰ ਦੀ ਡੋਰ ਨਾਲ ਜੋੜਦਾ ਹੈ।

Ad Position 21
No active advertisement
ਅਜੀਤ ਡੈਸਕ 18-10-2026
ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਮਨਪ੍ਰੀਤ ਸਿੰਘ)-ਸਰਹਿੰਦ ਦੇ ਰੋਪੜ ਬੱਸ ਸਟੈਂਡ ਵਿਖੇ ‘ਜੈ ਦੁਰਗਾ ਡਰਾਮਾਟਿਕ ਕਲੱਬ’ ਵਲੋਂ ਕਰਵਾਈ ਜਾ ਰਹੀ ਰਾਮ-ਲੀਲ੍ਹਾ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਆੜਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਰਾਮ ਭੱਟਮਾਜਰਾ ਨੇ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਾਧੂ ਰਾਮ ਭੱਟਮਾਜਰਾ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਸਭਿਆਚਾਰਕ ਸਮਾਗਮਾਂ ਦਾ ਆਯੋਜਨ ਸਾਡੇ ਸਮਾਜ ਨੂੰ ਆਪਸੀ ਭਾਈਚਾਰੇ ਅਤੇ ਪ੍ਰੇਮ-ਪਿਆਰ ਦੀ ਡੋਰ ਨਾਲ ਜੋੜਦਾ ਹੈ। ਉਨ੍ਹਾਂ ਕਿਹਾ ਸਾਨੂੰ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਭਗਵਾਨ ਸ਼੍ਰੀ ਰਾਮ ਜੀ ਦੁਆਰਾ ਦਰਸਾਏ ਗਏ ਸੱਚ, ਧਰਮ ਅਤੇ ਮਰਿਆਦਾ ਦੇ ਮਾਰਗ ’ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰਭੂ ਰਾਮ ਦਾ ਜੀਵਨ ਸਾਨੂੰ ਤਿਆਗ, ਉੱਚ ਨੈਤਿਕ ਕਦਰਾਂ-ਕੀਮਤਾਂ ਅਤੇ ਬੁਰਾਈ ਉੱਤੇ ਅਛਾਈ ਦੀ ਜਿੱਤ ਦਾ ਸੁਨੇਹਾ ਦਿੰਦਾ ਹੈ, ਜਿਸ ਨੂੰ ਅੱਜ ਦੇ ਸਮੇਂ ਵਿਚ ਆਪਣੇ ਜੀਵਨ ਵਿਚ ਅਪਣਾਉਣ ਦੀ ਬਹੁਤ ਲੋੜ ਹੈ। ਕਲੱਬ ਦੇ ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨ ਸਾਧੂ ਰਾਮ ਭੱਟ ਮਾਜਰਾ ਦਾ ਸਮਾਗਮ ਵਿਚ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਕਲੱਬ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਰਾਮ-ਲੀਲ੍ਹਾ ਦੌਰਾਨ ਕਲਾਕਾਰਾਂ ਵਲੋਂ ਸ਼੍ਰੀ ਰਾਮ ਜੀ ਦੇ ਜੀਵਨ ਨਾਲ ਜੁੜੀਆਂ ਵੱਖ-ਵੱਖ ਲੀਲਾਵਾਂ ਦਾ ਮਨਮੋਹਕ ਮੰਚਨ ਕੀਤਾ ਜਾ ਰਿਹਾ ਹੈ, ਤਾਂ ਜੋ ਨਵੀਂ ਪੀੜ੍ਹੀ ਆਪਣੇ ਅਮੀਰ ਧਾਰਮਿਕ ਵਿਰਸੇ ਨਾਲ ਜੁੜ ਸਕੇ।
Ad Position 22
No active advertisement
ਪਿਛਲੀ ਖ਼ਬਰ ਰਾਜ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਮਾਤਾ ਗੁਜਰੀ ਕਾਲਜ ਦੀ ਪ੍ਰੋ. ਪਵਨਪ੍ਰੀਤ ਕੌਰ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਵਿਧਾਇਕ ਲਖਵੀਰ ਸਿੰਘ ਰਾਏ ਨੇ ਨਿਊ ਗਰੀਨ ਐਵਿਨਿਊ ਕਾਲੋਨੀ ਸਰਹਿੰਦ ਵਿਚ ਗਲੀ ਦੇ ਨਿਰਮਾਣ ਕਾਰਜ ਦਾ ਕੰਮ ਸ਼ੁਰੂ ਕਰਵਾਇਆ
Ad Position 24