ਡੇਰਾ ਬਾਬਾ ਬੁੱਧ ਦਾਸ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ’ਤੇ ਧਾਰਮਿਕ ਸਮਾਗਮ ਕਰਵਾਇਆ
ਬਸੀ ਪਠਾਣਾਂ, 17 ਅਕਤੂਬਰ (ਰਾਜਿੰਦਰ ਸ਼ਰਮਾ)-ਡੇਰਾ ਬਾਬਾ ਬੁੱਧਦਾਸ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦਾ ਪਾਵਨ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਡੇਰੇ ਦੇ ਮਹੰਤ ਡਾ.
ਬਸੀ ਪਠਾਣਾਂ, 17 ਅਕਤੂਬਰ (ਰਾਜਿੰਦਰ ਸ਼ਰਮਾ)-ਡੇਰਾ ਬਾਬਾ ਬੁੱਧਦਾਸ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦਾ ਪਾਵਨ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਡੇਰੇ ਦੇ ਮਹੰਤ ਡਾ.ਆਫ਼ਤਾਬ ਸਿੰਘ ਬੇਟਾ ਚੇਲਾ ਸਵ.ਡਾ. ਸਿਕੰਦਰ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਉਪਰੰਤ ਭੋਗ ਲਗਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਡੇਰੇ ਵਿਖੇ ਨਤਮਸਤਕ ਹੋ ਕੇ ਬਾਬਾ ਬੁੱਧਦਾਸ ਜੀ ਦੇ ਚਰਨਾਂ ਵਿਚ ਹਾਜ਼ਰੀ ਲਗਵਾਈ। ਡੇਰੇ ਦੇ ਮਹੰਤ ਡਾ. ਆਫ਼ਤਾਬ ਸਿੰਘ ਨੇ ਸੰਗਤ ਨੂੰ ਕੱਤਕ ਮਹੀਨੇ ਦੀ ਸੰਗਰਾਂਦ ਦੇ ਪਵਿੱਤਰ ਦਿਹਾੜੇ ਦੀ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸਾਨੂੰ ਸਭਨਾਂ ਨੂੰ ਸੰਤਾਂ ਮਹਾਂਪੁਰਸ਼ਾਂ ਦੇ ਦੱਸੇ ਸੱਚ ਦੇ ਮਾਰਗ ਤੇ ਚੱਲਦੇ ਹੋਏ ਅਤੇ ਆਪਣੇ ਗੁਰੂ ਸਾਹਿਬ ਵਲੋਂ ਦਿੱਤੀਆਂ ਸਿੱਖਿਆਵਾਂ ਨਾਲ ਬੱਚਿਆਂ ਵਿਚ ਇਮਾਨਦਾਰੀ, ਮਿਹਨਤ ਅਤੇ ਚੰਗੇ ਆਚਰਨ ਦੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਧਾਰਮਿਕ ਸਮਾਗਮਾਂ ’ਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚੰਗੇ ਸੰਸਕਾਰ ਹੀ ਬੱਚਿਆਂ ਨੂੰ ਜ਼ਿੰਮੇਵਾਰ ਅਤੇ ਨੇਕ ਨਾਗਰਿਕ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਡੇਰੇ ਦੀ ਪ੍ਰਮੁੱਖ ਸੇਵਕਾ ਰੇਨੂ ਹੈਪੀ ਵਲੋਂ ਭਗਵਾਨ ਦਾ ਗੁਣਗਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਗੁਰੂ ਵਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਸੱਚ, ਸੇਵਾ ਅਤੇ ਨੇਕੀ ਦੇ ਰਸਤੇ ਨੂੰ ਅਪਣਾ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ। ਉਨ੍ਹਾਂ ਸੰਗਤ ਨੂੰ ਧਾਰਮਿਕ ਅਤੇ ਸਮਾਜਿਕ ਕਦਰਾਂ-ਕੀਮਤਾਂ ਨਾਲ ਜੁੜਨ ਦਾ ਸੰਦੇਸ਼ ਵੀ ਦਿੱਤਾ। ਸਮਾਗਮ ਉਪਰੰਤ ਡੇਰੇ ਵਲੋਂ ਸੰਗਤਾਂ ਲਈ ਵਿਸ਼ਾਲ ਭੰਡਾਰੇ ਦਾ ਪ੍ਰਬੰਧ ਕੀਤਾ ਗਿਆ, ਜਿਸ ਵਿਚ ਸੰਗਤਾਂ ਨੇ ਸ਼ਰਧਾ ਨਾਲ ਪਰਸ਼ਾਦਾ ਛਕਿਆ। ਇਸ ਮੌਕੇ ਹਰਚੰਦ ਸਿੰਘ ਡੂਮਛੇੜੀ, ਕਰਨੈਲ ਸਿੰਘ, ਗੁਰਵਿੰਦਰ ਸਿੰਘ ਭੁੱਲਰ, ਗੁਰਸ਼ੇਰ ਸਿੰਘ, ਸੁਰਿੰਦਰ ਸਿੰਘ, ਤ੍ਰਿਲੋਕ ਬਾਜਵਾ, ਰਿੰਕੂ ਬਾਜਵਾ, ਸਵਰਨ ਸਿੰਘ ਵੈਦਵਾਨ, ਰਾਮ ਰੱਖਾ, ਭਵਨਦੀਪ ਸਿੰਘ, ਅਮਰੀਕ ਸਿੰਘ, ਰਾਕੇਸ਼ ਕੁਮਾਰ ਮੱਖਣ, ਖੁਸ਼ਵੰਤ ਥਾਪਰ, ਗੁਰਨਾਮ ਕੌਰ, ਰਾਧਾ ਰਾਣੀ, ਸ਼ੀਲਾ ਦੇਵੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।