17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਲਖਵਿੰਦਰ ਸਿੰਘ ਨੇ ਨਸ਼ਾ ਵੇਚਣ ਤੋਂ ਰੋਕਣ ’ਤੇ ਜਾਨਲੇਵਾ ਹਮਲਾ ਕਰਨ ਦੇ ਲਗਾਏ ਦੋਸ਼

ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਮਨਪ੍ਰੀਤ ਸਿੰਘ)-ਫ਼ਤਹਿਗੜ੍ਹ ਸਾਹਿਬ ਵਿਚ ਨਸ਼ਿਆਂ ਦੀ ਵਿੱਕਰੀ ਨੂੰ ਰੋਕਣ ਦੀ ਕੋਸ਼ਿਸ਼ ਕਰਨ ਵਾਲੇ ਪਿੰਡ ਡੇਰਾ ਮੀਰ ਮੀਰਾ ਦੇ ਰਹਿਣ ਵਾਲੇ ਲਖਵਿੰਦਰ ਸਿੰਘ ’ਤੇ ਸਰਹਿੰਦ ਦੇ ਪਰਲ ਐਨਕਲੇਵ ਨੇੜੇ ਕਥਿਤ ਤੌਰ ’ਤੇ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੌਰਾਨ ਲਖਵਿੰਦਰ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

Ad Position 21
No active advertisement
ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਐਡਵੋਕੇਟ ਵਰਿੰਦਰ ਸਿੰਘ ਢਿੱਲੋਂ ਪੀੜਤ ਸਮਾਜ ਸੇਵਕ ਨਾਲ ਸਿਵਲ ਹਸਪਤਾਲ ਵਿਖੇ ਦਿਖਾਈ ਦਿੰਦੇ ਹੋਏ। ਤਸਵੀਰ: ਕਰਨ 18-10-2026
ਫ਼ਤਹਿਗੜ੍ਹ ਸਾਹਿਬ, 17 ਅਕਤੂਬਰ (ਮਨਪ੍ਰੀਤ ਸਿੰਘ)-ਫ਼ਤਹਿਗੜ੍ਹ ਸਾਹਿਬ ਵਿਚ ਨਸ਼ਿਆਂ ਦੀ ਵਿੱਕਰੀ ਨੂੰ ਰੋਕਣ ਦੀ ਕੋਸ਼ਿਸ਼ ਕਰਨ ਵਾਲੇ ਪਿੰਡ ਡੇਰਾ ਮੀਰ ਮੀਰਾ ਦੇ ਰਹਿਣ ਵਾਲੇ ਲਖਵਿੰਦਰ ਸਿੰਘ ’ਤੇ ਸਰਹਿੰਦ ਦੇ ਪਰਲ ਐਨਕਲੇਵ ਨੇੜੇ ਕਥਿਤ ਤੌਰ ’ਤੇ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੌਰਾਨ ਲਖਵਿੰਦਰ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਪੀੜਤ ਵਲੋਂ ਇਸ ਮਾਮਲੇ ਸਬੰਧੀ ਪੁਲਿਸ ਨੂੰ ਸ਼ਿਕਾਇਤ ਵੀ ਕੀਤੀ ਗਈ ਹੈ। ਸਿਵਲ ਹਸਪਤਾਲ ਵਿਚ ਜੇਰੇ ਇਲਾਜ ਲਖਵਿੰਦਰ ਸਿੰਘ ਨੇ ਆਪਣੀ ਹੱਡਬੀਤੀ ਸੁਣਾਉਂਦਿਆਂ ਦੱਸਿਆ ਕਿ ਉਹ ਪਰਲ ਐਨਕਲੇਵ ਦੇ ਪਿੱਛੇ ਸਥਿਤ ਦੁਕਾਨਾਂ ਨੇੜੇ ਮੰਡੋਫਲ ਪਿੰਡ ਦੇ ਰਹਿਣ ਵਾਲੇ ਅਮਨਦੀਪ ਸਿੰਘ ਨਾਲ ਖੜ੍ਹਾ ਗੱਲਬਾਤ ਕਰ ਰਿਹਾ ਸੀ। ਇਸੇ ਦੌਰਾਨ ਉਸ ਨੇ ਕਥਿਤ ਤੌਰ ’ਤੇ ਇਕ ਵਿਅਕਤੀ ਨੂੰ ਕਿਸੇ ਹੋਰ ਵਿਅਕਤੀ ਨੂੰ ਨਸ਼ਾ ਫੜਾਉਂਦੇ ਹੋਏ ਦੇਖਿਆ। ਲਖਵਿੰਦਰ ਸਿੰਘ ਅਨੁਸਾਰ, ਜਦੋਂ ਉਸ ਨੇ ਸਬੰਧਿਤ ਵਿਅਕਤੀ ਨੂੰ ਨਸ਼ਾ ਵੇਚਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਦੋਵਾਂ ਧਿਰਾਂ ਵਿਚਕਾਰ ਤਕਰਾਰ ਸ਼ੁਰੂ ਹੋ ਗਈ। ਪੀੜਤ ਨੇ ਦੋਸ਼ ਲਾਇਆ ਕਿ ਤਕਰਾਰ ਵਧਣ ਤੋਂ ਬਾਅਦ ਵਿਰੋਧੀ ਧਿਰ ਵਲੋਂ, ਉਸ ’ਤੇ ਕਿਰਪਾਨਾਂ ਅਤੇ ਇੱਟਾਂ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਉਸ ਨੇ ਦੱਸਿਆ ਕਿ ਇਸ ਘਟਨਾ ਵਿਚ ਇਕ ਮਹਿਲਾ, ਉਸ ਦਾ ਪੁੱਤਰ ਅਤੇ ਇਕ ਹੋਰ ਵਿਅਕਤੀ ਕਥਿਤ ਤੌਰ ’ਤੇ ਸ਼ਾਮਿਲ ਸਨ। ਜ਼ਖ਼ਮੀ ਲਖਵਿੰਦਰ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਲਿਜਾਇਆ ਗਿਆ, ਜਿੱਥੇ ਉਹ ਜੇਰੇ ਇਲਾਜ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਦੇ ਸੀਨੀਅਰ ਆਗੂ ਐਡ. ਵਰਿੰਦਰ ਸਿੰਘ ਢਿੱਲੋਂ ਸਿਵਲ ਹਸਪਤਾਲ ਵਿਖੇ ਪਹੁੰਚੇ ਅਤੇ ਜ਼ਖ਼ਮੀ ਲਖਵਿੰਦਰ ਸਿੰਘ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਵਿੱਕਰੀ ਨੂੰ ਰੋਕਣ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ’ਤੇ ਇਸ ਤਰ੍ਹਾਂ ਹਮਲਾ ਹੋਣ ਦੇ ਦੋਸ਼ ਗੰਭੀਰ ਮਾਮਲਾ ਹਨ ਅਤੇ ਇਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਐਡਵੋਕੇਟ ਢਿੱਲੋਂ ਨੇ ਦਾਅਵਾ ਕੀਤਾ ਕਿ ਹਮਲੇ ਦੌਰਾਨ ਲਖਵਿੰਦਰ ਸਿੰਘ ਨੂੰ ਧਮਕੀਆਂ ਵੀ ਦਿੱਤੀਆਂ ਗਈਆਂ। ਉਨ੍ਹਾਂ ਅਨੁਸਾਰ, ਕਥਿਤ ਤੌਰ ’ਤੇ ਧਮਕੀ ਦਿੱਤੀ ਗਈ ਕਿ ਜਿਵੇਂ ਪਹਿਲਾਂ ਪਰਵਿੰਦਰ ਸਿੰਘ ਝੋਟਾ ਦਾ ਕਤਲ ਕੀਤਾ ਗਿਆ ਸੀ, ਉਸੇ ਤਰ੍ਹਾਂ ਹੁਣ ਅਗਲਾ ਨਿਸ਼ਾਨਾ ਉਸ ਨੂੰ ਬਣਾਇਆ ਜਾਵੇਗਾ। ਉਨ੍ਹਾਂ ਇਸ ਕਥਿਤ ਧਮਕੀ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ’ਤੇ ਜ਼ੋਰ ਦਿੱਤਾ। ਐਡ. ਵਰਿੰਦਰ ਸਿੰਘ ਢਿੱਲੋਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿਚ ਪੀੜਤ ਵਲੋਂ ਲਗਾਏ ਗਏ ਦੋਸ਼ਾਂ ਦੀ ਨਿਰਪੱਖਤਾ ਨਾਲ ਪੜਤਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਿਕਾਇਤ ਵਿਚ ਨਾਮਜ਼ਦ ਵਿਅਕਤੀਆਂ ਦੀ ਭੂਮਿਕਾ ਦੀ ਜਾਂਚ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ ਅਤੇ ਜੇਕਰ ਦੋਸ਼ ਸਾਬਤ ਹੁੰਦੇ ਹਨ ਤਾਂ ਸੰਬੰਧਿਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਲਖਵਿੰਦਰ ਸਿੰਘ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਅਤੇ ਉਸ ਨੂੰ ਦਿੱਤੀਆਂ ਗਈਆਂ ਕਥਿਤ ਧਮਕੀਆਂ ਦੀ ਵੀ ਜਾਂਚ ਕੀਤੀ ਜਾਵੇ। ਇਸ ਘਟਨਾ ਨੇ ਇਲਾਕੇ ਵਿਚ ਨਸ਼ਿਆਂ ਦੀ ਵਿੱਕਰੀ ਅਤੇ ਇਸ ਨੂੰ ਰੋਕਣ ਲਈ ਅੱਗੇ ਆਉਣ ਵਾਲੇ ਲੋਕਾਂ ਦੀ ਸੁਰੱਖਿਆ ਸਬੰਧੀ ਸਵਾਲ ਖੜ੍ਹੇ ਕੀਤੇ ਹਨ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਮੁਕਤ ਪੰਜਾਬ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ-ਜ਼ਿਲ੍ਹਾ ਪੁਲਿਸ ਮੁਖੀ ਅਗਲੀ ਖ਼ਬਰ ‘ਵੋਟ ਬਚਾਓ-ਦੇਸ਼ ਬਚਾਓ’ ਮੁਹਿੰਮ ਲਈ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਆਬਜ਼ਰਵਰ ਨਿਯੁਕਤ
Ad Position 24