19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਬਲਜੀਤ ਸਿੰਘ ਭੁੱਟਾ ਨੇ ਘਰ-ਘਰ ਪ੍ਰਚਾਰ ਪ੍ਰੋਗਰਾਮ ਤਹਿਤ ਲੋਕਾਂ ਨਾਲ ਕੀਤਾ ਰਾਬਤਾ

ਫ਼ਤਹਿਗੜ੍ਹ ਸਾਹਿਬ, 18 ਅਕਤੂਬਰ (ਬਲਜਿੰਦਰ ਸਿੰਘ)- ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਸਾਢੇ 4 ਸਾਲ ਵੱਖ-ਵੱਖ ਵਰਗਾਂ ਦੀਆਂ ਮੰਗਾਂ ਤੇ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਕੇਵਲ ਝੂਠੇ ਪ੍ਰਚਾਰ ਵਿਚ ਹੀ ਲੰਘਾ ਦਿੱਤੇ ਹਨ, ਜਿਸ ਕਰਕੇ ਸੂਬੇ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਵਿਸ਼ਵਾਸ ਭੰਗ ਹੋ ਗਿਆ ਹੈ ਤੇ ਲੋਕ ਇਸ ਸਰਕਾਰ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਵਿਖਾਉਣ ਲਈ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਾਰਟੀ ਵਲੋਂ ਸ਼ੁਰੂ ਕੀਤੀ ਗਈ ਘਰ-ਘਰ ਪ੍ਰਚਾਰ ਤੇ ਅਕਾਲੀ ਦਲ ਲਿਆਓ, ਪੰਜਾਬ ਬਚਾਓ ਮੁਹਿੰਮ ਤਹਿਤ ਪਿੰਡ ਗੁਣੀਆ ਮਾਜਰਾ ਵਿਚ ਲੋਕਾਂ ਨਾਲ ਸੰਪਰਕ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਵਰਲਡ ਯੂਨੀਵਰਸਿਟੀ ਦੇ ਬੇਬੇ ਨਾਨਕੀ ਗਰਲਜ਼ ਹੋਸਟਲ ਵਿਖੇ ਵਿਦਿਆਰਥਣਾਂ ਨੂੰ ਗੱਤਕੇ ਦੀ ਸਿਖਲਾਈ ਦਾ ਪ੍ਰਬੰਧ ਕੀਤੇ ਜਾਣ ਸਬੰਧੀ ਜਾਣਕਾਰੀ ਦਿੰਦੇ ਹੋਏ ਉਪ ਕੁਲਪਤੀ ਡਾ. ਪਰਿਤਪਾਲ ਸਿੰਘ ਤੇ ਹੋਰ ਅਧਿਕਾਰੀ। ਅਜੀਤ ਤਸਵੀਰ 19-10-2026
ਫ਼ਤਹਿਗੜ੍ਹ ਸਾਹਿਬ, 18 ਅਕਤੂਬਰ (ਬਲਜਿੰਦਰ ਸਿੰਘ)- ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਸਾਢੇ 4 ਸਾਲ ਵੱਖ-ਵੱਖ ਵਰਗਾਂ ਦੀਆਂ ਮੰਗਾਂ ਤੇ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਕੇਵਲ ਝੂਠੇ ਪ੍ਰਚਾਰ ਵਿਚ ਹੀ ਲੰਘਾ ਦਿੱਤੇ ਹਨ, ਜਿਸ ਕਰਕੇ ਸੂਬੇ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਵਿਸ਼ਵਾਸ ਭੰਗ ਹੋ ਗਿਆ ਹੈ ਤੇ ਲੋਕ ਇਸ ਸਰਕਾਰ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਵਿਖਾਉਣ ਲਈ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਾਰਟੀ ਵਲੋਂ ਸ਼ੁਰੂ ਕੀਤੀ ਗਈ ਘਰ-ਘਰ ਪ੍ਰਚਾਰ ਤੇ ਅਕਾਲੀ ਦਲ ਲਿਆਓ, ਪੰਜਾਬ ਬਚਾਓ ਮੁਹਿੰਮ ਤਹਿਤ ਪਿੰਡ ਗੁਣੀਆ ਮਾਜਰਾ ਵਿਚ ਲੋਕਾਂ ਨਾਲ ਸੰਪਰਕ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਘਰ-ਘਰ ਪ੍ਰਚਾਰ ਤੇ ਪੰਜਾਬ ਬਚਾਓ ਮੁਹਿੰਮ ਨੂੰ ਹਲਕੇ ਦੇ ਲੋਕਾਂ ਪਾਸੋਂ ਵੱਡਾ ਸਮਰਥਨ ਮਿਲ ਰਿਹਾ ਹੈ, ਇਸ ਮੁਹਿੰਮ ਤਹਿਤ ਜਿੱਥੇ ਵੱਖ-ਵੱਖ ਪਾਰਟੀਆਂ ਦੇ ਕਈ ਆਗੂ ਆਪਣੀਆਂ ਪਾਰਟੀਆਂ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਹਨ ਉੱੱਥੇ ਹੀ ਪਿੰਡਾਂ ਦੇ ਲੋਕਾਂ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਦਾ ਭਰੋਸਾ ਦਿੱਤਾ ਜਾ ਰਿਹਾ ਹੈ, ਜਿਸ ਤੋਂ ਸਪਸ਼ਟ ਹੈ ਕਿ ਸੂਬੇ ਦੇ ਲੋਕ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਸਰਕਾਰ ਬਣਾਉਣ ਲਈ ਉਤਾਵਲੇ ਹਨ। ਹਲਕਾ ਇੰਚਾਰਜ ਨੇ ਕਿਹਾ ਕਿ ਘਰ-ਘਰ ਪ੍ਰਚਾਰ ਮੁਹਿੰਮ ਤਹਿਤ ਲੋਕਾਂ ਦੇ ਸੁਝਾਅ ਲੈ ਕੇ ਪਾਰਟੀ ਦਾ ਚੋਣ ਮਨੋਰਥ ਪੱਤਰ ਵੀ ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਉਪਰੰਤ ਲੋਕਾਂ ਦੇ ਸੁਝਾਅ ਅਨੁਸਾਰ ਸੂਬੇ ਅੰਦਰ ਵਿਕਾਸ ਕਾਰਜ ਕਰਵਾਏ ਜਾ ਸਕਣ। ਇਸ ਮੌਕੇ ਜਗਤਾਰ ਸਿੰਘ ਗੁਣੀਆ ਮਾਜਰਾ ਸਰਕਲ ਪ੍ਰਧਾਨ ਹੱਲੋਤਾਲੀ, ਕਰਮਜੀਤ ਸਿੰਘ ਚਣੋਂ ਮੈਂਬਰ ਕੌਰ ਕਮੇਟੀ, ਹਰਿੰਦਰ ਸਿੰਘ ਮਾਲਾਹੇੜੀ, ਰਵਿੰਦਰ ਸਿੰਘ ਮੋਨੂੰ ਜਖਵਾਲੀ, ਪਰਵਿੰਦਰ ਸਿੰਘ, ਹਰਮੇਲ ਸਿੰਘ, ਰਣਧੀਰ ਸਿੰਘ, ਗੁਰਮੇਲ ਸਿੰਘ, ਗੁਰਪ੍ਰੀਤ ਸਿੰਘ, ਪ੍ਰਗਟ ਸਿੰਘ, ਭੀਮ ਸਿੰਘ, ਹਰਵਿੰਦਰ ਸਿੰਘ, ਤਲਿੰਦਰ ਸਿੰਘ, ਅਵਤਾਰ ਸਿੰਘ, ਭੁਪਿੰਦਰ ਸਿੰਘ, ਰੋਬਿਨ, ਪੁਰਸ਼ੋਤਮ ਸਿੰਘ, ਗੁਰਮੇਲ ਸਿੰਘ ਤੇ ਪਿਆਰਾ ਸਿੰਘ ਸਾਰੇ ਵਾਸੀ ਗੁਣੀਆ ਮਾਜਰਾ, ਮਨਿੰਦਰ ਸਿੰਘ ਬੁੱਲੇਬਾਸ ਮੁਕੰਦਪੁਰਾ, ਗੁਰਪ੍ਰੀਤ ਸਿੰਘ ਪੰਜੋਲੀ ਵੀ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੇ ਟੀਕਿਆਂ ਦੀ ਬਰਾਮਦਗੀ ਮਾਮਲੇ ’ਚ ਨੌਜਵਾਨ ਨੂੰ ਪੰਜ ਸਾਲ ਦੀ ਕੈਦ ਅਗਲੀ ਖ਼ਬਰ ਪਿੰਡ ਚੜ੍ਹੀ ਵਿਖੇ ਦਰਬਾਰਾ ਸਿੰਘ ਗੁਰੂ ਨੇ ਸਾਥੀਆਂ ਸਮੇਤ ਭਰੇ ਵੋਟਰਾਂ ਦੇ ਫਾਰਮ
Ad Position 24