19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਨਸ਼ਿਆਂ ਦੀ ਰੋਕਥਾਮ ਲਈ ਪੰਚਾਇਤਾਂ ਤੇ ਨੌਜਵਾਨਾਂ ਦੀ ਸ਼ਮੂਲੀਅਤ ਅਹਿਮ- ਐਸ. ਪੀ. ਧਰਮਵੀਰ ਸਿੰਘ

ਅਮਲੋਹ, 18 ਅਕਤੂਬਰ (ਕੇਵਲ ਸਿੰਘ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਿਧਾਨ ਸਭਾ ਹਲਕਾ ਅਮਲੋਹ ਦੇ ਨਸ਼ਾ ਪ੍ਰਭਾਵਿਤ ਹੌਟਸਪੌਟ ਪਿੰਡ ਘੁਟੀਂਡ ਵਿਖੇ ਪੇਂਡੂ ਡਿਫੈਂਸ ਕਮੇਟੀ ਦੇ ਸਹਿਯੋਗ ਨਾਲ ਪਿੰਡ ਦੀ ਪੰਚਾਇਤ ਅਤੇ ਨੌਜਵਾਨਾਂ ਨਾਲ ਜਾਗਰੂਕਤਾ ਮੀਟਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.

Ad Position 21
No active advertisement
ਅਜੀਤ ਡੈਸਕ 19-10-2026
ਅਮਲੋਹ, 18 ਅਕਤੂਬਰ (ਕੇਵਲ ਸਿੰਘ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵਿਧਾਨ ਸਭਾ ਹਲਕਾ ਅਮਲੋਹ ਦੇ ਨਸ਼ਾ ਪ੍ਰਭਾਵਿਤ ਹੌਟਸਪੌਟ ਪਿੰਡ ਘੁਟੀਂਡ ਵਿਖੇ ਪੇਂਡੂ ਡਿਫੈਂਸ ਕਮੇਟੀ ਦੇ ਸਹਿਯੋਗ ਨਾਲ ਪਿੰਡ ਦੀ ਪੰਚਾਇਤ ਅਤੇ ਨੌਜਵਾਨਾਂ ਨਾਲ ਜਾਗਰੂਕਤਾ ਮੀਟਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ. ਪੀ. ਧਰਮਵੀਰ ਸਿੰਘ ਨੇ ਦੱਸਿਆ ਕਿ ਮੀਟਿੰਗ ਦਾ ਮਕਸਦ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਇਸ ਸਮਾਜਿਕ ਬੁਰਾਈ ਦੇ ਖ਼ਾਤਮੇ ਲਈ ਲੋਕਾਂ ਦੀ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨਾ ਸੀ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਪਿੰਡ ਘੁਟੀਂਡ ਵਾਸੀਆਂ ਨੂੰ ਨਸ਼ਿਆਂ ਦੇ ਸਿਹਤ, ਪਰਿਵਾਰ ਅਤੇ ਸਮਾਜ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਖੇਡ ਵਿਭਾਗ ਵਲੋਂ ਨਸ਼ਾ ਪ੍ਰਭਾਵਿਤ ਹੌਟਸਪੌਟ ਪਿੰਡਾਂ ਵਿਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਖੇਡ ਕਿੱਟਾਂ ਵੀ ਵੰਡੀਆਂ ਜਾ ਰਹੀਆਂ ਹਨ। ਇਸ ਲੜੀ ਤਹਿਤ ਨੌਜਵਾਨਾਂ ਨੂੰ ਪਿੰਡ ਘੁਟੀਡ ਅਤੇ ਲੁਹਾਰ ਮਾਜਰਾ ਵਿਖੇ ਵਾਲੀਬਾਲ, ਫੁੱਟਬਾਲ ਅਤੇ ਕੋਸਕੋ ਕ੍ਰਿਕਟ ਦੀਆਂ ਖੇਡ ਕਿੱਟਾਂ ਦਿੱਤੀਆਂ ਗਈਆਂ, ਜਦਕਿ ਪਿੰਡ ਲਾਡਪੁਰ ਵਿਖੇ ਵਾਲੀਬਾਲ ਦੀ ਖੇਡ ਕਿੱਟ ਮੁਹੱਈਆ ਕਰਵਾਈ ਗਈ।
Ad Position 22
No active advertisement
ਪਿਛਲੀ ਖ਼ਬਰ ਲੋਕਾਂ ਦੀਆਂ ਲੋੜਾਂ ਤੇ ਉਮੀਦਾਂ ਅਨੁਸਾਰ ਤਿਆਰ ਹੋਵੇਗਾ ਅਕਾਲੀ ਦਲ (ਬ) ਦਾ ਚੋਣ ਮੈਨੀਫੈਸਟੋ- ਰਾਜੂ ਖੰਨਾ ਅਗਲੀ ਖ਼ਬਰ ਫ਼ਤਹਿਗੜ੍ਹ ਸਾਹਿਬ ਵਿਖੇ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਦੇ ਟਰਾਫ਼ੀ ਟੂਰ ਦਾ ਸਵਾਗਤ 27 ਅਕਤੂਬਰ ਤੋਂ 5 ਨਵੰਬਰ ਤੱਕ ਜਲੰਧਰ...
Ad Position 24