19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਲੋਕਾਂ ਦੀਆਂ ਲੋੜਾਂ ਤੇ ਉਮੀਦਾਂ ਅਨੁਸਾਰ ਤਿਆਰ ਹੋਵੇਗਾ ਅਕਾਲੀ ਦਲ (ਬ) ਦਾ ਚੋਣ ਮੈਨੀਫੈਸਟੋ- ਰਾਜੂ ਖੰਨਾ

ਅਮਲੋਹ, 18 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਹਲਕਾ ਅਮਲੋਹ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਚੋਣ ਮੈਨੀਫੈਸਟੋ ਤਿਆਰ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸੇ ਤਹਿਤ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ, ਸਲਾਣਾ ਦੂਲਾ ਸਿੰਘ ਵਾਲਾ, ਮੀਆਂਪੁਰ, ਰਾਏਪੁਰ ਅਰਾਈਆਂ ਅਤੇ ਭਾਂਬਰੀ ਵਿਖੇ ਮੀਟਿੰਗਾਂ ਕੀਤੀਆਂ।

Ad Position 21
No active advertisement
ਹਲਕਾ ਅਮਲੋਹ ਦੇ ਪਿੰਡ ਮੀਆਂਪੁਰ ਵਿਖੇ ਮੀਟਿੰਗ ਉਪਰੰਤ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ, ਨਾਲ ਹਨ ਨੌਜਵਾਨ ਆਗੂ ਕਮਲਜੀਤ ਸਿੰਘ ਗਿੱਲ ਅਤੇ ਪਿੰਡ ਵਾਸੀ। ਤਸਵੀਰ: ਕੇਵਲ ਸਿੰਘ 19-10-2026
ਅਮਲੋਹ, 18 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਹਲਕਾ ਅਮਲੋਹ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਚੋਣ ਮੈਨੀਫੈਸਟੋ ਤਿਆਰ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸੇ ਤਹਿਤ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪਿੰਡ ਸਲਾਣਾ ਜੀਵਨ ਸਿੰਘ ਵਾਲਾ, ਸਲਾਣਾ ਦੂਲਾ ਸਿੰਘ ਵਾਲਾ, ਮੀਆਂਪੁਰ, ਰਾਏਪੁਰ ਅਰਾਈਆਂ ਅਤੇ ਭਾਂਬਰੀ ਵਿਖੇ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਵਿਚ ਪਾਰਟੀ ਆਗੂਆਂ, ਵਰਕਰਾਂ ਅਤੇ ਵੱਡੀ ਗਿਣਤੀ ਵਿਚ ਔਰਤਾਂ ਨੇ ਸ਼ਮੂਲੀਅਤ ਕੀਤੀ ਅਤੇ ਚੋਣ ਮੈਨੀਫੈਸਟੋ ਸਬੰਧੀ ਆਪਣੇ ਸੁਝਾਅ ਦਿੱਤੇ। ਇਸ ਦੌਰਾਨ ਵੱਡੀ ਗਿਣਤੀ ਵਿਚ ਸੁਝਾਅ ਫਾਰਮ ਵੀ ਭਰੇ ਗਏ। ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀਆਂ ਲੋੜਾਂ, ਮੁਸ਼ਕਲਾਂ ਅਤੇ ਉਮੀਦਾਂ ਨੂੰ ਧਿਆਨ ਵਿਚ ਰੱਖ ਕੇ ਚੋਣ ਮੈਨੀਫੈਸਟੋ ਤਿਆਰ ਕਰ ਰਿਹਾ ਹੈ, ਤਾਂ ਜੋ ਲੋਕਾਂ ਦੀ ਆਵਾਜ਼ ਨੂੰ ਪਾਰਟੀ ਦੀਆਂ ਨੀਤੀਆਂ ਵਿਚ ਢੁਕਵੀਂ ਥਾਂ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ ਦੀ ਖ਼ੁਸ਼ਹਾਲੀ, ਤਰੱਕੀ ਅਤੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸੂਬੇ ਵਿਚ ਲੋਕਾਂ ਅੰਦਰ ਡਰ ਦਾ ਮਾਹੌਲ ਹੈ। ਉਨ੍ਹਾਂ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ. ਜੀ. ਪੀ. ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਕਿਹਾ ਕਿ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਨਹੀਂ ਕਰਵਾਈ ਗਈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 2027 ਦੀਆਂ ਚੋਣਾਂ ਵਿਚ ਅਕਾਲੀ ਦਲ (ਬ) ਦਾ ਸਾਥ ਦੇ ਕੇ ਹਲਕੇ ਨੂੰ ਪੰਜਾਬ ਦਾ ਮੋਹਰੀ ਹਲਕਾ ਬਣਾਉਣ ਵਿਚ ਯੋਗਦਾਨ ਪਾਉਣ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਆਗੂਆਂ ਨੇ ਰਾਜੂ ਖੰਨਾ ਦਾ ਸਨਮਾਨ ਵੀ ਕੀਤਾ। ਇਨ੍ਹਾਂ ਮੀਟਿੰਗਾਂ ਵਿਚ ਸੀਨੀਅਰ ਆਗੂ ਦਵਿੰਦਰ ਸਿੰਘ ਭਾਂਬਰੀ, ਜਥੇਦਾਰ ਕੁਲਦੀਪ ਸਿੰਘ ਮਛਰਾਈ, ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਕਮਲਜੀਤ ਸਿੰਘ ਗਿੱਲ, ਕੇਸਰ ਸਿੰਘ ਸਲਾਣਾ, ਡਾ. ਅਰਜਨ ਸਿੰਘ ਜ਼ਿਲ੍ਹਾ ਪ੍ਰਧਾਨ ਐਸ.ਸੀ ਵਿੰਗ, ਸਾਬਕਾ ਚੇਅਰਮੈਨ ਜਤਿੰਦਰ ਸਿੰਘ ਚੈਰੀ ਭਾਂਬਰੀ, ਯਾਦਵਿੰਦਰ ਸਿੰਘ ਸਲਾਣਾ, ਜਥੇ. ਕਰਮ ਸਿੰਘ ਘੁਟੀਡ, ਹਰਅਵਤਾਰ ਸਿੰਘ, ਐਸ .ਓ. ਆਈ. ਦੇ ਆਗੂ ਗੁਰਕੀਰਤ ਸਿੰਘ ਪਨਾਗ, ਗੁਰਚਰਨ ਸਿੰਘ ਭਾਂਬਰੀ, ਮੁਸਲਿਮ ਆਗੂ ਦੀਪਾ ਖਾਂ ਸਲਾਣਾ, ਜਰਨੈਲ ਸਿੰਘ ਸਲਾਣਾ, ਨਰਿੰਦਰ ਸਿੰਘ ਪਨਾਗ, ਸੁਖਵਿੰਦਰ ਸਿੰਘ ਸੁੱਖੂ ਸਲਾਣਾ, ਸਾਬਕਾ ਚੇਅਰਮੈਨ ਕਰਮਜੀਤ ਸਿੰਘ ਬਬਲੀ, ਜਰਨੈਲ ਸਿੰਘ, ਰਾਜੂ ਖਾਂ ਸਲਾਣਾ, ਗੁਰਮੀਤ ਸਿੰਘ ਰਾਏਪੁਰ, ਗੁਰਵਿੰਦਰ ਸਿੰਘ ਸਲਾਣਾ, ਜਗਦੀਪ ਸਿੰਘ, ਦਵਿੰਦਰਜੀਤ ਸਿੰਘ ਮੀਆਂਪੁਰ, ਜੰਗ ਸਿੰਘ, ਸ਼ਿੰਦਰਪਾਲ ਸਿੰਘ, ਦਾਸ ਸਿੰਘ ਭਾਂਬਰੀ, ਸੋਨੂੰ ਪ੍ਰਧਾਨ ਭੱਦਲਥੂਹਾ, ਦਰਬਾਰਾ ਸਿੰਘ ਸਲਾਣਾ ਤੋਂ ਇਲਾਵਾ ਵੱਡੀ ਗਿਣਤੀ ਪਿੰਡ ਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਅਤਾਪੁਰ ਦੇ ਸ਼ੈਲਰ ’ਚ ਚੋਰੀ, ਗੱਡੀਆਂ ’ਚ ਲੱਦ ਕੇ ਚੋਰ ਲੈ ਗਏ 250 ਦੇ ਕਰੀਬ ਬੋਰੀਆਂ ਅਗਲੀ ਖ਼ਬਰ ਨਸ਼ਿਆਂ ਦੀ ਰੋਕਥਾਮ ਲਈ ਪੰਚਾਇਤਾਂ ਤੇ ਨੌਜਵਾਨਾਂ ਦੀ ਸ਼ਮੂਲੀਅਤ ਅਹਿਮ- ਐਸ. ਪੀ. ਧਰਮਵੀਰ ਸਿੰਘ
Ad Position 24