19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਦੇਸ਼ ਤੇ ਪੰਜਾਬ ’ਚ ਵਿਗੜ ਰਹੀ ਕਾਨੂੰਨ ਵਿਵਸਥਾ ਚਿੰਤਾ ਦਾ ਵਿਸ਼ਾ- ਭਾਂਬਰੀ

ਮੰਡੀ ਗੋਬਿੰਦਗੜ੍ਹ, 18 ਅਕਤੂਬਰ (ਰਾਜੇਸ਼ ਸ਼ਰਮਾ)- ਦੇਸ਼ ਤੇ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਹਰਿੰਦਰ ਸਿੰਘ ਭਾਂਬਰੀ ਨੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਜ਼ਿੰਮੇਵਾਰੀ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨਾ ਵੀ ਹੈ।

Ad Position 21
No active advertisement
ਅਜੀਤ ਡੈਸਕ 19-10-2026
ਮੰਡੀ ਗੋਬਿੰਦਗੜ੍ਹ, 18 ਅਕਤੂਬਰ (ਰਾਜੇਸ਼ ਸ਼ਰਮਾ)- ਦੇਸ਼ ਤੇ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਹਰਿੰਦਰ ਸਿੰਘ ਭਾਂਬਰੀ ਨੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਜ਼ਿੰਮੇਵਾਰੀ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨਾ ਵੀ ਹੈ। ਭਾਂਬਰੀ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਕਾਇਮ ਰੱਖਣਾ ਸੂਬਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ, ਪਰ ਮੌਜੂਦਾ ਹਾਲਾਤ ਲੋਕਾਂ ਦੀ ਚਿੰਤਾ ਵਧਾ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿਚ ਕਾਫ਼ੀ ਅੰਤਰ ਹੈ। ਅਪਰਾਧਾਂ ਨੂੰ ਠੱਲ੍ਹ ਪਾਉਣ, ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਅਤੇ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਸਰਕਾਰ ਨੂੰ ਠੋਸ ਰਣਨੀਤੀ ਤਹਿਤ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ। ਕੇਂਦਰ ਦੀ ਭਾਜਪਾ ਸਰਕਾਰ ਦੀ ਆਲੋਚਨਾ ਕਰਦਿਆਂ ਭਾਂਬਰੀ ਨੇ ਕਿਹਾ ਕਿ ਦੇਸ਼ ਵਿਚ ਮਹਿੰਗਾਈ, ਬੇਰੁਜ਼ਗਾਰੀ ਅਤੇ ਆਮ ਲੋਕਾਂ ਨਾਲ ਜੁੜੇ ਆਰਥਿਕ ਮੁੱਦਿਆਂ ਦੇ ਹੱਲ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਕਾਰਗੁਜ਼ਾਰੀ ਸਿਰਫ਼ ਐਲਾਨਾਂ ਨਾਲ ਨਹੀਂ, ਸਗੋਂ ਲੋਕਾਂ ਨੂੰ ਮਿਲਣ ਵਾਲੀ ਰਾਹਤ ਅਤੇ ਨੀਤੀਆਂ ਦੇ ਅਮਲੀ ਨਤੀਜਿਆਂ ਨਾਲ ਪਰਖੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਵਿਰੋਧੀ ਧਿਰ ਦੀ ਅਹਿਮ ਭੂਮਿਕਾ ਹੁੰਦੀ ਹੈ ਅਤੇ ਜਨਤਕ ਮੁੱਦਿਆਂ ਨੂੰ ਉਠਾਉਣਾ ਉਸ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਾਨੂੰਨ ਵਿਵਸਥਾ ਨੂੰ ਸੁਧਾਰਨ, ਅਪਰਾਧਾਂ ’ਤੇ ਕਾਬੂ ਪਾਉਣ ਅਤੇ ਨਸ਼ਿਆਂ ਦੀ ਸਮੱਸਿਆ ਦੇ ਖ਼ਾਤਮੇ ਲਈ ਗੰਭੀਰਤਾ ਨਾਲ ਯਤਨ ਕੀਤੇ ਜਾਣ। ਲੋਕਾਂ ਨੂੰ ਸੁਰੱਖਿਅਤ ਮਾਹੌਲ, ਪਾਰਦਰਸ਼ੀ ਪ੍ਰਸ਼ਾਸਨ ਅਤੇ ਜਵਾਬਦੇਹ ਸ਼ਾਸਨ ਮੁਹੱਈਆ ਕਰਵਾਉਣਾ ਸਰਕਾਰ ਦੀ ਤਰਜੀਹ ਹੋਣੀ ਚਾਹੀਦੀ ਹੈ। ਇਸ ਮੌਕੇ ਬਲਵੰਤ ਰਾਏ ਖੰਨਾ, ਰਾਜੇਸ਼ ਭਾਟੀਆ, ਗੁਰਮੀਤ ਸਿੰਘ ਅਲੌੜ, ਰਾਜ ਕੁਮਾਰ, ਮਾਸਟਰ ਜਰਨੈਲ ਸਿੰਘ ਅਤੇ ਦੀਪਕ ਸ਼ਰਮਾ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ 22 ਸਾਲਾਂ ਬਾਅਦ ਮੁੜ ਇਕੱਠੇ ਰਾਮ-ਲੀਲ੍ਹਾ ਦੇ ਮੰਚ ’ਤੇ ਨਜ਼ਰ ਆਉਣਗੇ ਤਿੰਨ ਪੁਰਾਣੇ ਕਲਾਕਾਰ ਡਾ. ਬਲਵਿੰਦਰ ਸਿੰਘ ਬਣੇ ਸ੍ਰ... ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮੀਟਿੰਗ ਹੋਈ
Ad Position 24