ਜਥੇਦਾਰ ਅਵਤਾਰ ਸਿੰਘ ਰਿਆ ਦਾ ਕੀਤਾ ਸਨਮਾਨ
ਖਮਾਣੋਂ, 18 ਅਕਤੂਬਰ (ਮਨਮੋਹਣ ਸਿੰਘ ਕਲੇਰ)- ਭਾਈ ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ, ਸਾਬਕਾ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ ਸ਼੍ਰੋਮਣੀ ਅਕਾਲੀ ਦਲ ਐਸ. ਸੀ ਵਿੰਗ ਦਾ ਮੀਤ ਪ੍ਰਧਾਨ ਪੰਜਾਬ ਬਣਨ ਤੇ ਸਥਾਨਕ ਇਕਾਈ ਦੇ ਦਫ਼ਤਰ ਵਿਖੇ ਪਹੁੰਚਣ ਤੇ ਸਮੁੱਚੀ ਲੀਡਰਸ਼ਿਪ ਵਲੋਂ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।
ਖਮਾਣੋਂ, 18 ਅਕਤੂਬਰ (ਮਨਮੋਹਣ ਸਿੰਘ ਕਲੇਰ)- ਭਾਈ ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ, ਸਾਬਕਾ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ ਸ਼੍ਰੋਮਣੀ ਅਕਾਲੀ ਦਲ ਐਸ.ਸੀ ਵਿੰਗ ਦਾ ਮੀਤ ਪ੍ਰਧਾਨ ਪੰਜਾਬ ਬਣਨ ਤੇ ਸਥਾਨਕ ਇਕਾਈ ਦੇ ਦਫ਼ਤਰ ਵਿਖੇ ਪਹੁੰਚਣ ਤੇ ਸਮੁੱਚੀ ਲੀਡਰਸ਼ਿਪ ਵਲੋਂ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਭਾਈ ਅਵਤਾਰ ਸਿੰਘ ਰਿਆ ਪਾਰਟੀ ਲਈ ਇਕ ਸਮਰਪਿਤ ਅਤੇ ਵਫ਼ਾਦਾਰ ਆਗੂ ਹਨ ਜਿਸ ਕਰਕੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਐਸ.ਸੀ ਵਿੰਗ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਜੋ ਕਿ ਸਮੁੱਚੇ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਲਈ ਬਹੁਤ ਹੀ ਵੱਡੀ ਖ਼ੁਸ਼ੀ ਦੀ ਗੱਲ ਹੈ। ਇਸ ਮੌਕੇ ਅਵਤਾਰ ਸਿੰਘ ਰਿਆ ਨੇ ਪਾਰਟੀ ਵਰਕਰਾਂ ਤੇ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੇ ਇਸ ਪਲੇਟਫ਼ਾਰਮ ਤੇ ਆਪਣੇ ਵਰਗ ਦੀ ਗੱਲ ਕਰਦਿਆਂ ਪਾਰਟੀ ਨੂੰ ਹੋਰ ਵੀ ਅੱਗੇ ਲੈ ਕੇ ਜਾਣ ਦੇ ਯਤਨ ਕਰਨਗੇ। ਇਸ ਮੌਕੇ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ, ਜਥੇਦਾਰ ਰਤਨ ਸਿੰਘ ਰਾਮਗੜ੍ਹ, ਡਾ.ਜਗਦੀਪ ਸਿੰਘ ਰਾਣਾ, ਗੁਰਮੀਤ ਸਿੰਘ ਨਾਨੋਵਾਲ, ਫ਼ਕੀਰ ਚੰਦ, ਰਾਜੂ ਲਖਨਪੁਰ, ਕਮਲਜੀਤ ਕੌਰ, ਜਰਨੈਲ ਸਿੰਘ ਚੰਡਿਆਲਾ, ਕਿਰਪਾਲ ਸਿੰਘ, ਅਮਰਜੀਤ ਸਿੰਘ ਆਦਿ ਪਾਰਟੀ ਵਰਕਰ ਮੌਜੂਦ ਸਨ।