19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਮੰਡੀ ਗੋਬਿੰਦਗੜ੍ਹ ’ਚ ‘ਰੰਗੀਲੋ ਰਾਸ’ ਡਾਂਡੀਆ ਸਮਾਗਮ ਕਰਵਾਇਆ ਡਾ. ਜੈਨਾਲੀ ਖੇਤਾਨ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਮੰਡੀ ਗੋਬਿੰਦਗੜ੍ਹ, 18 ਅਕਤੂਬਰ (ਇਕਬਾਲਦੀਪ ਸੰਧੂ)- ਮਾਤਾ ਰਾਣੀ ਦੇ ਪਾਵਨ ਨਵਰਾਤਰੀ ਦੀਆਂ ਖ਼ੁਸ਼ੀਆਂ ਨੂੰ ਸਭਿਆਚਾਰਕ ਰੰਗਤ ਦਿੰਦਿਆਂ ਮੰਡੀ ਗੋਬਿੰਦਗੜ੍ਹ ਦੇ ਹੋਟਲ ਪ੍ਰਭਾਤ ਰਾਇਲ ਵਿਖੇ ਪਹਿਲੇ ‘ਰੰਗੀਲੋ ਰਾਸ’ ਡਾਂਡੀਆ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਰੰਗ-ਬਿਰੰਗੇ ਰਵਾਇਤੀ ਪਹਿਰਾਵਿਆਂ ਵਿਚ ਸਜੀਆਂ ਔਰਤਾਂ ਨੇ ਗੁਜਰਾਤੀ ਲੋਕ-ਸੱਭਿਆਚਾਰ ਦੀ ਝਲਕ ਪੇਸ਼ ਕਰਦਿਆਂ ਡਾਂਡੀਆ ਦੀਆਂ ਮਨਮੋਹਕ ਪੇਸ਼ਕਾਰੀਆਂ ਨਾਲ ਮਾਹੌਲ ਨੂੰ ਉਤਸ਼ਾਹ ਅਤੇ ਖ਼ੁਸ਼ੀਆਂ ਨਾਲ ਭਰ ਦਿੱਤਾ।

Ad Position 21
No active advertisement
ਅਜੀਤ ਡੈਸਕ 19-10-2026
ਮੰਡੀ ਗੋਬਿੰਦਗੜ੍ਹ, 18 ਅਕਤੂਬਰ (ਇਕਬਾਲਦੀਪ ਸੰਧੂ)- ਮਾਤਾ ਰਾਣੀ ਦੇ ਪਾਵਨ ਨਵਰਾਤਰੀ ਦੀਆਂ ਖ਼ੁਸ਼ੀਆਂ ਨੂੰ ਸਭਿਆਚਾਰਕ ਰੰਗਤ ਦਿੰਦਿਆਂ ਮੰਡੀ ਗੋਬਿੰਦਗੜ੍ਹ ਦੇ ਹੋਟਲ ਪ੍ਰਭਾਤ ਰਾਇਲ ਵਿਖੇ ਪਹਿਲੇ ‘ਰੰਗੀਲੋ ਰਾਸ’ ਡਾਂਡੀਆ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਰੰਗ-ਬਿਰੰਗੇ ਰਵਾਇਤੀ ਪਹਿਰਾਵਿਆਂ ਵਿਚ ਸਜੀਆਂ ਔਰਤਾਂ ਨੇ ਗੁਜਰਾਤੀ ਲੋਕ-ਸੱਭਿਆਚਾਰ ਦੀ ਝਲਕ ਪੇਸ਼ ਕਰਦਿਆਂ ਡਾਂਡੀਆ ਦੀਆਂ ਮਨਮੋਹਕ ਪੇਸ਼ਕਾਰੀਆਂ ਨਾਲ ਮਾਹੌਲ ਨੂੰ ਉਤਸ਼ਾਹ ਅਤੇ ਖ਼ੁਸ਼ੀਆਂ ਨਾਲ ਭਰ ਦਿੱਤਾ। ਸਮਾਗਮ ਦੌਰਾਨ ਗੁਜਰਾਤੀ, ਪੰਜਾਬੀ ਅਤੇ ਹਿੰਦੀ ਗੀਤਾਂ ਦੀਆਂ ਧੁਨਾਂ ’ਤੇ ਪੇਸ਼ ਕੀਤੇ ਨਾਚ ਨੇ ਹਾਜ਼ਰ ਦਰਸ਼ਕਾਂ ਦਾ ਮਨ ਮੋਹ ਲਿਆ। ਸਮਾਗਮ ਵਿਚ ਡਾ. ਜੈਨਾਲੀ ਖੇਤਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਅੰਜੂ ਸੂਦ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰੋਗਰਾਮ ਦਾ ਮੰਚ ਸੰਚਾਲਨ ਐਂਕਰ ਗਗਨ ਗਾਂਧੀ ਨੇ ਬਾਖ਼ੂਬੀ ਕੀਤਾ ਅਤੇ ਡਾਂਸ ਦੀ ਕੋਰੀਓਗ੍ਰਾਫੀ ਗਗਨ ਮੱਦੀ ਵੱਲੋਂ ਕੀਤੀ ਗਈ। ਸਮਾਗਮ ਪ੍ਰਬੰਧਕਾਂ ਵਿਚ ਨਤਾਸ਼ਾ ਪੁਰੀ, ਸ਼ਿਖਾ ਬਾਂਸਲ, ਜੋਤੀ ਕਵਾਤਰਾ, ਰੁਚੀ ਵਿਜ ਅਤੇ ਸਾਕਸ਼ੀ ਬਾਂਸਲ ਨੇ ਅਹਿਮ ਭੂਮਿਕਾ ਨਿਭਾਈ। ਇਸ ਮੌਕੇ ਸੰਗੀਤ ਅਤੇ ਨਾਚ ਦੇ ਨਾਲ-ਨਾਲ ਸਮਾਗਮ ਦੌਰਾਨ ਮਨੋਰੰਜਕ ਖੇਡਾਂ ਵੀ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਔਰਤਾਂ ਨੇ ਪੂਰੇ ਜੋਸ਼ ਨਾਲ ਭਾਗ ਲਿਆ। ਵੱਖ-ਵੱਖ ਗਤੀਵਿਧੀਆਂ ਵਿੱਚ ਜੇਤੂ ਰਹਿਣ ਵਾਲੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਪਹਿਲੇ ‘ਰੰਗੀਲੋ ਰਾਸ’ ਸਮਾਗਮ ਦੀ ਸਫਲਤਾ ਨੇ ਸ਼ਹਿਰ ਵਿੱਚ ਸਭਿਆਚਾਰਕ ਸਰਗਰਮੀਆਂ ਨੂੰ ਨਵਾਂ ਉਤਸ਼ਾਹ ਦਿੱਤਾ। ਇਹ ਸਮਾਗਮ ਔਰਤਾਂ ਨੂੰ ਆਪਣੀ ਕਲਾ ਅਤੇ ਹੁਨਰ ਵਿਖਾਉਣ ਦੇ ਨਾਲ-ਨਾਲ ਭਾਰਤੀ ਸਭਿਆਚਾਰਕ ਪਰੰਪਰਾਵਾਂ ਨਾਲ ਜੁੜਨ ਦਾ ਸੁੰਦਰ ਮੌਕਾ ਵੀ ਬਣਿਆ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਸਰਗਰਮੀ ਨਾਲ ਕੰਮ ਕਰ ਰਿਹਾ ਹਾਂ- ਡਾ. ਜਸਵੰਤ ਸਿੰਘ ਅਗਲੀ ਖ਼ਬਰ ਜਥੇਦਾਰ ਅਵਤਾਰ ਸਿੰਘ ਰਿਆ ਦਾ ਕੀਤਾ ਸਨਮਾਨ
Ad Position 24