19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਐਡਵੋਕੇਟ ਮਾਰਵਾ ਨੇ ਲੋਕਾਂ ਨੂੰ ਕਾਂਗਰਸ ਪਾਰਟੀ ਨਾਲ ਜੁੜਨ ਦੀ ਕੀਤੀ ਅਪੀਲ

ਬਸੀ ਪਠਾਣਾਂ, 18 ਅਕਤੂਬਰ (ਰਾਜਿੰਦਰ ਸ਼ਰਮਾ)- ਕਾਂਗਰਸ ਪਾਰਟੀ ਦੇ ਯੂਥ ਕਾਂਗਰਸ ਆਗੂ ਤੇ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਐਡਵੋਕੇਟ ਗੁਰਜੀਤ ਸਿੰਘ ਮਾਰਵਾ ਵਲੋਂ ਬਸੀ ਪਠਾਣਾਂ ਦੇ ਨਜ਼ਦੀਕੀ ਪਿੰਡ ਖਾਲਸਪੁਰ ਵਿਖੇ ਇਕ ਜਨਤਕ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਗੁਰਜੀਤ ਸਿੰਘ ਮਾਰਵਾ ਨੇ ਕਿਹਾ ਕਿ ਕਿਸੇ ਵੀ ਰਾਜਨੀਤਿਕ ਪਾਰਟੀ ਦੀ ਮਜ਼ਬੂਤੀ ਉਸ ਦੇ ਵਰਕਰਾਂ ਦੀ ਮਿਹਨਤ, ਲੋਕਾਂ ਨਾਲ ਸਿੱਧੇ ਸੰਪਰਕ ਅਤੇ ਲੋਕਾਂ ਦੇ ਮਸਲਿਆਂ ਨੂੰ ਸਮਝਣ ਦੀ ਸਮਰੱਥਾ ’ਤੇ ਨਿਰਭਰ ਕਰਦੀ ਹੈ।

Ad Position 21
No active advertisement
ਅਜੀਤ ਡੈਸਕ 19-10-2026
ਬਸੀ ਪਠਾਣਾਂ, 18 ਅਕਤੂਬਰ (ਰਾਜਿੰਦਰ ਸ਼ਰਮਾ)- ਕਾਂਗਰਸ ਪਾਰਟੀ ਦੇ ਯੂਥ ਕਾਂਗਰਸ ਆਗੂ ਤੇ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਐਡਵੋਕੇਟ ਗੁਰਜੀਤ ਸਿੰਘ ਮਾਰਵਾ ਵਲੋਂ ਬਸੀ ਪਠਾਣਾਂ ਦੇ ਨਜ਼ਦੀਕੀ ਪਿੰਡ ਖਾਲਸਪੁਰ ਵਿਖੇ ਇਕ ਜਨਤਕ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਗੁਰਜੀਤ ਸਿੰਘ ਮਾਰਵਾ ਨੇ ਕਿਹਾ ਕਿ ਕਿਸੇ ਵੀ ਰਾਜਨੀਤਿਕ ਪਾਰਟੀ ਦੀ ਮਜ਼ਬੂਤੀ ਉਸ ਦੇ ਵਰਕਰਾਂ ਦੀ ਮਿਹਨਤ, ਲੋਕਾਂ ਨਾਲ ਸਿੱਧੇ ਸੰਪਰਕ ਅਤੇ ਲੋਕਾਂ ਦੇ ਮਸਲਿਆਂ ਨੂੰ ਸਮਝਣ ਦੀ ਸਮਰੱਥਾ ’ਤੇ ਨਿਰਭਰ ਕਰਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਰਕਰਾਂ ਨੂੰ ਇੱਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ, ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਿਆ ਜਾ ਸਕੇ। ਉਨ੍ਹਾਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਰਕਰਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਰਾਜਨੀਤਿਕ ਸਰਗਰਮੀਆਂ ਦਾ ਅਹਿਮ ਹਿੱਸਾ ਹੈ। ਮੀਟਿੰਗ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਬਾਰੇ ਜਾਣੂ ਕਰਵਾਉਂਦਿਆਂ ਪਾਰਟੀ ਨਾਲ ਜੁੜਨ ਦੀ ਅਪੀਲ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਅਮੀ ਚੰਦ ਭਟੇੜੀ, ਕੁਲਵੰਤ ਸਿੰਘ ਨੰਦਪੁਰ, ਮਾਸਟਰ ਕੌਰ ਸਿੰਘ, ਗੁਰਮੀਤ ਸਿੰਘ ਤੋਂ ਇਲਾਵਾ ਪਾਰਟੀ ਦੇ ਹੋਰ ਅਹੁਦੇਦਾਰ ਅਤੇ ਵਰਕਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੰਥਕ ਤੇ ਪੰਜਾਬ ਦੇ ਭਖਦੇ ਮੁੱਦਿਆਂ ਨੂੰ ਲੈ ਕੇ ਹਲਕਾ ਵਿਧਾਇਕ ਦੇ ਦਫ਼ਤਰ ਮੂਹਰੇ ਰੋਸ ਧਰਨਾ ਅੱਜ- ਜਥੇਦਾਰ ਪੰਜੋਲੀ ਅਗਲੀ ਖ਼ਬਰ ਮੰਗਾਂ ਦਾ ਨਿਪਟਾਰਾ ਨਾ ਹੋਣ ਦੀ ਸੂਰਤ ’ਚ 3 ਨੂੰ ਧੂਰੀ ਵਿਖੇ ਹੋਵੇਗਾ ਰੋਸ ਪ੍ਰਦਰਸ਼ਨ- ਪੰਜੋਲਾ
Ad Position 24