ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
ਅਮਲੋਹ, 18 ਅਕਤੂਬਰ (ਕੇਵਲ ਸਿੰਘ)- ਪਿੰਡ ਖੁੰਮਣਾ ਨੇੜੇ ਨਾਹਰ ਸ਼ੂਗਰ ਮਿੱਲ ਕੋਲੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਉਮਰ ਕਰੀਬ 30 ਤੋਂ 35 ਸਾਲ, ਕੱਦ ਲਗਪਗ 5 ਫੁੱਟ 7 ਇੰਚ ਹੈ ਅਤੇ ਉਸ ਦੀ ਦਾੜ੍ਹੀ ਨਹੀਂ ਹੈ।
ਅਮਲੋਹ, 18 ਅਕਤੂਬਰ (ਕੇਵਲ ਸਿੰਘ)- ਪਿੰਡ ਖੁੰਮਣਾ ਨੇੜੇ ਨਾਹਰ ਸ਼ੂਗਰ ਮਿੱਲ ਕੋਲੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਉਮਰ ਕਰੀਬ 30 ਤੋਂ 35 ਸਾਲ, ਕੱਦ ਲਗਪਗ 5 ਫੁੱਟ 7 ਇੰਚ ਹੈ ਅਤੇ ਉਸ ਦੀ ਦਾੜ੍ਹੀ ਨਹੀਂ ਹੈ। ਮੁੱਢਲੀ ਜਾਣਕਾਰੀ ਅਨੁਸਾਰ ਵਿਅਕਤੀ ਪ੍ਰਵਾਸੀ ਜਾਪਦਾ ਹੈ। ਸੂਚਨਾ ਮਿਲਣ ’ਤੇ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਉਸ ਦੀ ਪਛਾਣ ਕਰਨ ਲਈ ਸਿਵਲ ਹਸਪਤਾਲ ਅਮਲੋਹ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ। ਪੁਲਿਸ ਵਲੋਂ ਮ੍ਰਿਤਕ ਦੀ ਪਛਾਣ ਕਰਨ ਲਈ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।