19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਕਰਨ ਸਿੰਘ ਡੀ. ਟੀ. ਓ. ਤੇ ਚੇਅਰਮੈਨ ਬਰਾੜ ਨੇ ‘ਆਪ’ ਦੇ ਨਵ ਨਿਯੁਕਤ ਅਹੁਦੇਦਾਰਾਂ ਦਾ ਕੀਤਾ ਸਨਮਾਨ

ਪਾਤੜਾਂ 18 ਅਕਤੂਬਰ (ਜਗਦੀਸ਼ ਸਿੰਘ ਕੰਬੋਜ)- ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਵਲੋਂ ਸੰਗਠਨ ਦੀ ਕੀਤੀ ਜਾ ਰਹੀ ਮਜਬੂਤੀ ਤਹਿਤ ਵਿਧਾਨ ਸਭਾ ਹਲਕਾ ਸ਼ੁਤਰਾਣਾ ਨਾਲ ਸੰਬੰਧਿਤ ਨਵੇਂ ਨਿਯੁਕਤ ਕੀਤੇ ਗਏ ਅਹੁਦੇਦਾਰਾਂ ਦਾ ਸਨਮਾਨ ਕਰਨ ਸਿੰਘ ਡੀ. ਟੀ.

Ad Position 21
No active advertisement
ਅਜੀਤ ਡੈਸਕ 19-10-2026
ਪਾਤੜਾਂ 18 ਅਕਤੂਬਰ (ਜਗਦੀਸ਼ ਸਿੰਘ ਕੰਬੋਜ)- ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਵਲੋਂ ਸੰਗਠਨ ਦੀ ਕੀਤੀ ਜਾ ਰਹੀ ਮਜਬੂਤੀ ਤਹਿਤ ਵਿਧਾਨ ਸਭਾ ਹਲਕਾ ਸ਼ੁਤਰਾਣਾ ਨਾਲ ਸੰਬੰਧਿਤ ਨਵੇਂ ਨਿਯੁਕਤ ਕੀਤੇ ਗਏ ਅਹੁਦੇਦਾਰਾਂ ਦਾ ਸਨਮਾਨ ਕਰਨ ਸਿੰਘ ਡੀ. ਟੀ. ਓ. ਅਤੇ ਮਾਰਕਿਟ ਕਮੇਟੀ ਪਾਤੜਾਂ ਦੇ ਚੇਅਰਮੈਨ ਮਹਿੰਗਾ ਸਿੰਘ ਬਰਾੜ ਵਲੋਂ ਕੀਤਾ ਗਿਆ। ਇਸ ਦੌਰਾਨ ਲੋਕ ਸਭਾ ਹਲਕਾ ਪਟਿਆਲਾ ਦੇ ਉਪ ਇੰਚਾਰਜ ਨਿਯੁਕਤ ਕੀਤੇ ਗਏ ਲਖਵਿੰਦਰ ਸਿੰਘ ਜੰਮੂ, ਕਿਸਾਨ ਵਿੰਗ ਦੇ ਜ਼ਿਲ੍ਹਾ ਉਪ ਇੰਚਾਰਜ ਕੁਲਵੰਤ ਸਿੰਘ ਗਿੱਲ, ਟਰੇਡਵਿੰਗ ਦੇ ਸਟੇਟ ਜੁਆਇੰਟ ਸੈਕਟਰੀ ਸੁਸ਼ੀਲ ਕੁਮਾਰ ਸ਼ੀਲਾ ਸਮੇਤ ਨਵ ਨਿਯੁਕਤ ਪੰਜ ਬਲਾਕ ਪ੍ਰਧਾਨਾਂ ਤਰਸੇਮ ਚੰਦ ਸ਼ਰਮਾ ਸਾਬਕਾ ਸਰਪੰਚ, ਅਕਵਿੰਦਰ ਸਿੰਘ ਮੱਲੀ ਬਲਦੇਵ ਸਿੰਘ ਬੇਦੀ ਘੱਗਾ ਨਵਦੀਪ ਸਿੰਘ ਅਤੇ ਦਲਬੀਰ ਸਿੰਘ ਨੂੰ ਵੀ ਸਨਮਾਨਿਤ ਕੀਤਾ ਗਿਆ। ਨਵ ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਕਰਨ ਨੂੰ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਟੀਓ ਕਰਨ ਸਿੰਘ ਅਤੇ ਚੇਅਰਮੈਨ ਮਹਿੰਗਾ ਸਿੰਘ ਬਰਾੜ ਨੇ ਕਿਹਾ ਕਿ ਪਾਰਟੀ ਹਾਈ ਕਮਾਂਡ ਵਲੋਂ ਸੰਗਠਨ ਦੀ ਮਜਬੂਤੀ ਲਈ ਨਵੀਆਂ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਹਲਕਾ ਸ਼ੁਤਰਾਣਾ ਨਾਲ ਸੰਬੰਧਿਤ ਉਪਰੋਕਤ ਆਗੂਆਂ ਨੂੰ ਵੱਡਾ ਮਾਨ ਸਨਮਾਨ ਦਿੱਤਾ ਗਿਆ ਹੈ। ਇਸ ਦੌਰਾਨ ਨਵੇਂ ਚੁਣੇ ਗਏ ਅਹੁਦੇਦਾਰਾਂ ਨੇ ਪਾਰਟੀ ਲਈ ਪੂਰੀ ਸਰਗਰਮੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੇ ਹਲਕਾ ਕੋਆਰਡੀਨੇਟਰ ਸਰਪੰਚ ਬਲਜੀਤ ਸਿੰਘ ਸਹੋਤਾ, ਕੰਬੋਜ ਵੈਲਫੇਅਰ ਬੋਰਡ ਦੇ ਡਾਇਰੈਕਟਰ ਕੁਲਦੀਪ ਸਿੰਘ ਥਿੰਦ, ਬੂਟਾ ਸਿੰਘ ਵਿਰਕ ਕਾਕਾ ਸਿੰਘ ਦੁਗਾਲ ਦਰਸ਼ਨ ਸਿੰਘ ਚੇਅਰਮੈਨ ਜ਼ਿਲ੍ਹਾ ਪਰਿਸ਼ਦ ਪਟਿਆਲਾ ਤੇ ਹਰਦੀਪ ਸਿੰਘ ਸ਼ਾਹਪੁਰ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਕੱਲਰ ਭੈਣੀ ਵਿਖੇ ਸੁਰਜੀਤ ਸਿੰਘ ਰੱਖੜਾ ਵਲੋਂ ਕਰੋੜਾਂ ਦੇ ਕੰਮਾਂ ਦਾ ਉਦਘਾਟਨ ਅਗਲੀ ਖ਼ਬਰ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦਾ ਜਨਮ ਦਿਨ ਮਨਾਇਆ
Ad Position 24