ਸੁਨਿਆਰੇ ਦੀ ਦੁਕਾਨ ’ਚ ਪਾੜ ਪਾ ਕੇ ਸੋਨੇ ਚਾਂਦੀ ਦੇ ਗਹਿਣੇ ਤੇ ਨਕਦੀ ਚੋਰੀ
ਰਾਜਪੁਰਾ, 19 ਅਕਤੂਬਰ (ਜੀ. ਪੀ.
ਰਾਜਪੁਰਾ, 19 ਅਕਤੂਬਰ (ਜੀ.ਪੀ. ਸਿੰਘ)- ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਸੁਨਿਆਰੇ ਦੀ ਦੁਕਾਨ ਦੇ ’ਚ ਪਾੜ ਪਾ ਕੇ ਦੁਕਾਨ ਦੇ ਵਿਚੋਂ ਸੋਨੇ ਚਾਂਦੀ ਦੇ ਗਹਿਣੇ ਤੇ ਨਕਦੀ ਚੋਰੀ ਕਰਕੇ ਲੈ ਜਾਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸੁਨੀਲ ਕੁਮਾਰ ਵਾਸੀ ਗੁਰੂ ਤੇਗ ਬਹਾਦਰ ਕਾਲੋਨੀ ਨੀਲਪੁਰ ਰਾਜਪੁਰਾ ਨੇ ਬਿਆਨ ਦਰਜ ਕਰਵਾਏ ਹਨ ਕਿ ਉਸ ਦੀ ਪੁਰਾਣੇ ਬੱਸ ਸਟੈਂਡ ਸਾਹਮਣੇ ਸੁਨਿਆਰੇ ਦੀ ਦੁਕਾਨ ਹੈ। 16 ਅਤੇ 17 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਵਿਅਕਤੀ ਦੁਕਾਨ ਵਿਚ ਪਾੜ ਪਾ ਕੇ ਅੰਦਰ ਦਾਖ਼ਲ ਹੋ ਕੇ ਸੋਨੇ ਚਾਂਦੀ ਦੇ ਗਹਿਣੇ ਅਤੇ 88 ,500 ਦੀ ਨਗਦੀ ਚੋਰੀ ਕਰਕੇ ਫ਼ਰਾਰ ਹੋ ਗਏ। ਜਿਸ ’ਤੇ ਥਾਣਾ ਸਿਟੀ ਪੁਲਿਸ ਨੇ ਮੌਕੇ ਦਾ ਜਾਇਜ਼ਾ ਲੈ ਕੇ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।